ਪੁਲਵਾਮਾ ’ਚ ਹੋਏ ਅੱਤਵਾਦੀ ਹਮਲੇ ਦੇ ਰੋਸ ’ਚ ਭਾਜਪਾ ਵੱਲੋਂ ਪ੍ਰਦਰਸ਼ਨ

Saturday, Feb 16, 2019 - 03:38 AM (IST)

ਪੁਲਵਾਮਾ ’ਚ ਹੋਏ ਅੱਤਵਾਦੀ ਹਮਲੇ ਦੇ ਰੋਸ ’ਚ ਭਾਜਪਾ ਵੱਲੋਂ ਪ੍ਰਦਰਸ਼ਨ
ਸੰਗਰੂਰ (ਬੇਦੀ, ਯਾਦਵਿੰਦਰ, ਹਰਜਿੰਦਰ)-ਕਸ਼ਮੀਰ ਦੇ ਪੁਲਵਾਮਾ ’ਚ ਅੱਤਵਾਦੀ ਹਮਲੇ ’ਚ 40 ਤੋਂ ਜ਼ਿਆਦਾ ਭਾਰਤੀ ਜਵਾਨਾਂ ਦੇ ਸ਼ਹੀਦ ਹੋਣ ਦੇ ਰੋਸ ’ਚ ਅੱਜ ਭਾਰਤੀ ਜਨਤਾ ਪਾਰਟੀ ਵੱਲੋਂ ਇਸ ਹਮਲੇ ਵਿਰੁੱਧ ਬੱਤੀਆਂ ਵਾਲੇ ਚੌਕ ’ਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ, ਫੌਜ ਮੁਖੀ ਤੇ ਪਾਕਿਸਤਾਨ ਦਾ ਝੰਡਾ ਫੂਕ ਕੇ ਨਾਅਰੇਬਾਜ਼ੀ ਕੀਤੀ ਗਈ। ਅੱਜ ਸੰਗਰੂਰ ਦੇ ਬੱਤੀਆਂ ਵਾਲੇ ਚੌਕ ਵਿਖੇ ਭਾਜਪਾ ਆਗੂਆਂ ਨੇ ਪਾਕਿਸਤਾਨ ਖਿਲਾਫ਼ ਜ਼ੋਰਦਾਰ ਤਰੀਕੇ ਨਾਲ ਰੋਸ ਪ੍ਰਦਰਸ਼ਨ ਕੀਤਾ । ਇਸ ਮੌਕੇ ਭਾਜਪਾ ਦੇ ਜ਼ਿਲਾ ਪ੍ਰਧਾਨ ਵਿਕਰਮ ਪਾਲੀ, ਅਮਨ ਪੂਨੀਆ, ਸਰਜੀਵਨ ਜਿੰਦਲ ਤੇ ਅਲਕਾ ਬਾਂਸਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਪਾਕਿਸਤਾਨ ਨੇ ਕੱਲ ਬਹੁਤ ਹੀ ਘਟੀਆ ਹਰਕਤ ਆਪਣੇ ਪਾਲੇ ਹੋਏ ਅੱਤਵਾਦੀਆਂ ਰਾਹੀਂ ਕਰਵਾਈ ਹੈ, ਜਿਸ ਨਾਲ ਸਮੁੱਚੇ ਦੇਸ਼ ਦੇ ਸ਼ਾਂਤੀਪਸੰਦ ਲੋਕਾਂ ਦੇ ਹਿਰਦੇ ਵਲੂੰਧਰੇ ਗਏ ਹਨ। ਉਨ੍ਹਾਂ ਕਿਾ ਕਿ 2016 ’ਚ ਵੀ ਪਾਕਿਸਤਾਨ ਵੱਲੋਂ ਅਜਿਹੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਸੀ, ਜਿਸ ਦਾ ਜਵਾਬ ਕੇਂਦਰ ਸਰਕਾਰ ਵੱਲੋਂ ਜ਼ੋਰਦਾਰ ਤਰੀਕੇ ਨਾਲ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਹੁਣ ਵੀ ਕੇਂਦਰ ਸਰਕਾਰ ਪਾਕਿਸਤਾਨ ਖਿਲਾਫ਼ ਸਖ਼ਤ ਕਦਮ ਚੁੱਕੇਗੀ। ਉਨ੍ਹਾਂ ਦੱਸਿਆ ਕਿ ਅੱਜ ਦੇ ਰੋਸ ਮਾਰਚ ’ਚ ਪੰਜਾਬ ਭਾਜਪਾ ਵੱਲੋਂ ਦਿਸ਼ਾ-ਨਿਰਦੇਸ਼ਾਂ ਤੋਂ ਬਾਅਦ ਪੂਰੇ ਪੰਜਾਬ ’ਚ ਭਾਜਪਾ ਆਗੂਆਂ ਵੱਲੋਂ ਇਹ ਰੋਸ ਪ੍ਰਦਰਸ਼ਨ ਕੀਤੇ ਗਏ। ਇਸ ਮੌਕੇ ਹੋਰਨਾਂ ਤੋਂ ਇਲਾਵਾ ਭਾਜਪਾ ਜ਼ਿਲਾ ਜਨਰਲ ਸਕੱਤਰ ਰਣਦੀਪ ਦਿਓਲ, ਜਤਿੰਦਰ ਕਾਲਡ਼ਾ, ਕੇ. ਕੇ. ਮੋਦਗਿੱਲ, ਅਰਵਿੰਦ ਮੋਦਗਿੱਲ, ਪਵਨ ਕੁਮਾਰ, ਹਰੀਸ਼ ਕੁਮਾਰ ਟੁਟੇਜਾ ਤੋਂ ਇਲਾਵਾ ਹੋਰ ਵੀ ਆਗੂ ਵੱਡੀ ਗਿਣਤੀ ’ਚ ਮੌਜੂਦ ਸਨ।

Related News