7 ਰੋਜ਼ਾ ਐੱਨ. ਐੱਸ. ਐੱਸ. ਕੈਂਪ ਦਾ ਉਦਘਾਟਨ

Saturday, Mar 23, 2019 - 03:57 AM (IST)

7 ਰੋਜ਼ਾ ਐੱਨ. ਐੱਸ. ਐੱਸ. ਕੈਂਪ ਦਾ ਉਦਘਾਟਨ
ਸੰਗਰੂਰ (ਵਿਵੇਕ ਸਿੰਧਵਾਨੀ, ਰਵੀ)-ਸੈਕਰਡ ਹਾਰਟ ਇੰਟਰਨੈਸ਼ਨਲ ਕਾਲਜ ਆਫ ਐਜੂਕੇਸ਼ਨ ਕਾਲਜ ਵਿਖੇ ਸੱਤ ਰੋਜ਼ਾ ਐੱਨ. ਐੱਸ. ਐੱਸ. ਕੈਂਪ ਦੀ ਸ਼ੁਰੂਆਤ ਕੀਤੀ ਗਈ। ਕੈਂਪ ਦਾ ਉਦਘਾਟਨ ਚੇਅਰਮੈਨ ਸਤਵੰਤ ਸਿੰਘ ਦਾਨੀ ਨੇ ਸ਼ਮ੍ਹਾ ਰੌਸ਼ਨ ਕਰ ਕੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਮੈਨੇਜਮੈਂਟ ਦੇ ਵਾਈਸ ਚੇਅਰਮੈਨ ਤਨਵੀਰ ਸਿੰਘ ਦਾਨੀ ਤੇ ਵਿੱਤ ਸਕੱਤਰ ਨਰੇਸ਼ ਮਿੱਤਲ ਅਤੇ ਕਾਲਜ ਦੇ ਪ੍ਰਿੰਸੀਪਲ ਡਾ. ਤੀਰਥ ਸਿੰਘ ਅਤੇ ਸਮੂਹ ਸਟਾਫ ਹਾਜ਼ਰ ਸੀ। ਕਾਲਜ ਦੇ ਪ੍ਰਿੰਸੀਪਲ ਡਾ. ਤੀਰਥ ਸਿੰਘ ਨੇ ਵਲੰਟੀਅਰਾਂ ਨੂੰ ਸਰਕਾਰ ਵੱਲੋਂ ਚਲਾਈਆਂ ਗਈਆਂ ਭਲਾਈ ਸਕੀਮਾਂ ਬਾਰੇ ਜਾਗਰੂਕ ਕੀਤਾ ਤੇ ਬੱਚਿਆਂ ਨੂੰ ਸਮਾਜ ਸੇਵਾ ਲਈ ਪ੍ਰੇਰਿਤ ਕੀਤਾ। ਪ੍ਰੋਗਰਾਮ ਅਫਸਰ ਪ੍ਰੋ. ਤਰੁਣਾ ਮਿੱਤਲ ਐੱਨ. ਐੱਸ. ਐੱਸ. ਕੈਂਪ ਦੇ ਉਦੇਸ਼ ਤਹਿਤ ਵਲੰਟੀਅਰਾਂ ਨੂੰ ਝੁੱਗੀ-ਝੌਂਪਡ਼ੀ ’ਚ ਜਾ ਕੇ 6 ਤੋਂ 14 ਸਾਲਾਂ ਦੇ ਬੱਚਿਆਂ ਨੂੰ ਸਕੂਲ ਜਾਣ ਲਈ ਪ੍ਰੇਰਿਤ ਕਰਨ ਬਾਰੇ ਕਿਹਾ। ਪ੍ਰੋ. ਅਮਨਦੀਪ ਕੌਰ ਨੇ ਵਲੰਟੀਅਰਾਂ ਨੂੰ ਸੱਤ ਰੋਜ਼ਾ ਕੈਂਪ ਦੀਆਂ ਗਤੀਵਿਧੀਆਂ ਬਾਰੇ ਦੱਸਿਆ। ਇਸ ਸਮੇਂ ਐੱਨ. ਐੱਸ. ਐੱਸ. ਵਲੰਟੀਅਰ ਹਰਵਿੰਦਰ ਕੁਮਾਰ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ।

Related News