ਕਾਲਜਾਂ ਦਾ ਕਾਫੀ ਲੰਬੇ ਸਮੇਂ ਤੋਂ ਸਰਕਾਰ ਵੱਲ ਖੜ੍ਹੈ ਬਕਾਇਆ

Tuesday, Feb 12, 2019 - 04:24 AM (IST)

ਕਾਲਜਾਂ ਦਾ ਕਾਫੀ ਲੰਬੇ ਸਮੇਂ ਤੋਂ ਸਰਕਾਰ ਵੱਲ ਖੜ੍ਹੈ ਬਕਾਇਆ
ਸੰਗਰੂਰ (ਵਿਵੇਕ ਸਿੰਧਵਾਨੀ, ਰਵੀ)-ਬਾਬਾ ਜੀਵਨ ਸਿੰਘ ਸਟੂਡੈਂਟ ਲੀਗ ਪੰਜਾਬ ਦੀ ਅਗਵਾਈ ਵਿਚ ਦਲਿਤ ਵਿਦਿਆਰਥੀਆਂ ਨੇ ਐੱਸ. ਡੀ. ਐੱਮ. ਨੂੰ ਮੰਗ ਪੱਤਰ ਸੌਂਪਿਆ। ਇਸ ਸਮੇਂ ਸੰਬੋਧਨ ਕਰਦਿਆਂ ਸੂਬਾ ਕਮੇਟੀ ਦੇ ਮੈਂਬਰ ਸੰਦੀਪ ਅਤੇ ਗੁਰਤੇਜ ਸਿੰਘ ਨੇ ਦੱਸਿਆ ਕਿ ਸਰਕਾਰ ਵੱਲ ਕਾਲਜਾਂ ਦਾ ਕਾਫੀ ਲੰਬੇ ਸਮੇਂ ਤੋਂ ਬਕਾਇਆ ਖਡ਼੍ਹਾ ਹੈ, ਜਿਸ ਕਾਰਨ ਦਲਿਤ ਵਿਦਿਆਰਥੀਆਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ। ਕਈ ਵਿਦਿਆਰਥੀ ਆਪਣੀ ਪਡ਼੍ਹਾਈ ਵਿਚਕਾਰ ਹੀ ਛੱਡ ਗਏ ਸਨ ਕਿਉਂਕਿ ਕਾਲਜਾਂ ਨੇ ਵਿਦਿਆਰਥੀਆਂ ਤੋਂ ਪੂਰੀ ਫੀਸ ਵਸੂਲਣੀ ਸ਼ੁਰੂ ਕਰ ਦਿੱਤੀ ਸੀ, ਜਿਸ ਕਾਰਨ ਵਿਦਿਆਰਥੀਆਂ ਨੂੰ ਸੰਘਰਸ਼ ਦੇ ਰਾਹ ’ਤੇ ਚੱਲਣਾ ਪਿਆ। ਇਹ ਮਾਮਲਾ ਪੂਰੇ ਪੰਜਾਬ ਦਾ ਬਣ ਚੁੱਕਿਆ ਸੀ। ਲੰਬੇ ਸਮੇਂ ਤੱਕ ਵਿਦਿਆਰਥੀ ਡਟੇ ਰਹੇ ਅਤੇ ਉਨ੍ਹਾਂ ਨੂੰ ਇਨਸਾਫ ਮਿਲਿਆ। ਇਸ ਸਮੇਂ ਸੁਖਪਾਲ ਸਿੰਘ ਨੇ ਕਿਹਾ ਕਿ ਸਰਕਾਰ ਜਲਦੀ ਤੋਂ ਜਲਦੀ ਬਕਾਇਆ ਕਾਲਜਾਂ ਨੂੰ ਵਾਪਸ ਕਰੇ ਤਾਂ ਕਿ ਵਿਦਿਆਰਥੀਆਂ ਨੂੰ ਰੋਸ ਪ੍ਰਦਰਸ਼ਨ ਅਤੇ ਧਰਨੇ ਲਗਾਉਣੇ ਨਾ ਪੈਣ। ਇਸ ਮੌਕੇ ਅਮਰੀਕ ਸਿੰਘ, ਸੱਖੀ, ਗੁਰਵਿੰਦਰ ਸਿੰਘ, ਰਣਜੀਤ ਸਿੰਘ, ਦਲਿਤ ਚੇਤਨਾ ਮੰਚ ਦੇ ਆਗੂ ਰਮੇਸ਼ ਹਮਦਰਦ, ਬਲਜੀਤ ਕੌਰ, ਪ੍ਰਭਜੋਤ ਕੌਰ, ਜਸਵਿੰਦਰ ਕੌਰ, ਗੁਰਪ੍ਰੀਤ ਕੌਰ, ਰਮਨਦੀਪ ਕੌਰ ਹਾਜ਼ਰ ਸਨ।

Related News