ਸ਼੍ਰੋਮਣੀ ਅਕਾਲੀ ਦਲ ਦੇ ਅਨੁਸੂਚਿਤ ਜਾਤੀਆਂ ਵਿੰਗ ਦੀ ਮੀਟਿੰਗ
Friday, Apr 05, 2019 - 03:59 AM (IST)
ਸੰਗਰੂਰ (ਬੇਦੀ, ਯਾਦਵਿੰਦਰ, ਹਰਜਿੰਦਰ)-ਸ਼੍ਰੋਮਣੀ ਅਕਾਲੀ ਦਲ ਦੇ ਅਨੁਸੂਚਿਤ ਜਾਤੀਆਂ ਵਿੰਗ ਦੀ ਮੀਟਿੰਗ ਜ਼ਿਲਾ ਪ੍ਰਧਾਨ ਤੇ ਮੈਂਬਰ ਸ਼੍ਰੋਮਣੀ ਕਮੇਟੀ ਮਲਕੀਤ ਸਿੰਘ ਚੰਗਾਲ ਦੀ ਪ੍ਰਧਾਨਗੀ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਦਫਤਰ ਸੰਗਰੂਰ ਵਿਖੇ ਹੋਈ। ਮੀਟਿੰਗ ’ਚ ਲੋਕ ਸਭਾ ਚੋਣਾਂ ਦੇ ਸਬੰਧ ’ਚ ਚਰਚਾ ਕੀਤੀ ਅਤੇ ਬਡ਼ੇ ਵਿਸਥਾਰ ਨਾਲ ਅਕਾਲੀ ਭਾਜਪਾ ਗਠਜੋਡ਼ ਦੀ ਸਰਕਾਰ ਦੌਰਾਨ ਦਲਿਤ ਤੇ ਗਰੀਬ ਲੋਕਾਂ ਨੂੰ ਦਿੱਤੀਆਂ ਸਹੂਤਲਾਂ ਬਾਰੇ ਚਾਨਣਾ ਪਾਇਆ। ਮੀਟਿੰਗ ’ਚ ਹੋਈਆਂ ਵਿਚਾਰਾਂ ’ਚ ਸ. ਚੰਗਾਲ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਜੋ ਸਹੂਤਲਾਂ ਅਨੁਸੂਚਿਤ ਜਾਤੀਆਂ ਅਤੇ ਪਛਡ਼ੀਆਂ ਸ਼੍ਰੇਣੀਆਂ ਨੂੰ ਦਿੱਤੀਆਂ ਸਨ, ਕੈਪਟਨ ਸਰਕਾਰ ਨੇ ਸਾਰੀਆਂ ਹੀ ਸਹੂਲਤਾਂ ਬੰਦ ਕਰ ਦਿੱਤੀਆਂ ਹਨ। ਉਨ੍ਹਾਂ ਦੱਸਿਆ ਕਿ ਅਕਾਲੀ ਭਾਜਪਾ ਸਰਕਾਰ ਸਮੇਂ ਅਨੁਸੂਚਿਤ ਜਾਤੀਆਂ ਨੂੰ ਆਟਾ ਦਾਲ, ਬਿਜਲੀ ਦੇ ਬਿੱਲ ਮੁਆਫ, ਸ਼ਗਨ ਸਕੀਮਾਂ, ਪੈਨਸ਼ਨਾਂ ਅਤੇ ਮੁਫਤ ਸਿੱਖਿਆ ਦੀਆਂ ਸਹੂਲਤਾਂ ਦਿੱਤੀਆਂ ਸਨ। ਦਲਿਤ ਤੇ ਗਰੀਬ ਲੋਕ ਅਕਾਲੀ ਭਾਜਪਾ ਸਰਕਾਰ ਦੀਆਂ ਸਹੂਲਤਾਂ ਹਰ ਰੋਜ਼ ਯਾਦ ਕਰ ਕੇ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਸ਼ੰਸਾ ਕਰਦੇ ਹਨ ਅਤੇ ਕਾਂਗਰਸ ਨੂੰ ਸੱਤਾ ਵਿਚ ਲਿਆ ਕੇ ਪਛਤਾਅ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਅਨੁਸੂਚਿਤ ਜਾਤੀਆਂ ਨੂੰ 51000/ ਰੁਪਏ ਸ਼ਗਨ ਸਕੀਮ ਦੇਣ ਅਤੇ 2500 ਰੁਪਏ ਪੈਨਸ਼ਨ ਦੇਣ ਦਾ ਵਾਅਦਾ ਕਰ ਕੇ ਲੋਕਾਂ ਨਾਲ ਬਹੁਤ ਵੱਡਾ ਧੋਖਾ ਕੀਤਾ ਹੈ। ਸਰਕਾਰ ਦੇ ਦੋ ਸਾਲ ਬੀਤ ਚੁੱਕੇ ਹਨ ਕਾਂਗਰਸ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ’ਚੋਂ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ। ਇਸ ਕਰਕੇ ਲੋਕ ਹੋਣ ਜਾ ਰਹੀਂ ਲੋਕ ਸਭਾ ਚੋਣ ’ਚ ਕਾਂਗਰਸ ਨੂੰ ਹਰਾ ਕੇ ਮੂੰਹ ਤੋਡ਼ਵਾਂ ਜਵਾਬ ਦੇਣ ਲਈ ਉਤਾਵਲੇ ਹਨ। ਇਸ ਮੌਕੇ ਵਰਿਆਮ ਸਿੰਘ ਅਨੁਸੂਚਿਤ ਜਾਤੀ ਦੇੇ ਲੋਕਾਂ ਨੂੰ ਸੱਦਾ ਕਿ ਲੋਕ ਸਭਾ ਚੋਣਾਂ ’ਚ ਅਕਾਲੀ-ਭਾਜਪਾ ਦੇ ਉਮੀਦਵਾਰ ਨੂੰ ਜਿਤਾ ਕੇ ਪਾਰਲੀਮੈਂਟ ’ਚ ਭੇਜਿਆ ਜਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਰਿਆਮ ਸਿੰਘ ਚੰਦਡ਼ ਸਾਬਕਾ ਸਰਪੰਚ ਥਲੇਸ, ਸੁਖਚੈਨ ਸਿੰਘ ਸਾਰੋਂ, ਸੁਖਪਾਲ ਸਿੰਘ ਬੁਰਜ ਅਤੇ ਪਰਮਜੀਤ ਸਿੰਘ ਉਪਲੀ , ਸਰਬਜੀਤ ਕੌਰ ਧਾਲੀਵਾਲ ਸਾਬਕਾ ਚੇਅਰਪਰਸਨ, ਕ੍ਰਿਸ਼ਨ ਸਿੰਘ, ਸਰਵਨ ਸਿੰਘ ਛੰਨਾਂ, ਟੋਨੀ ਅਕੋਈ ਅਤੇ ਜਸਵੀਰ ਸਿੰਘ ਵੀ ਹਾਜ਼ਰ ਸਨ।
