ਸਵਾਈਨ ਫਲੂ ਤੋਂ ਬਚਾਅ ਸਬੰਧੀ ਜਾਗਰੂਕਤਾ ਕੈਂਪ

Tuesday, Feb 12, 2019 - 04:23 AM (IST)

ਸਵਾਈਨ ਫਲੂ ਤੋਂ ਬਚਾਅ ਸਬੰਧੀ ਜਾਗਰੂਕਤਾ ਕੈਂਪ
ਸੰਗਰੂਰ (ਵਿਵੇਕ ਸਿੰਧਵਾਨੀ,ਰਵੀ)-ਸਿਵਲ ਸਰਜਨ ਬਰਨਾਲਾ ਡਾ. ਜੁਗਲ ਕਿਸ਼ੋਰ ਦੇ ਨਿਰਦੇਸ਼ਾਂ ਅਤੇ ਨੋਡਲ ਅਫ਼ਸਰ ਜ਼ਿਲਾ ਤੰਬਾਕੂ ਕੰਟਰੋਲ ਸੈੱਲ ਦੀ ਅਗਵਾਈ ’ਚ ਮਿਸ਼ਨ ‘ਤੰਦਰੁਸਤ ਪੰਜਾਬ’ ਤਹਿਤ ਤੰਬਾਕੂ ਦੇ ਬੁਰੇ ਪ੍ਰਭਾਵਾਂ ਸਬੰਧੀ ਜਾਗਰੂਕਤਾ ਸਮਾਗਮ ਜ਼ਿਲਾ ਤੰਬਾਕੂ ਕੰਟਰੋਲ ਸੈੱਲ ਬਰਨਾਲਾ ਵੱਲੋਂ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧੂ ਪੱਤੀ ਬਰਨਾਲਾ ’ਚ ਕਰਵਾਇਆ ਗਿਆ। ਜਾਗਰੂਕਤਾ ਸਮਾਗਮ ਦੌਰਾਨ ਚਿੱਤਰਕਾਰੀ, ਕੁਇੱਜ਼ ਮੁਕਾਬਲੇ ਕਰਵਾੲੇ ਗਏ ਅਤੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਡਾ. ਰਵਿੰਦਰਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਤੰਬਾਕੂ ਤੋਂ ਦੂਰ ਰਹਿਣ ਲਈ ਪ੍ਰੇਰਿਆ ਅਤੇ ਡਿਪਟੀ ਮਾਸ ਮੀਡੀਆ ਅਫਸਰ ਬਰਨਾਲਾ ਕੁਲਦੀਪ ਸਿੰਘ ਨੇ ਤੰਦਰੁਸਤ ਪੰਜਾਬ ਦਾ ਨਾਅਰਾ ਬੁਲੰਦ ਕਰਦਿਆਂ ਬੱਚਿਆਂ ਨੂੰ ਤੰਬਾਕੂ ਦੇ ਸੇਵਨ ਤੋਂ ਦੂਰ ਰਹਿਣ ਅਤੇ ਸਾਫ਼-ਸੁਥਰਾ ਜੀਵਨ ਜਿਊਣ ਦੀ ਪ੍ਰੇਰਨਾ ਦਿੱਤੀ। ਹੈਲਥ ਇੰਸਪੈਕਟਰ ਵਿਨੋਦ ਕੁਮਾਰ ਨੇ ਦੱਸਿਆ ਕਿ ਤੰਬਾਕੂ ਪਦਾਰਥਾਂ ’ਚ ਬਹੁਤ ਤਰ੍ਹਾਂ ਦੇ ਜ਼ਹਿਰੀਲੇ ਅਤੇ ਹਾਨੀਕਾਰਕ ਤੱਤ ਹੁੰਦੇ ਹਨ, ਜਿਸ ਨਾਲ ਦਿਲ, ਸਾਹ, ਟੀ.ਬੀ. ਅਤੇ ਕੈਂਸਰ ਦੀਆਂ ਬੀਮਾਰੀਆਂ ਹੁੰਦੀਆਂ ਹਨ। ਇਸ ਤੋਂ ਇਲਾਵਾ ਜ਼ਿਲਾ ਐਪੀਡੀਮਾਲੋਜਿਸਟ ਡਾ. ਮੁਨੀਸ਼ ਕੁਮਾਰ ਨੇ ਵਿਦਿਆਰਥੀਆਂ ਨੂੰ ਸਵਾਈਨ ਫਲੂ ਤੋਂ ਬਚਣ ਦੇ ਤਰੀਕਿਆਂ ਬਾਰੇ ਦੱਸਿਆ। ਇਸ ਦੌਰਾਨ ਮ.ਪ.ਹ.ਵ ਸੁਰਿੰਦਰ ਸਿੰਘ, ਮਲਕੀਤ ਸਿੰਘ, ਮਨਪ੍ਰੀਤ ਸ਼ਰਮਾ, ਜ਼ਿਲਾ ਬੀ. ਸੀ. ਸੀ. ਹਰਜੀਤ ਸਿੰਘ ਅਤੇ ਸਿਹਤ ਵਿਭਾਗ ਦੀ ਟੀਮ ਨੇ ਸ਼ਮੂਲੀਅਤ ਕੀਤੀ।

Related News