ਜੈ ਵਾਟਿਕਾ ਪਬਲਿਕ ਸਕੂਲ ’ਚ ਕੈਂਪਸ ਵਿਜ਼ਿਟ ਐਕਟੀਵਿਟੀ ਕਰਵਾਈ
Saturday, Apr 20, 2019 - 04:08 AM (IST)
ਸੰਗਰੂਰ (ਵਿਵੇਕ ਸਿੰਧਵਾਨੀ, ਰਵੀ)-ਜੈ ਵਾਟਿਕਾ ਪਬਲਿਕ ਸਕੂਲ ਦੇ ਕਿੰਡਰਗਾਰਟਨ ਸੈਕਸ਼ਨ ਦੇ ਬੱਚਿਆਂ ਨੂੰ ‘ਕੈਂਪਸ ਵਿਜ਼ਿਟ’ ਐਕਟੀਵਿਟੀ ਤਹਿਤ ਪੂਰੇ ਸਕੂਲ ਦਾ ਦੌਰਾ ਕਰਵਾਇਆ ਗਿਆ ਅਤੇ ਅਲੱਗ-ਅਲੱਗ ਸੈਕਸ਼ਨਾਂ ਅਤੇ ਅਧਿਆਪਕਾਂ ਨਾਲ ਰੂ-ਬ-ਰੂ ਕਰਵਾਇਆ ਗਿਆ। ਬੱਚਿਆਂ ਨੂੰ ਸਕੂਲ ਦੇ ਅਲੱਗ-ਅਲੱਗ ਭਾਗਾਂ ਵਿੱਚ ਹੋਣ ਵਾਲੇ ਅਲੱਗ ਅਲੱਗ ਕੰਮਾਂ ਦੀ ਜਾਣਕਾਰੀ ਵੀ ਦਿੱਤੀ ਗਈ। ਇਸ ਦੌਰਾਨ ਉਹਨਾਂ ਨੇ ਪ੍ਰਿੰਸੀਪਲ ਮੈਡਮ ਦੇ ਦਫ਼ਤਰ ਦਾ ਵੀ ਦੌਰਾ ਕੀਤਾ ਅਤੇ ਉਹਨਾਂ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਸਨਮਾਨ ਕੀਤਾ ਅਤੇ ਪ੍ਰਿੰਸੀਪਲ ਮੈਡਮ ਨੇ ਵੀ ਬੱਚਿਆਂ ਨੂੰ ਟਾਫੀਆਂ ਦਿੱਤੀਆਂ ਅਤੇ ਉਨ੍ਹਾਂ ਦਾ ਆਤਮ ਵਿਸ਼ਵਾਸ਼ ਵਧਾਇਆ।
