ਕੇਅਰਿੰਗ ਸੋਲਜ਼ ਫਾਊਂਡੇਸ਼ਨ ਵਲੋਂ ਬੱਚਿਆਂ ਦਾ ਸਨਮਾਨ

03/18/2019 4:21:45 AM

ਸੰਗਰੂਰ (ਗੋਇਲ) -ਸਟੈਨਫੋਰਡ ਇੰਟਰਨੈਸ਼ਨਲ ਸਕੂਲ ਚੰਨਣਵਾਲ ’ਚ ਪ੍ਰਿੰਸੀਪਲ ਘਣਸ਼ਿਆਮ ਦਾਸ ਨਾਇਕ ਦੀ ਅਗਵਾਈ ਹੇਠ ਕੇਅਰਿੰਗ ਸੋਲਜ਼ ਫਾਊਂਡੇਸ਼ਨ ਵੱਲੋਂ ਬੱਚਿਆਂ ਨੂੰ ਸੋਨੇ, ਤਾਂਬੇ ਅਤੇ ਸਿਲਵਰ ਤਮਗਿਆਂ ਨਾਲ ਸਨਮਾਨਤ ਕੀਤਾ ਗਿਆ। ਇਸ ਮੌਕੇ ਬੱਚਿਆਂ ਨੂੰ ਸਰਟੀਫਿਕੇਟ ਵੀ ਵੰਡੇ ਗਏ। ਫਾਊਂਡੇਸ਼ਨ ਵੱਲੋਂ ਬੱਚਿਆਂ ਨੂੰ ਕੈਂਸਰ ਅਤੇ ਏਡਜ਼ ਪ੍ਰਤੀ ਜਾਗਰੂਕ ਕੀਤਾ ਗਿਆ। ਸਟੈਨਫੋਰਡ ਸਕੂਲ ਦੇ ਸਾਰੇ ਬੱਚਿਆਂ ਨੇ ਇਸ ਸੋਸ਼ਲ ਸਰਵਿਸ ’ਚ ਵਧ-ਚਡ਼੍ਹ ਕੇ ਹਿੱਸਾ ਲਿਆ। ਆਪਣੇ ਆਸੇ-ਪਾਸੇ ਦੇ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਪੀਡ਼ਤ ਰੋਗੀਆਂ ਨੂੰ ਸਹਾਇਤਾ ਵੀ ਪ੍ਰਦਾਨ ਕੀਤੀ। ਕੇਅਰਿੰਗ ਸੋਲਜ਼ ਫਾਊਂਡੇਸ਼ਨ ਵੱਲੋਂ ਪ੍ਰਿੰਸੀਪਲ, ਅਧਿਆਪਕਾਂ ਅਤੇ ਸਾਰੇ ਬੱਚਿਆਂ ਦਾ ਧੰਨਵਾਦ ਕੀਤਾ ਗਿਆ।

Related News