ਰਜਿੰਦਰ ਦੀਪਾ ਦੀ ਨਿਯੁਕਤੀ ਨਾਲ ਹਲਕੇ ’ਚ ਪਾਰਟੀ ਹੋਰ ਮਜ਼ਬੂਤ ਹੋਵੇਗੀ : ਤੋਲਾਵਾਲ
Tuesday, Feb 12, 2019 - 04:23 AM (IST)
ਸੰਗਰੂਰ (ਗੋਇਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਵੀਰ ਸਿੰਘ ਬਾਦਲ ਵੱਲੋਂ ਹਲਕੇ ਦੇ ਸੀਨੀਅਰ ਅਕਾਲੀ ਆਗੂ ਰਜਿੰਦਰ ਦੀਪਾ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਉਪ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਅੱਜ ਪਿੰਡ ਤੋਲਾਵਾਲ ਵਿਖੇ ਮਾਰਕੀਟ ਕਮੇਟੀ ਚੀਮਾ ਦੇ ਸਾਬਕਾ ਉਪ ਚੇਅਰਮੈਨ ਤੇ ਸਾਬਕਾ ਸਰਪੰਚ ਤਰਸੇਮ ਸਿੰਘ ਤੋਲਾਵਾਲ ਦੀ ਅਗਵਾਈ ’ਚ ਪਿੰਡ ਦੇ ਅਕਾਲੀ ਵਰਕਰਾਂ ਨੇ ਲੱਡੂ ਵੰਡੇ। ਇਸ ਮੌਕੇ ਨੰਬਰਦਾਰ ਨਛੱਤਰ ਸਿੰਘ ਤੋਲਾਵਾਲ, ਸਤਪਾਲ ਬਾਂਸਲ ਤੋਂ ਇਲਾਵਾ ਪਿੰਡ ਦੇ ਅਕਾਲੀ ਵਰਕਰ ਹਾਜ਼ਰ ਸਨ।
