ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਫੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਬਿੱਟਾ

Monday, Mar 11, 2019 - 04:01 AM (IST)

ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਫੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਬਿੱਟਾ
ਸੰਗਰੂਰ (ਸ਼ਹਾਬੂਦੀਨ)-ਵਿਧਾਨ ਸਭਾ ਹਲਕਾ ਅਮਰਗਡ਼੍ਹ ਅਧੀਨ ਪੈਂਦੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਅਣਥੱਕ ਕੋਸ਼ਿਸ਼ਾਂ ਕਰ ਰਹੇ ਹਲਕਾ ਵਿਧਾਇਕ ਸੁਰਜੀਤ ਸਿੰਘ ਧੀਮਾਨ ਦੇ ਪੀ.ਏ. ਮਨਜਿੰਦਰ ਸਿੰਘ ਬਿੱਟਾ ਨੇ ਅੱਜ ਇਥੇ ਰੁਡ਼ਕੀ, ਸਰਵਰਪੁਰ ਸਮੇਤ ਹੋਰਨਾਂ ਪਿੰਡਾਂ ਨੂੰ ਵਿਕਾਸ ਕਾਰਜਾਂ ਦੇ ਚੈੱਕ ਵੰਡਣ ਮੌਕੇ ਜੁਡ਼ੇ ਇਲਾਕਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਹਲਕਾ ਵਿਧਾਇਕ ਧੀਮਾਨ ਸਾਹਿਬ ਵੱਲੋਂ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਲਾਕੇ ਦੇ ਪਿੰਡਾਂ ਦੀ ਨੁਹਾਰ ਬਦਲ ਕੇ ਨਮੂਨੇ ਦੇ ਪਿੰਡ ਬਣਾਏ ਜਾਣਗੇ। ਸ.ਬਿੱਟਾ ਨੇ ਸਮੂਹ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀਆਂ ਪਿਛਲੇ ਦੋ ਸਾਲ ’ਚ ਕੀਤੀਆਂ ਪ੍ਰਾਪਤੀਆਂ ਨੂੰ ਘਰ-ਘਰ ਤਕ ਹਰੇਕ ਵੋਟਰ ਨਾਲ ਰਾਬਤਾ ਕਰ ਕੇ ਜਾਣੂ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਨੇ ਚੋਣਾਂ ਦੌਰਾਨ ਜੋ ਵੀ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਇਕ-ਇਕ ਕਰ ਕੇ ਪੂਰਾ ਕੀਤਾ ਜਾ ਰਿਹਾ ਹੈ। ਢਾਈ ਏਕਡ਼ ਤੋਂ ਲੈ ਕੇ ਪੰਜ ਏਕਡ਼ ਵਾਲੇ ਕਿਸਾਨਾਂ ਦਾ ਕਰਜ਼ਾ ਮੁਆਫ ਕਰ ਕੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਆਉਂਦੀਆਂ ਲੋਕ ਸਭਾ ਚੋਣਾਂ ਦੌਰਾਨ ਦੇਸ਼ ਵਾਸੀ ਕੇਂਦਰ ’ਚ ਕਾਂਗਰਸ ਦੀ ਸਰਕਾਰ ਦੇਖਣ ਲਈ ਉਤਾਵਲੇ ਨਜ਼ਰ ਆ ਰਹੇ ਹਨ। ਜੋ ਬਡ਼ੀ ਬੇਸਬਰੀ ਨਾਲ ਚੋਣਾਂ ਦਾ ਇੰਤਜ਼ਾਰ ਕਰ ਰਹੇ ਹਨ। ਪੰਜਾਬ ’ਚ ਅਕਾਲੀ-ਭਾਜਪਾ ਦਾ ਬਿਸਤਰਾ ਤਾਂ ਪਹਿਲਾਂ ਹੀ ਗੋਲ ਹੋ ਚੁੱਕਾ ਹੈ। ਇਸ ਸਮੇਂ ਹੋਰਨਾਂ ਤੋਂ ਇਲਾਵਾ ਬਲਾਕ ਸੰਮਤੀ ਮੈਂਬਰ ਗੁਰਮੀਤ ਸਿੰਘ ਨਾਰੀਕੇ, ਚਤਿਨ ਸਿੰਘ ਚੌਂਦਾ, ਸਰਪੰਚ ਹਰਵਿੰਦਰ ਸਿੰਘ ਚੁਪਕਾ, ਕਾਲਾ ਰੁਡ਼ਕੀ, ਕਰਮਜੀਤ ਸਿੰਘ ਅਲੀਪੁਰ, ਗੁਰੀ ਸਰਵਰਪੁਰ, ਨਵਤੇਜ ਸਿੰਘ ਵਿੱਕੀ ਮਾਲੇਰਕੋਟਲਾ ਆਦਿ ਹਾਜ਼ਰ ਸਨ।

Related News