ਕਸਟਡੀ ’ਚ ਲਿਆ ਦੁਕਾਨਾਂ ਬਾਹਰ ਰੱਖਿਆ ਸਾਮਾਨ
Wednesday, Mar 27, 2019 - 04:03 AM (IST)

ਸੰਗਰੂਰ (ਬੇਦੀ, ਹਰਜਿੰਦਰ)-ਸਿਟੀ ਟ੍ਰੈਫਿਕ ਪੁਲਸ ਵੱਲੋਂ ਅੱਜ ਸ਼ਹਿਰ ਦੇ ਬਾਜ਼ਾਰਾਂ ’ਚ ਟ੍ਰੈਫਿਕ ਨੂੰ ਸੰਚਾਰੂ ਢੰਗ ਨਾਲ ਚਲਾਉਣ ਲਈ ਦੁਕਾਨਦਾਰਾਂ ਵੱਲੋਂ ਦੁਕਾਨਾਂ ਦੇ ਬਾਹਰ ਰੱਖਿਆ ਸਾਮਾਨ ਚੁੱਕ ਕੇ ਆਪਣੀ ਕਸਟਡੀ ’ਚ ਲਿਆ ਗਿਆ। ਜਾਣਕਾਰੀ ਅਨੁਸਾਰ ਸਿਟੀ ਟ੍ਰੈਫਿਕ ਇੰਚਾਰਜ ਪਵਨ ਸ਼ਰਮਾ ਨੇ ਆਪਣੀ ਟੀਮ ਨੂੰ ਨਾਲ ਲੈ ਕੇ ਸ਼ਹਿਰ ਦੇ ਭਗਤ ਸਿੰਘ ਚੌਕ ਸੁਨਾਮੀ ਗੇਟ ਤੋਂ ਬਡ਼ਾ ਚੌਕ ਤੱਕ ਆਵਾਜਾਈ ਨੂੰ ਦਰੁਸਤ ਕਰਨ ਲਈ ਦੁਕਾਨਾਂ ਅੱਗੇ ਪਿਆ ਸਾਮਾਨ ਚੁੱਕ ਕੇ ਥਾਣਾ ਸਿਟੀ ’ਚ ਲਿਆਂਦਾ। ਉਨ੍ਹਾਂ ਦੱਸਿਆ ਕਿ ਦੁਕਾਨਾਂ ਨੂੰ ਵਾਰ-ਵਾਰ ਸਾਮਾਨ ਚੁੱਕਣ ਦੀ ਚਿਤਾਵਨੀ ਦਿੱਤੀ ਗਈ ਸੀ ਪਰ ਉਨ੍ਹਾਂ ਵੱਲੋਂ ਇਹ ਸਾਮਾਨ ਨਹੀਂ ਚੁੱਕਿਆ ਗਿਆ, ਜਿਸ ਕਾਰਨ ਟ੍ਰੈਫਿਕ ’ਚ ਵਿਘਨ ਪੈ ਰਿਹਾ ਸੀ, ਜਿਸ ਕਾਰਨ ਟ੍ਰੈਫਿਕ ਪੁਲਸ ਵੱਲੋਂ ਇਹ ਕਾਰਵਾਈ ਕੀਤੀ ਗਈ।