ਸਟੈਨਫੋਰਡ ਸਕੂਲ ਚੰਨਣਵਾਲ ਵਿਖੇ ਮਾਪਿਆਂ ਲਈ ਜਾਗਰੂਕਤਾ ਵਰਕਸ਼ਾਪ ਲਗਾਈ

Saturday, Apr 20, 2019 - 04:08 AM (IST)

ਸਟੈਨਫੋਰਡ ਸਕੂਲ ਚੰਨਣਵਾਲ ਵਿਖੇ ਮਾਪਿਆਂ ਲਈ ਜਾਗਰੂਕਤਾ ਵਰਕਸ਼ਾਪ ਲਗਾਈ
ਸੰਗਰੂਰ (ਵਿਵੇਕ ਸਿੰਧਵਾਨੀ, ਰਵੀ) - ਸਟੈਨਫੋਰਡ ਇੰਟਰਨੈਸ਼ਨਲ ਸਕੂਲ ਚੰਨਣਵਾਲ ਵਿਖੇ ਪ੍ਰਿੰਸੀਪਲ ਘਣਸ਼ਿਆਮ ਦਾਸ ਨਾਇਕ ਦੀ ਅਗਵਾਈ ਵਿਚ ਮਾਪਿਆਂ ਲਈ ਆਪਣੇ ਬੱਚਿਆਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਵਰਕਸ਼ਾਪ ਲਗਾਈ ਗਈ। ਇਸ ਵਿਚ ਮਾਪਿਆਂ ਨਾਲ ਬੱਚਿਆਂ ਦੇ ਜੀਵਨ ਨੂੰ ਵਧੀਆ ਬਣਾਉਣ ਲਈ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਮੌਜੂਦਾ ਸਮੇਂ ਬੱਚਿਆਂ ਵਿਚ ਆ ਰਹੀਆਂ ਤਬਦੀਲੀਆਂ ਦੀ ਦੇਖ ਰੇਖ ਸਚੁੱਜੇ ਢੰਗ ਨਾਲ ਕਰਨ ਲਈ ਕਿਹਾ ਗਿਆ। ਇਸ ਸਮੇਂ ਮਾਣਯੋਗ ਪ੍ਰਿੰਸੀਪਲ ਸਾਹਿਬ ਨੇ ਕਿਹਾ ਕਿ ਬੱਚਿਆਂ ਦੀ ਮਨੋਦਿਸ਼ਾ ਨੂੰ ਸਮਝਣ ਲਈ ਉਹਨਾਂ ਨਾਲ ਵੱਧ ਤੋਂ ਵੱਧ ਸਮਾਂ ਗੁਜਾਰਨਾ ਚਾਹੀਦਾ ਹੈ ਤਾਂ ਕਿ ਉਹਨਾਂ ਨੂੰ ਚੰਗਾ ਤਜਰਬਾ ਦਿੱਤਾ ਜਾ ਸਕੇ। ਤੇ ਬੁਰਾਈਆਂ ਤੋਂ ਵੀ ਬਚਾਇਆ ਜਾ ਸਕੇ। ਇਸ ਪ੍ਰੋਗਰਾਮ ਸਮੇਂ ਸਕੂਲ ਪ੍ਰਬੰਧਕ ਕਮੇਟੀ ਤੇ ਅਧਿਆਪਕ ਵੀ ਹਾਜਰ ਸਨ।

Related News