ਅਕਾਲੀ ਦਲ ਬਾਦਲ ਅਤੇ ਕਾਂਗਰਸ ਦੇ ਕਾਰਜਕਾਲ ਦੌਰਾਨ ਹੀ ਪੰਜਾਬ ਦਾ ਵੱਡਾ ਨੁਕਸਾਨ ਹੋਇਆ : ਭਗਵੰਤ ਮਾਨ

Saturday, Mar 16, 2019 - 04:16 AM (IST)

ਅਕਾਲੀ ਦਲ ਬਾਦਲ ਅਤੇ ਕਾਂਗਰਸ ਦੇ ਕਾਰਜਕਾਲ ਦੌਰਾਨ ਹੀ ਪੰਜਾਬ ਦਾ ਵੱਡਾ ਨੁਕਸਾਨ ਹੋਇਆ : ਭਗਵੰਤ ਮਾਨ
ਸੰਗਰੂਰ (ਸ਼ਾਮ)-ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸੰਗਰੂਰ ਭਗਵੰਤ ਮਾਨ ਨੇ ਪਿੰਡ ਬੱਲ੍ਹੋਕੇ ਵਿਖੇ ਕਾਂਗਰਸ ਸਰਕਾਰ ’ਤੇ ਦੋਸ਼ ਲਾਇਆ ਕਿ ਇਹ ਸਰਕਾਰ ਕਿਸੇ ਕਿਸਮ ਦਾ ਵੀ ਵਿਕਾਸ ਕਾਰਜ ਨਹੀਂ ਕਰ ਸਕੀ ਅਤੇ ਨਾ ਹੀ ਚੋਣ ਵਾਅਦੇ ਪੂਰੇ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਇਹ ਸਰਕਾਰ ਹਰ ਫਰੰਟ ’ਤੇ ਫੇਲ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਆਗਾਮੀ ਲੋਕ ਸਭਾ ਚੋਣਾਂ ’ਚ ਆਮ ਆਦਮੀ ਪਾਰਟੀ ਟਕਸਾਲੀ ਅਕਾਲੀ ਦਲ ਚੋਣ ਲਡ਼ੇਗੀ ਅਤੇ ਦੋਵਾਂ ਪਾਰਟੀਆਂ ’ਚ 16 ਮਾਰਚ ਨੂੰ ਲੁਧਿਆਣਾ ਵਿਖੇ ਮੀਟਿੰਗ ਹੋ ਰਹੀ ਹੈ ਅਤੇ ਉਸ ਮੀਟਿੰਗ ’ਚ ਸਮਝੌਤਾ ਹੋਣ ਦੇ ਆਸਾਰ ਹਨ। ਉਨ੍ਹਾਂ ਸੁਖਪਾਲ ਖਹਿਰਾ ’ਤੇ ਦੋਸ਼ ਲਾਇਆ ਕਿ ਉਹ ਆਮ ਆਦਮੀ ਪਾਰਟੀ ਦੀ ਟਿਕਟ ਤੋਂ ਵਿਧਾਇਕ ਬਣੇ ਸਨ ਅਤੇ ਹੁਣ ਉਹ ਆਮ ਆਦਮੀ ਪਾਰਟੀ ’ਤੇ ਤਰ੍ਹਾਂ-ਤਰ੍ਹਾਂ ਦੇ ਮਨਘਡ਼ਤ ਦੋਸ਼ ਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਬਾਵਜੂਦ ਉਨ੍ਹਾਂ ਖਹਿਰੇ ਨੂੰ ਉਸ ਦੀਆਂ ਚੋਣ ਰੈਲੀਆਂ ’ਚ ਸੰਬੋਧਨ ਕਰਨ ਦੀ ਪੇਸ਼ਕਸ਼ ਕੀਤੀ ਸੀ, ਜਿਸ ਨੂੰ ਉਸ ਨੇ ਰੱਦ ਕਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਬਾਦਲ ਅਤੇ ਕਾਂਗਰਸ ਦੋਵਾਂ ਦੇ ਰਾਜ ਵਿਚ ਹੀ ਪੰਜਾਬ ਦਾ ਵੱਡਾ ਨੁਕਸਾਨ ਹੋਇਆ ਹੈ, ਇਸ ਲਈ ਲੋਕ ਸਭਾ ਚੋਣਾਂ ’ਚ ਦੋਵਾਂ ਧਿਰਾਂ ਨੂੰ ਕਰਾਰੀ ਹਾਰ ਦਿੱਤੀ ਜਾਵੇ। ਇਸ ਸਮੇਂ ਉਥੇ ਹਾਜ਼ਰ ਨੌਜਵਾਨਾਂ ਨੇ ਭਗਵੰਤ ਮਾਨ ’ਤੇ ਦੋਸ਼ ਲਾਇਆ ਕਿ ਉਹ ਸਿਰਫ ਚੋਣਾਂ ਸਮੇਂ ਲੋਕਾਂ ’ਚ ਆਉਂਦਾ ਹੈ, ਇਸ ਤੋਂ ਬਾਅਦ ਕਿਸੇ ਦਾ ਫੋਨ ਵੀ ਨਹੀਂ ਚੁੱਕਦਾ। ਇਸ ਦੇ ਉੱਤਰ ’ਚ ਉਨ੍ਹਾਂ ਕਿਹਾ ਕਿ ਬਹੁਤ ਸਾਰੇ ਰੁਝੇਵਿਆਂ ਕਾਰਨ ਅਜਿਹਾ ਕੁਝ ਵਾਪਰ ਜਾਂਦਾ ਹੈ। ਪਿੰਡ ਨਿਵਾਸੀਆਂ ਨੇ ਇਹ ਵੀ ਦੋਸ਼ ਲਾਇਆ ਕਿ ਪਿੰਡ ਦੇ ਵਿਕਾਸ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ ਅਤੇ ਸਾਰੇ ਵਿਕਾਸ ਕਾਰਜ ਅਧੂਰੇ ਪਏ ਹਨ। ਇਸ ਮੌਕੇ ਦਰਸ਼ਨ ਸਿੰਘ ਖਾਲਸਾ, ਮਲਵਾਰ ਸਿੰਘ, ਕੁਲਵਿੰਦਰ ਸਿੰਘ ਰਾਠ, ਜਸਵਿੰਦਰ ਸਿੰਘ, ਪੁਸ਼ਪਿੰਦਰ ਸਿੰਘ, ਇਕਬਾਲ ਸਿੰਘ, ਭੋਲਾ ਸਿੰਘ, ਸਤਵੰਤ ਸਿੰਘ, ਤੀਰਥ ਸਿੰਘ, ਕਰਨੈਲ ਸਿੰਘ, ਬਲਕਾਰ ਸਿੰਘ ਪਾਂਧੀ, ਸੁਖਮੰਦਿਰ ਸਿੰਘ, ਸੀਤਾ ਸਿੰਘ ਆਦਿ ਹਾਜ਼ਰ ਸਨ।

Related News