ਕੈਪਟਨ ਦੀਆਂ ਨੀਤੀਆਂ ਕਾਰਨ ਸਾਰੀਆਂ 13 ਸੀਟਾਂ ’ਤੇ ਕਾਂਗਰਸ ਜਿੱਤੇਗੀ : ਢਿੱਲੋਂ
Saturday, Apr 20, 2019 - 04:10 AM (IST)
ਸੰਗਰੂਰ (ਵਿਵੇਕ ਸਿੰਧਵਾਨੀ, ਰਵੀ)-ਕੈਪਟਨ ਅਮਰਿੰਦਰ ਸਿੰਘ ਦੀਆਂ ਨੀਤੀਆਂ ਕਾਰਨ ਪੰਜਾਬ ਕਾਂਰਗਸ ਦੀ ਲਹਿਰ ਚਲ ਰਹੀ ਹੈ ਅਤੇ ਕਾਂਗਰਸ ਸਾਰੀਆਂ 13 ਦੀਆਂ 13 ਸੀਟਾਂ ’ਤੇ ਜਿੱਤ ਪ੍ਰਾਪਤ ਕਰੇਗੀ। ਇਹ ਸ਼ਬਦ ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਅਤੇ ਹਲਕਾ ਸੰਗਰੂਰ ਤੋਂ ਕਾਂਗਰਸੀ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੇ ‘ਜਗ ਬਾਣੀ’ ਨਾਲ ਗੱਲਬਾਤ ਕਰਦਿਆਂ ਕਹੇ। ਉਨ੍ਹਾਂ ਕਿਹਾ ਕਿ ਕੈਪਟਨ ਨੇ ਸੱਤਾ ਸੰਭਾਲਦਿਆਂ ਹੀ ਕਿਸਾਨਾਂ ਦਾ ਕਰਜ਼ਾ ਮੁਆਫ ਕਰ ਦਿੱਤਾ। ਇੰਡਸਟਰੀ ਦੇ ਲਈ ਬਿਜਲੀ ਦੀ ਕੀਮਤ 5 ਰੁਪਏ ਪ੍ਰਤੀ ਯੂਨਿਟ ਦਿੱਤੀ, ਜਿਸ ਨਾਲ ਪੰਜਾਬ ਵਿਚ ਇੰਡਸਟਰੀ ਫਿਰ ਤੋਂ ਪ੍ਰਫੁੱਲਿਤ ਹੋਈ ਅਤੇ ਨੌਜਵਾਨਾਂ ਨੂੰ ਰੋਜ਼ਗਾਰ ਮਿਲਿਆ, ਇਸ ਕਾਰਨ ਪੰਜਾਬ ਵਿਚ ਕਾਂਗਰਸ ਦੀ ਲਹਿਰ ਚੱਲ ਰਹੀ ਹੈ। ਲੋਕਾਂ ਵਿਚ ਕਾਂਗਰਸ ਦੀਆਂ ਨੀਤੀਆਂ ਪ੍ਰਤੀ ਭਾਰੀ ਉਤਸ਼ਾਹ ਹੈ।
