ਬੱਚਿਆਂ ਨੂੰ ਕਾਪੀਆਂ ਪੈਂਸਿਲਾਂ ਵੰਡੀਆਂ
Wednesday, Apr 10, 2019 - 04:14 AM (IST)

ਸੰਗਰੂਰ (ਸ਼ਾਮ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁੰਨਸ ਵਿਖੇ ਪ੍ਰਿੰਸੀਪਲ ਮੈਡਮ ਨੀਰਜਾ ਅਤੇ ਪੀ. ਟੀ. ਮੈਡਮ ਸ਼੍ਰੀਮਤੀ ਹਰਵਿੰਦਰ ਕੌਰ ਦੀ ਪ੍ਰੇਰਨਾ ਸਦਕਾ 25 ਲੋਡ਼ਵੰਦ ਬੱਚਿਆਂ ਨੂੰ ਕਾਪੀਆਂ ਅਤੇ ਪੈਂਸਿਲਾਂ ਵੰਡੇ ਗਏ। ਪ੍ਰਿੰਸੀਪਲ ਮੈਡਮ ਨੇ ਪੁਰਾਣੇ ਵਿਦਿਆਰਥੀਆਂ ਦੇ ਇਸ ਕੰਮ ਦੀ ਪ੍ਰਸ਼ੰਸਾ ਕੀਤੀ। ਇਸ ਮੌਕੇ ਹਾਜ਼ਰ ਗਗਨਦੀਪ ਸਿੰਘ, ਜਗਸੀਰ ਸਿੰਘ, ਰੂਪ ਸਿੰਘ, ਮਨਜਿੰਦਰ ਸਿੰਘ, ਅਵਤਾਰ ਸਿੰਘ, ਅਮਰਜੀਤ ਸਿੰਘ ਨੇ ਸਮੂਹ ਸਟਾਫ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਸਕੂਲ ਦੇ ਵਿਦਿਆਰਥੀਆਂ ਲਈ ਭਵਿੱਖ ’ਚ ਵੀ ਇਸ ਤਰ੍ਹਾਂ ਦੇ ਉਪਰਾਲੇ ਕਰਦੇ ਰਹਿਣਗੇ। ਇਸ ਸਮੇਂ ਸਮੂਹ ਸਕੂਲ ਸਟਾਫ ਹਾਜ਼ਰ ਸੀ।