ਵਿੱਦਿਆ ਦੇ ਖੇਤਰ ’ਚ ਧਰੂ ਤਾਰੇ ਵਾਂਗ ਚਮਕਦੈ ਪੈਰਾਮਾਊਂਟ ਪਬਲਿਕ ਸਕੂਲ ਚੀਮਾ
Saturday, Mar 16, 2019 - 04:15 AM (IST)
ਸੰਗਰੂਰ (ਗੋਇਲ)-ਇਲਾਕੇ ਦੀ ਸਿਰਕੱਢ ਸੰਸਥਾ ਪੈਰਾਮਾਊਂਟ ਪਬਲਿਕ ਸਕੂਲ ਚੀਮਾ ਜੋ ਕਿ ਆਲੇ-ਦੁਆਲੇ ਦੇ ਪਿੰਡਾਂ ਦੇ ਵਿਦਿਆਰਥੀਆਂ ਲਈ ਗਿਆਨ ਦਾ ਸੋਮਾ ਬਣ ਕੇ ਉਨ੍ਹਾਂ ਦੇ ਭਵਿੱਖ ਨੂੰ ਸੰਵਾਰਨ ’ਚ ਮੋਹਰੀ ਰੋਲ ਅਦਾ ਕਰ ਰਹੀ ਹੈ। ਇਸ ਸੰਸਥਾ ਨੇ ਥੋਡ਼੍ਹੇ ਸਮੇਂ ’ਚ ਹੀ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਦੇ ਦਿਲਾਂ ’ਚ ਇਕ ਵੱਖਰੀ ਥਾਂ ਬਣਾ ਲਈ ਹੈ। ਸੰਸਥਾ ਦੀ ਇਸ ਤਰੱਕੀ ਪਿੱਛੇ ਪ੍ਰਬੰਧਕਾਂ ਵੱਲੋਂ ਬੱਚਿਆਂ ਨੂੰ ਆਧੁਨਿਕ ਸਹੂਲਤਾਂ ਪ੍ਰਦਾਨ ਕਰਨਾ ਅਤੇ ਚੰਗਾ ਸਟਾਫ ਉਪਲੱਬਧ ਕਰਵਾਉਣਾ ਹੈ, ਜੋ ਇਸ ਸਕੂਲ ਨੂੰ ਬਾਕੀ ਸਕੂਲਾਂ ਤੋਂ ਵੱਖਰਾ ਸਾਬਤ ਕਰਦਾ ਹੈ। ਸੰਸਥਾ ਦੇ ਐੱਮ. ਡੀ. ਜਸਵੀਰ ਸਿੰਘ ਚੀਮਾ ਨੇ ਦੱਸਿਆ ਕਿ ਬੱਚਿਆਂ ਦੇ ਸਰਬਪੱਖੀ ਵਿਕਾਸ ਨੂੰ ਮੁੱਖ ਰੱਖਦੇ ਹੋਏ ਸਕੂਲ ’ਚ ਬੱਚਿਆਂ ਨੂੰ ਅਨੇਕਾਂ ਗਤੀਵਿਧੀਆਂ ਰਾਹੀਂ ਪਡ਼੍ਹਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਸਕੂਲ ਦੇ ਵੱਖ-ਵੱਖ ਕਲਾਸਾਂ ਦੇ ਵਿਦਿਆਰਥੀ ਜਿਥੇ ਅਨੇਕਾਂ ਖੇਡਾਂ ਦੇ ਖੇਤਰ ’ਚ ਮੈਡਲ ਜਿੱਤ ਚੁੱਕੇ ਹਨ, ਉੱਥੇ ਪਡ਼੍ਹਾਈ ਦੇ ਖੇਤਰ ’ਚ ਸ਼ਲਾਘਾਯੋਗ ਪ੍ਰਾਪਤੀਆਂ ਹਾਸਲ ਕਰ ਚੁੱਕੇ ਹਨ। ਇਸ ਮੌਕੇ ਮੈਡਮ ਕਿਰਨਪਾਲ ਕੌਰ ਤੇ ਪ੍ਰਿੰਸੀਪਲ ਸੰਜੇ ਕੁਮਾਰ ਨੇ ਦੱਸਿਆ ਕਿ ਸਕੂਲ ਦੇ ਮਿਹਨਤੀ ਤੇ ਤਜਰਬੇਕਾਰ ਅਧਿਆਪਕਾਂ ਦੀ ਮਿਹਨਤ ਸਦਕਾ ਵਿਦਿਆਰਥੀ ਹਰ ਸਾਲ ਬੋਰਡ ਦੀਆਂ ਕਲਾਸਾਂ ’ਚੋਂ ਮੈਰਿਟ ’ਚ ਆਪਣਾ ਨਾਂ ਦਰਜ ਕਰਵਾਉਂਦੇ ਹਨ। ਉਨ੍ਹਾਂ ਦੱਸਿਆ ਕਿ ਸਕੂਲ ਦੇ ਨਰਸਰੀ ਤੋਂ 12ਵੀਂ ਮੈਡੀਕਲ, ਨਾਨ-ਮੈਡੀਕਲ, ਕਾਮਰਸ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਅਤੇ ਆਮ ਗਿਆਨ ’ਚ ਵਾਧਾ ਕਰਨ ਲਈ ਸਮੇਂ-ਸਮੇਂ ’ਤੇ ਸੈਮੀਨਾਰ ਕਰਵਾਏ ਜਾਂਦੇ ਹਨ।
