ਸਿਹਤ ਵਿਭਾਗ ਦੀ ਟੀਮ ਨੇ ਭਰੇ ਦੁੱਧ ਅਤੇ ਦੁੱਧ ਨਾਲ ਬਣੀਆਂ ਚੀਜ਼ਾਂ ਦੇ ਸੈਂਪਲ
Thursday, Apr 18, 2019 - 03:53 AM (IST)

ਸੰਗਰੂਰ (ਵਿਵੇਕ ਸਿੰਧਵਾਨੀ, ਰਵੀ)- ਸਿਹਤ ਵਿਭਾਗ ਦੀ ਟੀਮ ਵਲੋਂ ਖਾਣ-ਪੀਣ ਵਾਲੀਆਂ ਚੀਜ਼ਾਂ ਦੇ ਪੰਜ ਸੈਂਪਲ ਭਰੇ ਗਏ। ਜਾਣਕਾਰੀ ਦਿੰਦਿਆਂ ਡੀ. ਐੱਸ. ਓ. ਡਾ. ਕੁਮਾਰ ਨੇ ਦੱਸਿਆ ਕਿ ਸੇਖਾਂ ਰੋਡ ’ਤੇ ਪਨੀਰ, ਦਹੀਂ, ਦੁੱਧ, ਮਿਕਸ ਮਿਲਕ ਅਤੇ ਸੋਇਆ ਪਨੀਰ ਦੇ ਸੈਂਪਲ ਭਰੇ ਗਏ। ਇਨ੍ਹਾਂ ਸੈਂਪਲਾਂ ਨੂੰ ਟੈਸਟ ਲਈ ਲੈਬਾਰਟਰੀ ’ਚ ਭੇਜਿਆ ਗਿਆ। ਜੇਕਰ ਕਿਸੇ ਵਸਤੂ ਦੇ ਸੈਂਪਲ ਫੇਲ ਪਾਏ ਗਏ ਤਾਂ ਸਬੰਧਤ ਫਰਮਾਂ ਵਿਰੁੱਧ ਸਖ਼ਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ।