ਮੰਗਾਂ ਸਬੰਧੀ ਪਟਵਾਰੀਆਂ ਤੇ ਕਾਨੂੰਨਗੋ ਵੱਲੋਂ ਸਰਕਾਰ ਖਿਲਾਫ ਨਾਅਰੇਬਾਜ਼ੀ

Friday, Mar 08, 2019 - 03:42 AM (IST)

ਮੰਗਾਂ ਸਬੰਧੀ ਪਟਵਾਰੀਆਂ ਤੇ ਕਾਨੂੰਨਗੋ ਵੱਲੋਂ ਸਰਕਾਰ ਖਿਲਾਫ ਨਾਅਰੇਬਾਜ਼ੀ
ਸੰਗਰੂਰ (ਜ਼ਹੂਰ/ਸ਼ਹਾਬੂਦੀਨ)-ਰੈਵੀਨਿਊ ਪਟਵਾਰ ਯੂਨੀਅਨ ਦੇ ਜ਼ਿਲਾ ਪ੍ਰਧਾਨ ਦੀਦਾਰ ਸਿੰਘ ਛੋਕਰਾਂ ਦੀ ਅਗਵਾਈ ਹੇਠ ਪਟਵਾਰੀਆਂ, ਕਾਨੂੰਨਗੋ ਨੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦਿਆਂ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦਾ ਵਿਰੋਧ ਕਰਦਿਆਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਤੁਰੰਤ ਮੰਨਣ ਦੀ ਮੰਗ ਕੀਤੀ। ਜ਼ਿਲਾ ਪ੍ਰਧਾਨ ਪਟਵਾਰੀ ਦੀਦਾਰ ਸਿੰਘ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਦੀ ਯੂਨੀਅਨ ਡੀ. ਸੀ . ਦਫਤਰ ਇੰਪਲਾਈਜ਼ ਯੂਨੀਅਨ ਦੇ ਸੰਘਰਸ਼ ਦੀ ਪੂਰਨ ਤੌਰ ’ਤੇ ਹਮਾਇਤ ਕਰਦੀ ਹੈ ਅਤੇ ਦੋ ਦਿਨ ਕਾਲੇ ਬਿੱਲੇ ਲਾ ਕੇ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨਣ ਕਾਰਨ ਰੋਸ ਪ੍ਰਗਟ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਫਰੰਟ ’ਤੇ ਬੁਰੀ ਤਰ੍ਹਾਂ ਫਲਾਪ ਸਿੱਧ ਹੋਈ ਹੈ ਜਦੋਂ ਤੋਂ ਕਾਂਗਰਸ ਦੀ ਸਰਕਾਰ ਸੱਤਾ ’ਚ ਆਈ ਹੈ, ਮੁਲਾਜ਼ਮਾਂ ਨੂੰ ਆਪਣੀਆਂ ਹੱਕੀ ਮੰਗਾਂ ਲਈ ਸਡ਼ਕਾਂ ’ਤੇ ਉਤਰ ਕੇ ਰੋਸ ਪ੍ਰਦਰਸ਼ਨ ਧਰਨੇ ਲਾਉਣ ਲਈ ਮਜਬੂਰ ਹੋਣਾ ਪਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਮੁਲਾਜ਼ਮ ਮਾਰੂ ਨੀਤੀਆਂ ’ਤੇ ਚੱਲ ਰਹੀ ਹੈ, ਜਿਸ ਕਾਰਨ ਮੁਲਾਜ਼ਮ ਵਰਗ ਦੀ ਹਾਲਤ ਤਰਸਯੋਗ ਬਣੀ ਪਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਤੁਰੰਤ ਪ੍ਰਵਾਨ ਕਰ ਕੇ ਮੁਲਾਜ਼ਮ ਵਰਗ ਨੂੰ ਰਾਹਤ ਦੇਵੇ। ਇਸ ਸਮੇਂ ਸੀਨੀਅਰ ਜ਼ਿਲਾ ਮੀਤ ਪ੍ਰਧਾਨ ਹਰਜੀਤ ਸਿੰਘ ਰਾਹੀ, ਅਜੇ ਕੁਮਾਰ, ਤਹਿਸੀਲ ਪ੍ਰਧਾਨ ਜਗਦੇਵ ਸਿੰਘ ਨੱਥੂਮਾਜਰਾ, ਦੁਸ਼ਯੰਤ ਸਿੰਘ ਰਾਕਾ, ਕਮਿੱਕਰ ਸਿੰਘ ਕਾਨੂੰਨਗੋ, ਪਰਮਜੀਤ ਸਿੰਘ, ਜਸਪਾਲ ਸਿੰਘ, ਹਰਵੇਲ ਸਿੰਘ, ਰਾਮ ਸਿੰਘ, ਕੇਵਲ ਸਿੰਘ ਕਾਨੂੰਨਗੋ ਆਦਿ ਹਾਜ਼ਰ ਸਨ।

Related News