ਭਗਤ ਰਵਿਦਾਸ ਜੀ ਦਾ ਜਨਮ ਦਿਹਾਡ਼ਾ ਮਨਾਇਆ
Monday, Feb 18, 2019 - 04:03 AM (IST)
ਸੰਗਰੂਰ (ਵਿਵੇਕ ਸਿੰਧਵਾਨੀ,ਰਵੀ) - ਗੁਰਸੇਵਕ ਨਗਰ ਬਰਨਾਲਾ ਵਿਖੇ ਰਵਿਦਾਸ ਕਮੇਟੀ ਅਤੇ ਨਗਰ ਨਿਵਾਸੀਆਂ ਵੱਲੋਂ ਭਗਤ ਰਵਿਦਾਸ ਜੀ ਦਾ ਜਨਮ ਦਿਹਾਡ਼ਾ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਸੰਤ ਪ੍ਰੀਤਮ ਸਿੰਘ ਕਾਲੀ ਕੰਬਲੀ ਵਾਲਿਆਂ ਵੱਲੋਂ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਰਵਿਦਾਸ ਕਮੇਟੀ ਵੱਲੋਂ ਐਡਵੋਕੇਟ ਕੁਲਵਿਜੈ ਸਿੰਘ ਤਪਾ, ਸੁਦਾਗਰ ਸਿੰਘ ਚਹਿਲ ਅਤੇ ਸੰਤ ਪ੍ਰੀਤਮ ਸਿੰਘ ਕਾਲੀ ਕੰਬਲੀ ਵਾਲਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਤ ਕੀਤਾ ਗਿਆ। ਐਡਵੋਕੇਟ ਕੁਲਵਿਜੈ ਸਿੰਘ ਤੇ ਸੁਦਾਗਰ ਸਿੰਘ ਚਹਿਲ ਵੱਲੋਂ ਨੌਜਵਾਨ ਪੀਡ਼੍ਹੀ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਦਰਸਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕੇਵਲ ਸਿੰਘ ਅਕੋਈ, ਨੈਬ ਸਿੰਘ, ਸੁਖਪਾਲ ਸਿੰਘ ਸੁੱਖਾ, ਚਰਨਜੀਤ ਸਿੰਘ, ਕੇਹਰ ਸਿੰਘ ਆਦਿ ਹਾਜ਼ਰ ਸਨ।
