ਵਿਦਿਆਰਥੀਆਂ ਨੂੰ ਕਿਤਾਬਾਂ ਅਤੇ ਵਰਦੀਆਂ ਇਸੇ ਹਫਤੇ ਮੁਹੱਈਆ ਕਰਵਾ ਦਿੱਤੀਆਂ ਜਾਣਗੀਆਂ : ਹਰਕੰਵਲਜੀਤ ਕੌਰ

Friday, Apr 05, 2019 - 04:00 AM (IST)

ਵਿਦਿਆਰਥੀਆਂ ਨੂੰ ਕਿਤਾਬਾਂ ਅਤੇ ਵਰਦੀਆਂ ਇਸੇ ਹਫਤੇ ਮੁਹੱਈਆ ਕਰਵਾ ਦਿੱਤੀਆਂ ਜਾਣਗੀਆਂ : ਹਰਕੰਵਲਜੀਤ ਕੌਰ
ਸੰਗਰੂਰ (ਵਿਵੇਕ ਸਿੰਧਵਾਨੀ, ਰਵੀ)-ਉਪ ਜ਼ਿਲਾ ਸਿੱਖਿਆ ਅਫਸਰ ਸੈਕੰਡਰੀ ਸ਼੍ਰੀਮਤੀ ਹਰਕੰਵਲਜੀਤ ਕੌਰ ਨੇ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧੂ ਪੱਤੀ, ਸਰਕਾਰੀ ਮਿਡਲ ਸਕੂਲ ਬਾਜਵਾ ਪੱਤੀ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਬਾਬਾ ਆਲਾ ਸਿੰਘ ਆਦਿ ਦਾ ਨਿਰੀਖਣ ਕੀਤਾ। ਉਨ੍ਹਾਂ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧੂ ਪੱਤੀ ਵੱਲੋਂ ਨਵੇਂ ਸੈਸ਼ਨ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠਾਂ ਨਾਲ ਕੀਤੀ ਗਈ। ਉਨ੍ਹਾਂ ਦੱਸਿਆ ਕਿ ਬਹੁਗਣਤੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਨਵੇਂ ਸੈਸ਼ਨ ਦੀਆਂ ਕਿਤਾਬਾਂ ਅਤੇ ਵਰਦੀਆਂ ਮੁਹੱਈਆ ਕਰਵਾ ਦਿੱਤੀਆਂ ਗਈਆਂ ਹਨ ਅਤੇ ਬਾਕੀ ਰਹਿੰਦੇ ਸਕੂਲਾਂ ਨੂੰ ਵੀ ਕਿਤਾਬਾਂ ਅਤੇ ਵਰਦੀਆਂ ਇਸੇ ਹਫਤੇ ਮੁਹੱਈਆ ਕਰਵਾ ਦਿੱਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਸਾਰੇ ਹੀ ਸਕੂਲਾਂ ’ਚ ਪਡ਼੍ਹਾਈ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ ਹੋ ਗਈ ਹੈ। ਤਕਰੀਬਨ ਸਾਰੇ ਸਕੂਲ਼ਾਂ ਵਿਚ ਵਿਦਿਆਰਥੀਆਂ ਦੀ ਹਾਜ਼ਰੀ 80 ਫੀਸਦੀ ਤੱਕ ਹੈ ਅਤੇ ਆਗਾਮੀ ਇਕ ਦੋ ਦਿਨਾਂ ਤੱਕ ਸਾਰੇ ਵਿਦਿਆਰਥੀ ਬਾਕਾਇਦਾ ਸਕੂਲ ਆਉਣਾ ਸ਼ੁਰੂ ਕਰ ਦੇਣਗੇ। ਉਨ੍ਹਾਂ ਕਿਹਾ ਕਿ ਸਾਰੇ ਸਕੂਲਾਂ ’ਚ ਵਿਦਿਆਰਥੀਆਂ ਨੂੰ ਦੁਪਹਿਰ ਦਾ ਖਾਣਾ ਦਿੱਤਾ ਜਾ ਰਿਹਾ ਹੈ। ਵਿਦਿਆਰਥੀਆਂ ਦੇ ਨਵੇਂ ਦਾਖਲਿਆਂ ਸਬੰਧੀ ਉਨ੍ਹਾਂ ਦੱਸਿਆ ਕਿ ਇਸ ਵਰ੍ਹੇ ਵੱਡੀ ਗਿਣਤੀ ’ਚ ਮਾਪੇ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ’ਚੋਂ ਹਟਾ ਕੇ ਸਰਕਾਰੀ ਸਕੂਲਾਂ ’ਚ ਦਾਖਲ ਕਰਵਾ ਰਹੇ ਹਨ। ਉਨ੍ਹਾਂ ਦੱਸਿਆ ਕਿ ਹੁਣ ਸਰਕਾਰੀ ਸਕੂਲਾਂ ’ਚ ਪ੍ਰਾਈਵੇਟ ਸਕੂਲਾਂ ਨਾਲੋਂ ਵੀ ਉੱਚ ਪਾਏ ਦੀ ਸਿੱਖਿਆ ਦਿੱਤੀ ਜਾ ਰਹੀ ਹੈ।ਕਿਸੇ ਵੀ ਸਕੂਲ ਵਿਚ ਅਧਿਆਪਕਾਂ ਦੀ ਕਮੀ ਨਹੀਂ ਰਹੀ। ਸਮੂਹ ਸਕੂਲਾਂ ਵਿਚ ਕੰਪਿਊਟਰ ਸਿੱਖਿਆ ਦੇਣ ਦੇ ਨਾਲ-ਨਾਲ ਐਜੂਸੈੱਟ ਜ਼ਰੀਏ ਵਿਸ਼ਾ ਮਾਹਿਰਾਂ ਦੇ ਲੈਕਚਰਾਂ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਮਾਪਿਆਂ ਨੂੰ ਵੱਧ ਤੋਂ ਵੱਧ ਗਿਣਤੀ ’ਚ ਆਪਣੇ ਬੱਚੇ ਸਰਕਾਰੀ ਸਕੂਲਾਂ ’ਚ ਦਾਖਲ਼ ਕਰਵਾਉਣ ਲਈ ਕਿਹਾ।

Related News