ਜਲਿਆਂਵਾਲਾ ਬਾਗ ਸ਼ਤਾਬਦੀ ਸਮਾਗਮ 13 ਨੂੰ

Monday, Apr 08, 2019 - 04:01 AM (IST)

ਜਲਿਆਂਵਾਲਾ ਬਾਗ ਸ਼ਤਾਬਦੀ ਸਮਾਗਮ 13 ਨੂੰ
ਸੰਗਰੂਰ (ਗਰਗ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਇਕ ਅਹਿਮ ਬੈਠਕ ਬਲਾਕ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਦੀ ਅਗਵਾਈ ਹੇਠ ਯੂਨੀਅਨ ਦੇ ਦਫਤਰ ਵਿਖੇ ਹੋਈ, ਜਿਸ ਵਿਚ ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ ਕਲਾਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਬੈਠਕ ਦੌਰਾਨ ਸੈਂਕਡ਼ੇ ਕਿਸਾਨਾਂ ਨੇ ਭਾਗ ਲਿਆ, ਬੈਠਕ ’ਚ ਯੂਨੀਅਨ ਵੱਲੋਂ 13 ਅਪ੍ਰੈਲ ਨੂੰ ਅੰਮ੍ਰਿਤਸਰ ਵਿਖੇ ਮਨਾਏ ਜਾ ਰਹੇ ਜਲਿਆਂਵਾਲਾ ਬਾਗ ਸ਼ਤਾਬਦੀ ਸਮਾਗਮ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਵੱਖ-ਵੱਖ ਬੁਲਾਰਿਆਂ ਨੇ ਦੱਸਿਆ ਕਿ ਯੂਨੀਅਨ ਵੱਲੋਂ ਜਲਿਆਂਵਾਲੇ ਬਾਗ ਦੇ ਸ਼ਹੀਦਾਂ ਦੀ ਯਾਦ ’ਚ 13 ਅਪ੍ਰੈਲ ਨੂੰ ਅੰਮ੍ਰਿਤਸਰ ਵਿਖੇ ਵਿਸ਼ੇਸ਼ ਸ਼ਤਾਬਦੀ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਨੂੰ ਲੈ ਕੇ ਯੂਨੀਅਨ ਅਤੇ ਆਮ ਪਬਲਿਕ ’ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਤਾਬਦੀ ਸਮਾਗਮ ਵਿਚ ਵਿਦਿਆਰਥੀਆਂ, ਮਜ਼ਦੂਰਾਂ, ਕਿਸਾਨਾਂ ਅਤੇ ਆਮ ਲੋਕਾਂ ਨੂੰ ਲਿਜਾਣ ਲਈ ਯੂਨੀਅਨ ਵੱਲੋਂ ਪਿੰਡਾਂ ਵਿਚੋਂ ਫੰਡ ਇਕੱਠਾ ਕੀਤਾ ਜਾ ਰਿਹਾ ਹੈ, ਜਿਸ ਨੂੰ ਭਰਵਾਂ ਸਹਿਯੋਗ ਮਿਲ ਰਿਹਾ ਹੈ, ਜਲਿਆਂਵਾਲਾ ਬਾਗ ਵਿਚ ਅੰਗਰੇਜ਼ੀ ਸਾਮਰਾਜ ਵੱਲੋਂ ਕੀਤੇ ਕਤਲੇਆਮ ਨੂੰ 100 ਸਾਲ ਹੋ ਗਏ ਹਨ, ਸਾਡੇ ਸ਼ਹੀਦ ਭਗਤ ਸਿੰਘ, ਰਾਜਗੁਰ, ਸੁਖਦੇਵ, ਊਧਮ ਸਿੰਘ ਬਰਾਬਰਤਾ ਦਾ ਰਾਜ ਚਾਹੁੰਦੇ ਸਨ ਪਰ ਰਾਜਨੀਤਕ ਪਾਰਟੀਆਂ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਨਹੀਂ ਕਰ ਰਹੀਆਂ, ਦੇਸ਼ ਦੇ ਮੁੱਠੀ ਭਰ ਲੋਕਾਂ ਕੋਲ ਪੈਸਾ ਤੇ ਜਾਇਦਾਦ ਜਮ੍ਹਾ ਹੋ ਰਹੀ ਹੈ, ਸਰਕਾਰ, ਸਰਕਾਰੀ ਜਾਇਦਾਦਾਂ ਤੇ ਅਦਾਰੇ ਵੇਚ ਕੇ ਰੋਜ਼ਗਾਰ ਦੇ ਸਾਧਨ ਖਤਮ ਕਰ ਰਹੀ ਹੈ, ਰਾਜਨੀਤਕ ਲੋਕ ਆਪਣੀ ਕੁਰਸੀ ਬਚਾਉਣ ਲਈ ਜਲਿਆਂਵਾਲਾ ਬਾਗ ਵਰਗੇ ਕਾਂਡ ਰਚਣ ਤੋਂ ਗੁਰੇਜ਼ ਨਹੀਂ ਕਰਦੇ, ਦੇਸ਼ ਅੰਦਰ ਵੱਧ ਰਹੀ ਮਹਿੰਗਾਈ ਅਤੇ ਬੇਰੋਜ਼ਗਾਰੀ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਜਥੇਬੰਦੀ ਦੇ ਸਮੂਹ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ 13 ਅਪ੍ਰੈਲ ਨੂੰ ਵੱਧ ਵੱਧ ਲੋਕਾਂ ਨੂੰ ਅੰਮ੍ਰਿਤਸਰ ਵਿਖੇ ਜਲਿਆਂਵਾਲਾ ਬਾਗ ਸ਼ਤਾਬਦੀ ਸਮਾਗਮ ਵਿਚ ਸ਼ਿਰਕਤ ਕਰਨ ਤਾਂ ਜੋ ਅੱਜ ਦੀ ਨੌਜਵਾਨ ਪੀਡ਼੍ਹੀ ਸ਼ਹੀਦਾਂ ਵੱਲੋਂ ਦਿਖਾਏ ਰਸਤੇ ’ਤੇ ਚੱਲ ਕੇ ਇਕ ਵਧੀਆ ਦੇਸ਼ ਅਤੇ ਸਮਾਜ ਦੇ ਨਿਰਮਾਣ ਵਿਚ ਆਪਣਾ ਬਣਦਾ ਯੋਗਦਾਨ ਪਾ ਸਕਣ, ਬੈਠਕ ਵਿਚ ਲੀਲਾ ਸਿੰਘ ਚੋਟੀਆਂ, ਸੂਬਾ ਸਿੰਘ ਸੰਗਤਪੁਰਾ, ਕਰਨੈਲ ਸਿੰਘ ਘੋਡ਼ੇਨਬ, ਮੱਖਣ ਸਿੰਘ ਪਾਪਡ਼ਾ, ਰਾਮ ਸਿੰਘ ਨੰਗਲਾ, ਦਰਸ਼ਨ ਸਿੰਘ ਚੰਗਾਲੀਵਾਲਾ ਤੋਂ ਇਲਾਵਾ ਹੋਰ ਵੀ ਆਗੂਆਂ ਅਤੇ ਵਰਕਰਾਂ ਨੇ ਸ਼ਿਰਕਤ ਕੀਤੀ।

Related News