ਸਕੂਲ ਦੇ ਵਿਦਿਆਰਥੀਆਂ ਅਤੇ ਰਾਮ ਬਾਗ ਕਮੇਟੀ ਨੇ ਸ਼ਹੀਦ ਜਵਾਨਾਂ ਨੂੰ ਭਾਵਭਿੰਨੀ ਸ਼ਰਧਾਂਜਲੀ ਭੇਂਟ ਕੀਤੀ

Monday, Feb 18, 2019 - 04:03 AM (IST)

ਸਕੂਲ ਦੇ ਵਿਦਿਆਰਥੀਆਂ ਅਤੇ ਰਾਮ ਬਾਗ ਕਮੇਟੀ ਨੇ ਸ਼ਹੀਦ ਜਵਾਨਾਂ ਨੂੰ ਭਾਵਭਿੰਨੀ ਸ਼ਰਧਾਂਜਲੀ ਭੇਂਟ ਕੀਤੀ
ਸੰਗਰੂਰ (ਸ਼ਾਮ)- ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਰਾਮ ਬਾਗ ਕਮੇਟੀ ਤਪਾ ਵੱਲੋਂ ਉਨ੍ਹਾਂ ਸ਼ਹੀਦ ਜਵਾਨਾਂ ਨੂੰ ਭਾਵਭਿੰਨੀ ਸ਼ਰਧਾਂਜਲੀ ਭੇਂਟ ਕੀਤੀ ਗਈ ਜੋ ਪਿਛਲੇ ਦਿਨੀਂ ਜੰਮੂ ਕਸ਼ਮੀਰ ਦੇ ਜ਼ਿਲੇ ਪੁਲਵਾਮਾ ਵਿਖੇ ਅੱਤਵਾਦੀ ਹਮਲੇ ’ਚ ਸ਼ਹੀਦ ਹੋ ਗਏ ਸਨ। ਸਕੂਲ ਦੇ ਪ੍ਰਿੰਸੀਪਲ ਰਾਕੇਸ਼ ਗੁਪਤਾ ਦੀ ਅਗਵਾਈ ਹੇਠ ਮੋਮਬੱਤੀਆਂ ਜਲਾ ਕੇ ਸ਼ਰਧਾਂਜਲੀ ਦਿੱਤੀ। ਇਸ ਮੌਕੇ ਸਕੂਲ ਮੁੱਖੀ ਰਾਕੇਸ਼ ਗੁਪਤਾ ਅਤੇ ਰਾਮ ਬਾਗ ਕਮੇਟੀ ਦੇ ਪ੍ਰਧਾਨ ਹੇਮ ਰਾਜ ਸ਼ੰਟੀ ਮੋਡ਼ ਨੇ ਕਿਹਾ ਕਿ ਉਹ ਸ਼ਹੀਦ ਜਵਾਨਾਂ ਦੀ ਕੁਰਬਾਨੀ ਨੂੰ ਕਦੇ ਨਹੀਂ ਭੁੱਲਣਗੇ। ਉਨ੍ਹਾਂ ਕਿਹਾ ਕਿ ਅੱਤਵਾਦੀਆਂ ਵੱਲੋਂ ਕੀਤੇ ਗਏ ਇਸ ਕਾਇਰਾਨਾ ਹਮਲੇ ਤੋਂ ਬਾਅਦ ਪੂਰਾ ਦੇਸ਼ ਗਮ ਵਿਚ ਡੁੱਬ ਗਿਆ ਹੈ,ਕਿਉਂਕਿ ਇਸ ਹਮਲੇ ਨਾਲ ਦੇਸ਼ ਵਾਸੀਆਂ ਨੂੰ ਬਹੁਤ ਠੇਸ ਪਹੁੰਚੀ ਹੈ ਅਤੇ ਬਹੁਤ ਹੀ ਨਿੰਦਨਯੋਗ ਹੈ। ਇਸ ਸਮੇਂ ਸਮੁੱਚੇ ਸਟਾਫ਼ ਅਤੇ ਸਮੂਹ ਰਾਮ ਬਾਗ ਕਮੇਟੀ ਵੱਲੋਂ ਵੀ ਦੋ ਮਿੰਟ ਦਾ ਮੋਨ ਧਾਰ ਕੇ ਸ਼ਹੀਦ ਜਵਾਨਾਂ ਨੂੰ ਸੱਚੀ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਸਕੂਲ ਦਾ ਸਮੂਹ ਸਟਾਫ.ਵਿਦਿਆਰਥੀ ਵੀ ਹਾਜ਼ਰ ਸਨ।

Related News