22 ਏਕਡ਼ ’ਚੋਂ ਬੱਸਾਂ ਲੰਘਣ ਦੇ ਰੋਸ ਵਜੋਂ ਰੋਡ ਜਾਮ ਕਰ ਕੇ ਦਿੱਤਾ ਧਰਨਾ

Monday, Apr 01, 2019 - 04:00 AM (IST)

22 ਏਕਡ਼ ’ਚੋਂ ਬੱਸਾਂ ਲੰਘਣ ਦੇ ਰੋਸ ਵਜੋਂ ਰੋਡ ਜਾਮ ਕਰ ਕੇ ਦਿੱਤਾ ਧਰਨਾ
ਸੰਗਰੂਰ (ਵਿਵੇਕ ਸਿੰਧਵਾਨੀ, ਰਵੀ) - 22 ਏਕਡ਼ ਦੇ ਰਿਹਾਇਸ਼ੀ ਇਲਾਕਿਆਂ ’ਚੋਂ ਬੱਸਾਂ ਲੰਘਣ ਕਾਰਨ 22 ਏਕਡ਼ ਵਾਸੀਆਂ ਦਾ ਗੁੱਸਾ ਸੱਤਵੇਂ ਆਸਮਾਨ ’ਤੇ ਪਹੁੰਚ ਗਿਆ। ਉਨ੍ਹਾਂ ਨੇ ਬੱਸ ਸਟੈਂਡ ਰੋਡ ਜਾਮ ਕਰ ਕੇ ਧਰਨਾ ਲਗਾ ਕੇ ਜ਼ਿਲਾ ਪ੍ਰਸ਼ਾਸਨ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ । ਧਰਨੇ ’ਚ ਵੱਡੀ ਗਿਣਤੀ ’ਚ ਔਰਤਾਂ ਵੀ ਸ਼ਾਮਲ ਸਨ। ਧਰਨੇ ਨੂੰ ਸੰਬੋਧਨ ਕਰਦਿਆਂ ਰੈਡੀਮੇਡ ਐਸੋਸੀਏਸ਼ਨ ਦੇ ਪ੍ਰਧਾਨ ਸੁਸ਼ੀਲ ਭਾਰਤੀ ਨੇ ਕਿਹਾ ਕਿ 22 ਏਕਡ਼ ’ਚ ਸੰਘਣੀ ਆਬਾਦੀ ਵਸਦੀ ਹੈ। ਇਸ ਦੇ ਬਾਵਜੂਦ ਇੱਥੋਂ ਦੀ ਰੋਜ਼ਾਨਾ ਸੈਂਕਡ਼ੇ ਦੀ ਗਿਣਤੀ ’ਚ ਤੇਜ਼ ਰਫਤਾਰੀ ਬੱਸਾਂ ਲੰਘਦੀਆਂ ਹਨ, ਜਿਸ ਕਾਰਨ ਸਾਡੇ ਬੱਚਿਆਂ ਦੀ ਜਾਨ ਨੂੰ ਖਤਰਾ ਹੈ। ਜਦੋਂਕਿ ਜ਼ਿਲਾ ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤਾ ਪਿਆ ਹੈ। ਜ਼ਿਲਾ ਪ੍ਰਸ਼ਾਸਨ ਦੇ ਰੁਖ ਤੋਂ ਇਸ ਤਰ੍ਹਾਂ ਲਗਦਾ ਹੈ ਕਿ ਇਨ੍ਹਾਂ ਨੂੰ ਸ਼ਹਿਰ ਵਾਸੀਆਂ ਦੀ ਕੋਈ ਪ੍ਰਵਾਹ ਨਹੀਂ। ਅਫਸਰ ਏ.ਸੀ. ਕਮਰਿਆਂ ’ਚ ਬੈਠ ਕੇ ਅਫਸਰੀ ਕਰ ਰਹੇ ਹਨ। ਉਨ੍ਹਾਂ ਨੂੰ ਆਪਣੇ ਦਫਤਰਾਂ ’ਚੋਂ ਬਾਹਰ ਨਿਕਲ ਕੇ ਲੋਕਾਂ ਦੀਆਂ ਦੁੱਖ ਤਕਲੀਫਾਂ ਵੱਲ ਧਿਆਨ ਦੇਣਾ ਚਾਹੀਦਾ ਹੈ। ਜੇਕਰ ਪ੍ਰਸ਼ਾਸਨ ਨੇ ਸਾਡੀ ਸਮੱਸਿਆ ਦਾ ਜਲਦੀ ਹੱਲ ਨਾ ਕੀਤਾ ਤਾਂ ਸਾਡੇ ਵੱਲੋਂ ਅਣਮਿਥੇ ਸਮੇਂ ਲਈ ਰੋਡ ਜਾਮ ਕਰਕੇ ਤਿੱਖਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ।

Related News