ਨਸ਼ਾ ਸਮੱਗਲਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ : ਡੀ. ਐੱਸ. ਪੀ

Tuesday, Feb 26, 2019 - 03:50 AM (IST)

ਨਸ਼ਾ ਸਮੱਗਲਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ : ਡੀ. ਐੱਸ. ਪੀ
ਸੰਗਰੂਰ (ਅਨੀਸ਼)- ਸਬ-ਡਵੀਜ਼ਨ ਧੂਰੀ ਦੇ ਨਵੇਂ ਆਏ ਡੀ. ਐੱਸ. ਪੀ. ਮੋਹਿਤ ਅਗਰਵਾਲ ਨੇ ‘ਜਗ ਬਾਣੀ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਲਾਕੇ ਅੰਦਰ ਕਿਸੇ ਵੀ ਨਸ਼ਾ ਸਮੱਗਲਰ ਅਤੇ ਸਮਾਜ ਵਿਰੋਧੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ । ਉਨ੍ਹਾਂ ਨਸ਼ਾ ਸਮੱਗਲਰਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੋਈ ਨਸ਼ਾ ਸਮੱਗਲਰ ਇਲਾਕੇ ਅੰਦਰ ਨਸ਼ਾ ਵੇਚਦਾ ਫਡ਼ਿਆ ਗਿਆ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ । ਅਗਰਵਾਲ ਨੇ ਕਿਹਾ ਕਿ ਜੇਕਰ ਇਲਾਕੇ ਅੰਦਰ ਕੋਈ ਨਸ਼ਾ ਵੇਚਦਾ ਹੈ ਤਾਂ ਇਸਦੀ ਸਿੱਧੀ ਇਤਲਾਹ ਵੀ ਉਨ੍ਹਾਂ ਨੂੰ ਦਿੱਤੀ ਜਾ ਸਕਦੀ ਹੈ। ਇਸ ਮੌਕੇ ਉਨ੍ਹਾਂ ਨਾਲ ਥਾਣਾ ਸ਼ੇਰਪੁਰ ਦੇ ਥਾਣਾ ਮੁਖੀ ਜਸਵੀਰ ਸਿੰਘ ਤੂਰ ਅਤੇ ਜਸਵੀਰ ਸਿੰਘ ਰੀਡਰ ਵੀ ਮੌਜੂਦ ਸਨ। ‘ਜਗ ਬਾਣੀ’ ਨਾਲ ਗੱਲਬਾਤ ਕਰਦੇ ਡੀ.ਐੱਸ.ਪੀ ਮੋਹਿਤ ਅਗਰਵਾਲ । (ਅਨੀਸ਼)

Related News