ਸਕੂਲ ’ਚ ਰੰਗਾ-ਰੰਗ ਪ੍ਰੋਗਰਾਮ

Saturday, Mar 16, 2019 - 04:17 AM (IST)

ਸਕੂਲ ’ਚ ਰੰਗਾ-ਰੰਗ ਪ੍ਰੋਗਰਾਮ
ਸੰਗਰੂਰ (ਮਾਰਕੰਡਾ)-ਖੇਤਰ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸਵੀਟ ਲੱਕ ਇੰਟਰਨੈਸ਼ਨਲ ਸਕੂਲ ਵਿਖੇ ਪੇਪਰਾਂ ਦੀ ਸਮਾਪਤੀ ਤੋਂ ਬਾਅਦ ਇਕ ਰੰਗਾ-ਰੰਗ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਰੰਗ-ਬਿਰੰਗੀਆਂ ਪੁਸ਼ਾਕਾਂ ਪਾ ਕੇ ਪ੍ਰੋਗਰਾਮ ਪੇਸ਼ ਕੀਤਾ। ਵਿਦਿਆਰਥੀਆਂ ਨੇ ਪੰਜਾਬੀ ਸੱਭਿਆਚਾਰ ਦੀਆਂ ਵੱਖ-ਵੱਖ ਵੰਨਗੀਆਂ ਦੀ ਪੇਸ਼ਕਾਰੀ ਕਰਦਿਆਂ ਭੰਗਡ਼ਾ, ਗੀਤ, ਕੋਰੀਓਗ੍ਰਾਫੀ ਅਤੇ ਗਿੱਧਾ ਆਦਿ ਆਈਟਮਾਂ ਰਾਹੀਂ ਹਾਜ਼ਰੀਨ ਦਾ ਮਨ ਮੋਹ ਲਿਆ। ਇਸ ਸਮੇਂ ਸਕੂਲ ਕੈਂਪਸ ਦੀ ਅਨੋਖੇ ਢੰਗ ਨਾਲ ਸਜਾਵਟ ਕੀਤੀ ਗਈ। ਸਕੂਲ ਕੋਆਰਡੀਨੇਟਰ ਗੁਰਵਿੰਦਰ ਸਿੰਘ ਮਾਨ ਨੇ ਵਿਦਿਆਰਥੀਆਂ ਦੀਆਂ ਕਲਚਰ ਗਤੀਵਿਧੀਆਂ ’ਚ ਭਾਗ ਲੈਣ ’ਤੇ ਹੌਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਸਾਡੇ ਜੀਵਨ ’ਚ ਅਜਿਹੇ ਖੁਸ਼ੀ ਭਰੇ ਮੌਕਿਆਂ ਦੀ ਖਾਸ ਮਹੱਤਤਾ ਹੁੰਦੀ ਹੈ। ਮੈਡਮ ਰਾਜ ਰਾਣੀ ਅਤੇ ਸਿੰਦਰਪਾਲ ਕੌਰ ਨੇ ਵਿਦਿਆਰਥੀਆਂ ਦੀ ਵਧੀਆ ਪੇਸ਼ਕਾਰੀ ਦੀ ਸ਼ਲਾਘਾ ਕੀਤੀ। ਇਸ ਸਮੇਂ ਵਿਦਿਆਰਥੀ, ਸਕੂਲ ਪ੍ਰਬੰਧਕ ਕਮੇਟੀ, ਸਮੁੱਚਾ ਸਕੂਲ ਸਟਾਫ ਹਾਜ਼ਰ ਸੀ।

Related News