ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਨਵੇਂ ਸੈਸ਼ਨ ਦੀ ਸ਼ੁਰੂਆਤ

Tuesday, Apr 02, 2019 - 04:13 AM (IST)

ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਨਵੇਂ ਸੈਸ਼ਨ ਦੀ ਸ਼ੁਰੂਆਤ
ਸੰਗਰੂਰ (ਵਿਵੇਕ ਸਿੰਧਵਾਨੀ, ਰਵੀ)-ਸਟੈਨਫੋਰਡ ਇੰਟਰਨੈਸ਼ਨਲ ਸਕੂਲ ਚੰਨਣਵਾਲ ਵਿਚ ਨਵੇਂ ਸੈਸ਼ਨ ਦੀ ਸ਼ੁਰੂਆਤ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾ ਕੇ ਕੀਤੀ ਗਈ। ਇਸ ਸ਼ੁੱਭ ਮੌਕੇ ’ਤੇ ਸਕੂਲ ਪ੍ਰਬੰਧਕੀ ਕਮੇਟੀ ਸਕੂਲ ਪ੍ਰਿੰਸੀਪਲ, ਅਧਿਆਪਕ, ਵਿਦਿਆਰਥੀ ਅਤੇ ਮਾਪੇ ਸ਼ਾਮਲ ਸਨ। ਇਸ ਮੌਕੇ ਸਾਰਿਆਂ ਨੇ ਪ੍ਰਮਾਤਮਾ ਨੂੰ ਯਾਦ ਕਰਦੇ ਹੋਏ ਸਕੂਲ ਦੀ ਪ੍ਰਗਤੀ ਅਤੇ ਬੱਚਿਆਂ ਦੇ ਉਜਵਲ ਭਵਿੱਖ ਲਈ ਅਰਦਾਸ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਸਾਰਿਆਂ ਨੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਸਰਵਣ ਕੀਤਾ। ਪਾਠ ਤੋਂ ਬਾਅਦ ਸਕੂਲ ਪ੍ਰਿੰਸੀਪਲ ਘਣਸ਼ਿਆਮ ਦਾਸ ਨਾਇਕ ਨੇ ਸਾਰੇ ਬੱਚਿਆਂ ਨੂੰ 2019-20 ਦੇ ਸੈਸ਼ਨ ਦੀ ਸ਼ੁਰੂਆਤ ਦੀ ਵਧਾਈ ਦਿੱਤੀ ਅਤੇ ਸੈਸ਼ਨ ’ਚ ਹੋਣ ਵਾਲੀਆਂ ਗਤੀਵਿਧੀਆਂ ਤੋਂ ਜਾਣੂ ਕਰਵਾਇਆ।

Related News