ਕੈਂਪ ’ਚ 270 ਮਰੀਜ਼ਾਂ ਨੇ ਲਿਆ ਲਾਹਾ

Friday, Mar 01, 2019 - 03:53 AM (IST)

ਕੈਂਪ ’ਚ 270 ਮਰੀਜ਼ਾਂ ਨੇ ਲਿਆ ਲਾਹਾ
ਸੰਗਰੂਰ (ਸ਼ਾਮ)-ਪਿੰਡ ਬਦਰਾ ਦੇ ਗੁਰਦੁਆਰਾ ਸਾਹਿਬ ਵਿਖੇ ਪਿੰਡ ਨਿਵਾਸੀਆਂ ਦੇ ਸਹਿਯੋਗ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਪਰਮਜੀਤ ਸਿੰਘ ਖਾਲਸਾ ਦੀ ਦੇਖ-ਰੇਖ ਹੇਠ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ’ਚ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਅਤੇ ਹਸਪਤਾਲ ਅੰਮ੍ਰਿਤਸਰ ਤੋਂ ਪੁੱਜੀ ਡਾਕਟਰਾਂ ਦੀ ਟੀਮ ਦੀ ਡਾ. ਕਰਮਵੀਰ ਸਿੰਘ ਢਿੱਲੋਂ ਐੱਮ. ਡੀ. ਮੈਡੀਸਨ, ਡਾ. ਅਵਨੀਤ ਸਿੰਘ ਐੱਮ. ਐੱਸ. ਸਰਜਨ, ਡਾ. ਰਾਜਵਿੰਦਰ ਸਿੰਘ ਦੀ ਅਗਵਾਈ ਵਿਚ ਕਰੀਬ 270 ਮਰੀਜ਼ਾਂ ਨੂੰ ਚੈੱਕਅਪ ਕਰ ਕੇ ਮੁਫਤ ਦਵਾਈਆਂ ਦਿੱਤੀਆਂ ਗਈਆਂ। ਪਿੰਡ ਨਿਵਾਸੀਆਂ ਵੱਲੋਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਪਰਮਜੀਤ ਸਿੰਘ ਖਾਲਸਾ, ਸਮੂਹ ਡਾਕਟਰਾਂ ਦੀ ਟੀਮ ਨੂੰ ਸਿਰੋਪਾਓ ਦੇ ਕੇ ਸਨਮਾਨਤ ਕੀਤਾ ਗਿਆ। ਇਸ ਮੌਕੇ ਨੰਬਰਦਾਰ ਗੁਰਲਾਲ ਸਿੰਘ, ਸਾਬਕਾ ਸਰਪੰਚ ਰਮੇਸ਼ ਚੰਦ ਬਦਰਾ, ਖ਼ੁਸ਼ਹਾਲੀ ਦਾ ਰਾਖਾ ਗੁਰਪ੍ਰੀਤ ਸਿੰਘ, ਕਲੱਬ ਪ੍ਰਧਾਨ ਗੁਰਮੇਲ ਸਿੰਘ ਕਾਲਾ, ਜਰਨੈਲ ਸਿੰਘ, ਨਿਰਮਲ ਸਿੰਘ, ਜਗਜੀਤ ਸਿੰਘ, ਪ੍ਰਧਾਨ ਚਰਨਜੀਤ ਸਿੰਘ, ਅਮਨਦੀਪ ਸਿੰਘ ਬਰਨਾਲਾ, ਨਾਜ਼ਰ ਸਿੰਘ, ਬਲਜਿੰਦਰ ਸਿੰਘ, ਗੁਰਚਰਨ ਸਿੰਘ, ਬੇਅੰਤ ਸਿੰਘ ਬਰਨਾਲਾ, ਪ੍ਰਚਾਰਕ ਦਰਸ਼ਨ ਸਿੰਘ ਤੋਂ ਇਲਾਵਾ ਪਿੰਡ ਵਾਸੀ ਹਾਜ਼ਰ ਸਨ।

Related News