ਪੀ. ਪੀ. ਐੱਸ. ਚੀਮਾ ਵਿਖੇ ਫੇਅਰਵੈੱਲ ਪਾਰਟੀ ਦਾ ਆਯੋਜਨ
Friday, Mar 01, 2019 - 03:54 AM (IST)
ਸੰਗਰੂਰ (ਬੇਦੀ, ਗੋਇਲ)-ਪੈਰਾਮਾਊਂਟ ਪਬਲਿਕ ਸਕੂਲ ਚੀਮਾ ਵਿਖੇ ਮੈਡਮ ਕਿਰਨਪਾਲ ਕੌਰ ਦੀ ਅਗਵਾਈ ਹੇਠ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਉਨ੍ਹਾਂ ਦੇ ਜੂਨੀਅਰ ਜਮਾਤ 11ਵੀਂ ਦੇ ਵਿਦਿਆਰਥੀਆਂ ਵੱਲੋਂ ਫੇਅਰਵੈੱਲ ਪਾਰਟੀ ਦਾ ਆਯੋਜਨ ਕੀਤਾ ਗਿਆ। ਸਭ ਤੋਂ ਪਹਿਲਾਂ ਜੂਨੀਅਰ ਵਿਦਿਆਰਥੀਆਂ ਵੱਲੋਂ ਆਪਣੇ ਸੀਨੀਅਰਾਂ ਦਾ ਸਵਾਗਤ ਕੀਤਾ ਗਿਆ ਫਿਰ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ। ਜੂਨੀਅਰ ਵਿਦਿਆਰਥੀਆਂ ਨੇ ਆਪਣੇ ਸੀਨੀਅਰਾਂ ਲਈ ਗੇਮਜ਼ ਦਾ ਪ੍ਰਬੰਧ ਕੀਤਾ ਅਤੇ ਗੇਮਜ਼ ਵਿਚ ਜਿੱਤਣ ਵਾਲੇ ਬੱਚਿਆਂ ਨੂੰ ਇਨਾਮ ਵੀ ਦਿੱਤੇ। ਸਾਰੇ ਵਿਦਿਆਰਥੀਆਂ ਨੇ ਇਨ੍ਹਾਂ ਖੇਡਾਂ ਦਾ ਭਰਪੂਰ ਆਨੰਦ ਮਾਣਿਆ। ਇਸ ਤੋਂ ਬਾਅਦ ਸੀਨੀਅਰ ਬੱਚਿਆਂ ਨੇ ਸਟੇਜ ਉੱਪਰ ਆ ਕੇ ਆਪਣੀ ਜਮਾਤ ਦੇ ਅਧਿਆਪਕਾਂ ਅਤੇ ਸਕੂਲ ਦੇ ਐੱਮ. ਡੀ. ਜਸਵੀਰ ਸਿੰਘ ਚੀਮਾਂ ਲਈ ਸਪੀਚ ਬੋਲ ਕੇ ਉਨ੍ਹਾਂ ਦਾ ਧੰਨਵਾਦ ਕੀਤਾ। ਜਸਵੀਰ ਸਿੰਘ ਚੀਮਾ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸੁਨਹਿਰੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਸਮੇਂ ਸਕੂਲ ਦੇ ਪ੍ਰਿੰਸੀਪਲ ਸੰਜੇ ਕੁਮਾਰ, ਮੈਡਮ ਕਿਰਨਪਾਲ ਕੌਰ, ਕੋਆਰਡੀਨੇਟਰ ਮੈਡਮ ਸ਼ਿਵਾਨੀ, ਕੋਆਰਡੀਨੇਟਰ ਅਮਿਤ ਕੁਮਾਰ, ਇੰਜੀ. ਸਦਾਮ ਹੁਸੈਨ ਅਤੇ ਸਕੂਲ ਦਾ ਸੀਨੀਅਰ ਸਟਾਫ ਸ਼ਾਮਲ ਸੀ।
