ਫਤਿਹਗਡ਼੍ਹ ਛੰਨਾਂ ਵਿਖੇ ਅਖੰਡ ਪਾਠ ਸਾਹਿਬ ਕਰਵਾਏ
Thursday, Mar 07, 2019 - 09:30 AM (IST)

ਸੰਗਰੂਰ (ਕਾਂਸਲ)-ਪਿੰਡ ਫਤਿਹਗਡ਼੍ਹ ਛੰਨਾਂ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਵੈੱਲਫੇਅਰ ਕਲੱਬ ਵੱਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਜੰਮੂ-ਕਸ਼ਮੀਰ ਦੇ ਪੁਲਵਾਮਾ ਵਿਖੇ ਅੱਤਵਾਦੀ ਹਮਲੇ ’ਚ ਸ਼ਹੀਦ ਹੋਏ ਬੀ. ਐੱਸ. ਐੱਫ ਦੇ 44 ਦੇ ਕਰੀਬ ਜਵਾਨਾਂ ਦੀ ਆਤਮਿਕ ਸ਼ਾਂਤੀ ਲਈ ਕਰਵਾਏ ਗਏ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਕਲੱਬ ਮੈਂਬਰਾਂ ਨੇ ਸ਼ਹੀਦ ਜਵਾਨਾਂ ਦੀ ਆਤਮਿਕ ਸ਼ਾਂਤੀ ਅਤੇ ਪਰਿਵਾਰ ਨੂੰ ਇਹ ਦੁੱਖ ਝੱਲਣ ਦੀ ਸ਼ਕਤੀ ਦੇਣ ਲਈ ਵਹਿਗੁਰੂ ਅੱਗੇ ਅਰਦਾਸ ਕੀਤੀ। ਇਸ ਮੌਕੇ ਇੰਸਪੈਕਟਰ ਦੀਪਇੰਦਰਪਾਲ ਸਿੰਘ ਜੇਜੀ, ਮੇਜਰ ਸਿੰਘ, ਪੀ.ਏ.ਟੂ ਹਲਕਾ ਵਿਧਾਇਕ, ਸ. ਰਾਜਿੰਦਰ ਸਿੰਘ, ਸੁਰਿੰਦਰ ਖੇਡ਼ਕੀ ਸਲਾਹਕਾਰ ਹਲਕਾ ਵਿਧਾਇਕ, ਸੁਖਵਿੰਦਰ ਸਿੰਘ ਮੈਂਬਰ ਬਲਾਕ ਸੰਮਤੀ ਨੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ। ਇਸ ਮੌਕੇ ਕਲੱਬ ਮੈਂਬਰਾਂ ਤੋਂ ਇਲਾਵਾ ਵੱਡੀ ਗਿਣਤੀ ’ਚ ਪਿੰਡ ਵਾਸੀ ਮੌਜੂਦ ਸਨ।