ਜੀਰੀ ਦੀ ਲਵਾਈ 1 ਜੂਨ ਤੋਂ ਕਰਨ ਦੀ ਮੰਗ
Tuesday, Apr 02, 2019 - 04:10 AM (IST)

ਸੰਗਰੂਰ (ਜ.ਬ.)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਜ਼ਿਲਾ ਸਲਾਹਕਾਰ ਬਿੱਟੂ ਰੂਡ਼ੇਕੇ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੰਜਾਬ ਵਿਚ ਜੀਰੀ ਦੀ ਲਵਾਈ ਇਕ ਜੂਨ ਤੋਂ ਸ਼ੁਰੂ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਜੀਰੀ ਦੀ ਲਵਾਈ ਪਛੇਤੀ ਹੋ ਜਾਣ ਕਾਰਨ ਕਿਸਾਨਾਂ ਨੂੰ ਜਿੱਥੇ ਲੇਬਰ ਵਰਗੀਆਂ ਅੌਂਕਡ਼ਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਉਥੇ ਕਟਾਈ ਵੇਲੇ ਸਰਦੀ ਦਾ ਮੌਸਮ ਸ਼ੁਰੂ ਹੋ ਜਾਣ ’ਤੇ ਪਰਾਲੀ ਦੀ ਸਮੱਸਿਆ ਤੇ ਮੰਡੀ ਵਿਚ ਸਿੱਲ੍ਹ ਦੀ ਸਮੱਸਿਆ ਪੈਦਾ ਹੋ ਜਾਂਦੀ ਹੈ, ਜਿਸ ਕਰਾਨ ਕਿਸਾਨਾਂ ਨੂੰ ਪ੍ਰੇਸ਼ਾਨ ਹੋਣਾ ਪੈਂਦਾ ਹੈ। ਇਕਾਈ ਪ੍ਰਧਾਨ ਸੁਖਵਿੰਦਰ ਸਿੰਘ ਨੇ ਕਿਹਾ ਕਿ ਜੇਕਰ ਸਰਕਾਰ ਨੇ ਕਿਸਾਨਾਂ ਨੂੰ ਜੀਰੀ ਦੀ ਬੀਜਾਈ ਲੇਟ ਕਰਨ ਲਈ ਧੱਕੇਸ਼ਾਹੀ ਕੀਤੀ ਤਾਂ ਉਹ ਇਸ ਦਾ ਡਟ ਕੇ ਵਿਰੋਧ ਕਰਨਗੇ ਅਤੇ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ। ਇਸ ਮੌਕੇ ਉਨ੍ਹਾਂ ਨਾਲ ਰਣਜੀਤ ਸਿੰਘ ਮੀਤ ਪ੍ਰਧਾਨ, ਗੱਗੂ ਸਿੰਘ ਮੀਡੀਆ ਸਲਾਹਕਾਰ, ਗੁਰਮੇਲ ਸਿੰਘ, ਜਸਪ੍ਰੀਤ ਸਿੰਘ, ਜਸਪਾਲ ਸਿੰਘ, ਜਸਵੀਰ ਸਿੰਘ, ਬਲਵਿੰਦਰ ਸਿੰਘ, ਹਰਪ੍ਰੀਤ ਸਿੰਘ ਅਤੇ ਜੱਗੀ ਸਿੰਘ ਆਦਿ ਹਾਜ਼ਰ ਸਨ।