ਅੱਖਾਂ ਦਾ ਚੈੱਕਅਪ ਕੈਂਪ ਲਾਇਆ
Sunday, Apr 07, 2019 - 04:22 AM (IST)

ਸੰਗਰੂਰ (ਜੈਨ)-ਗ੍ਰਾਮ ਵਿਕਾਸ ਸਭਾ ਬਰੜਵਾਲ ਵਲੋਂ ਸਭਾ ਦੇ ਪ੍ਰਧਾਨ ਹਰਵਿੰਦਰ ਸਿੰਘ ਨੀਟਾ ਦੀ ਅਗਵਾਈ ਹੇਠ ਪਿੰਡ ਦੇ ਗੁਰਦੁਆਰਾ ਦਸ਼ਮੇਸ਼ ਭਵਨ ਵਿਖੇ ਅੱਖਾਂ ਦਾ ਚੈੱਕਅਪ ਕੈਂਪ ਲਾਇਆ ਗਿਆ। ਇਸ ਮੌਕੇ ਸਿਵਲ ਹਸਪਤਾਲ ਸੰਗਰੂਰ ਤੋਂ ਡਾ. ਨਿਧੀ ਗੁਪਤਾ ਵਲੋਂ ਆਪਣੀ ਟੀਮ ਸਮੇਤ 300 ਦੇ ਕਰੀਬ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ। ਇਸ ਮੌਕੇ ਪ੍ਰਧਾਨ ਹਰਵਿੰਦਰ ਸਿੰਘ ਨੀਟਾ ਨੇ ਦੱਸਿਆ ਕਿ ਮਰੀਜ਼ਾਂ ਨੂੰ ਦਵਾਈਆਂ ਵੀ ਮੁਫ਼ਤ ਦਿੱਤੀਆਂ ਗਈਆਂ ਹਨ ਅਤੇ ਜਿਹਡ਼ੇ ਮਰੀਜ਼ ਆਪ੍ਰੇਸ਼ਨ ਯੋਗ ਪਾਏ ਗਏ ਹਨ, ਦੇ ਲੈਂਜ਼ ਪਾਉਣ ਦੇ ਆਪ੍ਰੇਸ਼ਨ ਵੀ ਮੁਫਤ ਕੀਤੇ ਜਾਣਗੇ। ਇਸ ਮੌਕੇ ਇੰਦਰਜੀਤ ਸਿੰਘ ਮਰਾਹਡ਼ ਨਿਜੀ ਸਹਾਇਕ ਹਲਕਾ ਵਿਧਾਇਕ, ਇੰਦਰਪਾਲ ਸਿੰਘ ਗੋਲਡੀ ਮੈਂਬਰ ਜ਼ਿਲਾ ਪ੍ਰੀਸ਼ਦ, ਰਣਜੀਤ ਸਿੰਘ ਕਾਕਾ ਸਾਬਕਾ ਸਰਪੰਚ, ਕਾਕਾ ਤੂਰ ਤੋਂ ਇਲਾਵਾ ਸਭਾ ਦੇ ਆਗੂਆਂ ਵਿਚ ਹਰੀ ਸਿੰਘ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ, ਕਿਰਨਜੀਤ ਸਿੰਘ, ਇੰਦਰਪ੍ਰੀਤ, ਗੁਰਚਰਨ ਸਿੰਘ, ਮਨਵੀਰ ਸਿੰਘ, ਨਿਰਭੈ ਸਿੰਘ, ਮਨਜੀਤ ਸਿੰਘ, ਕੁਲਦੀਪ ਸਿੰਘ, ਹਰਦੀਪ ਸਿੰਘ ਅਤੇ ਗੁਰਮੇਲ ਸਿੰਘ ਆਦਿ ਵੀ ਹਾਜ਼ਰ ਸਨ।