ਸਕੂਲ ਵਿਖੇ ਇਲੈਕਸ਼ਨ ਸਬੰਧੀ ਸਵੀਪ ਗਤੀਵਿਧੀਆਂ ਕਰਵਾਈਆਂ

Friday, Mar 01, 2019 - 03:53 AM (IST)

ਸਕੂਲ ਵਿਖੇ ਇਲੈਕਸ਼ਨ ਸਬੰਧੀ ਸਵੀਪ ਗਤੀਵਿਧੀਆਂ ਕਰਵਾਈਆਂ
ਸੰਗਰੂਰ (ਵਿਵੇਕ ਸਿੰਧਵਾਨੀ, ਰਵੀ)-ਭਾਰਤ ਇਕ ਲੋਕਤੰਤਰਿਕ ਦੇਸ਼ ਹੈ। ਇਸ ’ਚ ਆਮ ਲੋਕਾਂ ਨੂੰ ਵੋਟਿੰਗ ਪ੍ਰਕਿਰਿਆ ਰਾਹੀਂ ਸਰਕਾਰ ਚੁਣਨ ਦਾ ਅਧਿਕਾਰ ਹੈ, ਜਿਸ ਵਿਚ 18 ਸਾਲ ਦਾ ਵਿਅਕਤੀ ਵੋਟ ਦੀ ਵਰਤੋਂ ਕਰ ਕੇ ਸਰਕਾਰ ਚੁਣਨ ਵਿਚ ਸਹਾਇਤਾ ਕਰਦਾ ਹੈ। ਇਸ ਦੌਰਾਨ ਆਉਣ ਵਾਲੇ ਦਿਨਾਂ ਵਿਚ ਲੋਕ ਸਭਾ ਦੀਆਂ ਚੋਣਾਂ ਨੂੰ ਦੇਖਦੇ ਹੋਏ ਐੱਸ. ਬੀ. ਐੱਸ. ਪਬਲਿਕ ਸੁਰਜੀਤਪੁਰਾ ਵਿਖੇ ਇਲੈਕਸ਼ਨ ਸਬੰਧੀ ਸਵੀਪ ਗਤੀਵਿਧੀਆਂ ’ਤੇ ਆਧਾਰਿਤ ਮੁਕਾਬਲੇ ਕਰਵਾਏ ਗਏ, ਜਿਸ ਦਾ ਮਕਸਦ ਬੱਚਿਆਂ ਨੂੰ ਇਲੈਕਸ਼ਨ ਬਾਰੇ ਜਾਣਕਾਰੀ ਦੇਣਾ ਹੈ, ਜਿਸ ਵਿਚ ਛੇਵੀਂ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਸਮੇਂ ਸਕੂਲ ਦੇ ਸਮਾਜਕ ਸਿੱਖਿਆ ਦੇ ਅਧਿਆਪਕ ਗੁਰਮੇਲ ਸਿੰਘ ਨੇ ਬੱਚਿਆਂ ਨੂੰ ਲੋਕ ਸਭਾ ਦੀਆਂ ਚੋਣਾਂ ਬਾਰੇ ਜਾਣਕਾਰੀ ਦਿੱਤੀ। ਸਕੂਲ ਪ੍ਰਿੰਸੀਪਲ ਮੈਡਮ ਕਮਲਜੀਤ ਕੌਰ ਨੇ ਦੱਸਿਆ ਕਿ ਸਕੂਲ ਦਾ ਉਦੇਸ਼ ਬੱਚਿਆਂ ਦਾ ਸਰਬਪੱਖੀ ਵਿਕਾਸ ਕਰਨਾ ਹੈ, ਇਸ ਲਈ ਸਕੂਲ ਵਿਚ ਇਸ ਤਰ੍ਹਾਂ ਦੇ ਮੁਕਾਬਲੇ ਕਰਵਾਉਂਦੇ ਰਹਿਣਾ ਚਾਹੀਦਾ ਹੈ। ਇਸ ਮੌਕੇ ਸਕੂਲ ਦੇ ਸਮੂਹ ਵਿਦਿਆਰਥੀ ਤੇ ਸਟਾਫ ਹਾਜ਼ਰ ਸੀ।

Related News