ਜਾਨਪਾਲ ਸਿੰਘ ਹੰਝਰਾ ਥਾਣਾ ਤਪਾ ਦੇ ਐੱਸ.ਐੱਚ.ਓ ਨਿਯੁਕਤ
Sunday, Feb 17, 2019 - 03:19 AM (IST)

ਸੰਗਰੂਰ (ਸ਼ਾਮ)-ਜ਼ਿਲਾ ਬਰਨਾਲਾ ਦੇ ਐੱਸ.ਐੱਸ.ਪੀ.ਹਰਜੀਤ ਸਿੰਘ ਨੇ ਇੰਸਪੈਕਟਰ ਜਾਨਪਾਲ ਸਿੰਘ ਹੰੰਝਰਾਂ ਨੂੰ ਬਤੌਰ ਥਾਣਾ ਮੁੱਖੀ ਤਪਾ ਦਾ ਐੱਸ.ਐੱਚ.ਓ. ਨਿਯੁਕਤ ਕੀਤਾ ਹੈ। ਚਾਰਜ ਸੰਭਾਲਣ ਮੌਕੇ ਗੱਲਬਾਤ ਕਰਦਿਆਂ ਐੱਸ. ਐੱਚ. ਓ . ਇੰਸਪੈਕਟਰ ਹੰਝਰਾਂ ਨੇ ਕਿਹਾ ਕਿ ਇਲਾਕੇ ’ਚ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਤੇ ਉਨ੍ਹਾਂ ਦੇ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਗੁੰਡਾਗਰਦੀ ਨੂੰ ਨੱਥ ਪਾਉਣ ਲਈ ਵਿਸ਼ੇਸ਼ ਕਦਮ ਚੁੱਕੇ ਜਾ ਰਹੇ ਹਨ ਅਤੇ ਅਮਨ ਸ਼ਾਂਤੀ ਭੰਗ ਕਰਨ ਵਾਲਿਆਂ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ,ਚਾਹੇ ਉਹ ਕਿਸੇ ਵੀ ਰਾਜਨਤਕ ਪਾਰਟੀ ਨਾਲ ਸੰਬੰਧ ਰੱਖਦਾ ਹੋਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਥਾਣੇ ’ਚ ਆਉਣ ਵਾਲੇ ਸ਼ਹਿਰ ਨਿਵਾਸੀਆਂ ਨੂੰ ਇਨਸਾਫ਼ ਦਾ ਭਰੋਸਾ ਦਿੰਦਿਆਂ ਕਿਹਾ ਕਿ ਸਹੀ ਸ਼ਿਕਾਇਤ ’ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ। ਇਹ ਨਿਯੁਕਤੀ ਆਗਾਮੀ ਲੋਕ ਸਭਾ ਚੌਣਾਂ ਨੂੰ ਮੱਦੇਨਜ਼ਰ ਰੱਖਦਿਆਂ ਕੀਤੀ ਗਈ ਹੈ। ਇਥੇ ਦੱਸਣਯੋਗ ਹੈ ਕਿ ਪਿਛਲੇ ਲਗਭਗ ਚਾਰ ਮਹੀਨਿਆਂ ’ਚ ਚਾਰ ਥਾਣਾ ਮੁੱਖੀ ਬਦਲੇ ਜਾ ਚੁੱਕੇ ਹਨ।