ਟੀਚਾ ਮਿੱਥ ਕੇ ਮਿਹਨਤ ਕਰਨ ਵਿਦਿਆਰਥੀ : ਕਮਾਂਡੈਂਟ ਧਾਲੀਵਾਲ
Tuesday, Apr 02, 2019 - 04:13 AM (IST)

ਸੰਗਰੂਰ (ਬੇਦੀ, ਹਰਜਿੰਦਰ)-ਪਿੰਡ ਬੁਸ਼ੈਹਿਰਾ ਵਿਖੇ ਕੈਂਬਰਿਜ ਗਲੋਬਲ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਸਮੇਂ ਕਮਾਂਡੈਂਟ ਰਾਏ ਸਿੰਘ ਧਾਲੀਵਾਲ ਵਿਸ਼ੇਸ਼ ਤੌਰ ’ਤੇ ਪਹੁੰਚੇ। ਸਮਾਰੋਹ ਸਮੇਂ ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਟੀਚਾ ਮਿੱਥ ਕੇ ਮਿਹਨਤ ਕਰਨੀ ਚਾਹੀਦੀ ਹੈ ਅਤੇ ਅਧਿਆਪਕਾਂ ਅਤੇ ਮਾਪਿਆਂ ਨੂੰ ਵੀ ਬੱਚਿਆਂ ਦੀ ਰੁਚੀ ਅਤੇ ਦਿਲਚਸਪੀ ਦੇਖ ਕੇ ਸਬਜੈਕਟ ਦੀ ਸ਼ਿਲੈਕਸ਼ਨ ਕਰਨੀ ਚਾਹੀਦੀ ਹੈ। ਜੇਕਰ ਅਸੀਂ ਟੀਚਾ ਮਿੱਥ ਕੇ ਮਿਹਨਤ ਕਰਦੇ ਹਾਂ ਤਾਂ ਵਿਦਿਆਰਥੀਆਂ ਨੂੰ ਨਿਸ਼ਚਿਤ ਤੌਰ ’ਤੇ ਸਫ਼ਲਤਾ ਪ੍ਰਾਪਤ ਹੁੰਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪਡ਼੍ਹਾਈ ਦੇ ਨਾਲ ਖੇਡਾਂ, ਸੱਭਿਆਚਾਰਕ ਅਤੇ ਸਮਾਜਿਕ ਗਤੀਵਿਧੀਆਂ ਵਿਚ ਵਧ-ਚਡ਼੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਕਮਾਂਡੈਂਟ ਧਾਲੀਵਾਲ ਨੇ ਸਮਾਰੋਹ ਵਿਚ ਹਾਜ਼ਰ ਪਤਵੰਤਿਆਂ ਨੂੰ ਵੀ ਕਿਹਾ ਕਿ ਅਜੋਕੇ ਵਾਤਾਵਰਣ ਦੀ ਸੰਭਾਲ ਲਈ ਸਾਨੂੰ ਵੱਧ ਤੋਂ ਵੱਧ ਦਰੱਖਤ ਹਰਿਆਵਲ ਲਈ ਲਗਾਉਣੇ ਚਾਹੀਦੇ ਹਨ ਅਤੇ ਪਾਣੀ ਦੀ ਸਹੀ ਵਰਤੋਂ ਤੇ ਸਿਹਤ ਲਈ ਆਰਗੈਨਿਕ ਭੋਜਨ ਦੀ ਵਰਤੋਂ ਕਰਨੀ ਚਾਹੀਦੀ ਹੈ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਪੂਨਮ ਚਾਵਲਾ ਨੇ ਮੁੱਖ ਮਹਿਮਾਨ ਸਮੇਤ ਪਹੁੰਚੇ ਪਤਵੰਤਿਆਂ ਦਾ ਸਵਾਗਤ ਕੀਤਾ। ਸਕੂਲ ਦੇ ਅਕਾਦਮਿਕ, ਸੱਭਿਆਚਾਰ ਅਤੇ ਖੇਡ ਪ੍ਰਾਪਤੀ ’ਚ ਕੀਤੇ ਸ਼ਾਨਦਾਰ ਪ੍ਰਦਰਸ਼ਨ ’ਤੇ ਚਾਨਣਾ ਪਾਇਆ। ਇਸ ਸਮੇਂ ਵੱਖ-ਵੱਖ ਖੇਤਰ੍ਹਾਂ ’ਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ। ਇਸ ਮੌਕੇ ਭਾਸ਼ਣ ਮੁਕਾਬਲੇ, ਪੋਸਟਰ ਅਤੇ ਕਵਿਤਾ ਉਚਾਰਨ ਅਤੇ ਖੇਡ ਮੁਕਾਬਲਿਆਂ ’ਚ ਬੱਚਿਆਂ ਦਾ ਸਨਮਾਨ ਕੀਤਾ ਗਿਆ। ਇਸ ਸਮੇਂ ਸਕੂਲ ਟਰੱਸਟ ਦੇ ਡਾਇਰੈਕਟਰ ਰਘਬੀਰ ਸਿੰਘ, ਜ਼ਿਲੇ ਸਿੰਘ ਵੱਲੋਂ ਸਕੂਲ ਦੀਆਂ ਪ੍ਰਾਪਤੀਆਂ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਕੰਪਨੀ ਇੰਚਾਰਜ ਨਰਾਇਣ ਸ਼ਰਮਾ ਵੀ ਹਾਜ਼ਰ ਸਨ।