ਵੋਟਰਾਂ ਨੂੰ ਧਮਕਾ ਰਹੇ ਹਨ ਪੁਲਸ ਅਤੇ ਪ੍ਰਸ਼ਾਸਨਕ ਅਧਿਕਾਰੀ : ਢੀਂਡਸਾ

04/22/2019 4:11:27 AM

ਸੰਗਰੂਰ (ਵਿਵੇਕ ਸਿੰਧਵਾਨੀ, ਰਵੀ)-ਸਿਵਲ ਪ੍ਰਸ਼ਾਸਨ ਅਤੇ ਪੁਲਸ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਡਰਾ ਧਮਕਾ ਕੇ ਕਾਂਗਰਸ ਦੇ ਲਈ ਪ੍ਰਚਾਰ ਅਤੇ ਵੋਟਾਂ ਪਾਉਣ ਲਈ ਦਬਾਅ ਪਾਇਆ ਜਾ ਰਿਹਾ ਹੈ ਪਰ ਲੋਕ ਇਨ੍ਹਾਂ ਦੇ ਦਬਾਅ ਹੇਠ ਨਹੀਂ ਆਉਣਗੇ। ਇਹ ਸ਼ਬਦ ਅਕਾਲੀ ਦਲ ਦੇ ਸੰਗਰੂਰ ਤੋਂ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਨੇ ‘ਜਗ ਬਾਣੀ’ ਨਾਲ ਗੱਲਬਾਤ ਕਰਦਿਆਂ ਕਹੇ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵਲੋਂ ਨਿਯਮਾਂ ਨੂੰ ਦੀਆਂ ਸ਼ਰੇਆਮ ਧੱਜੀਆਂ ਉਡਾਈਆਂ ਜਾ ਰਹੀਆਂ ਹਨ ਪਰ ਅੱਜ ਕੱਲ ਦੇ ਲੋਕ ਪ੍ਰਸ਼ਾਸਨ ਦੀਆਂ ਧਮਕੀਆਂ ਹੇਠ ਦੱਬਣ ਵਾਲੇ ਨਹੀਂ। ਵੋਟਰਾਂ ਨੂੰ ਧਮਕਾਇਆ ਜਾ ਰਿਹਾ ਹੈ ਕਿ ਤੁਸੀਂ ਕਾਂਗਰਸ ਦੇ ਹੱਕ ’ਚ ਪ੍ਰਚਾਰ ਅਤੇ ਵੋਟ ਪਵਾਓ। ਸਰਕਾਰੀ ਮਸ਼ੀਨਰੀ ਦਾ ਕਾਂਗਰਸ ਦੁਰਪ੍ਰਯੋਗ ਕਰ ਰਹੀ ਹੈ। ਜੋ ਕਿ ਲੋਕਤੰਤਰ ਦਾ ਘਾਣ ਹੈ। ਕੇਂਦਰ ਵਿਚ ਮੋਦੀ ਦੀ ਸਰਕਾਰ ਆ ਰਹੀ ਹੈ। ਸਰਕਾਰ ਆਉਣ ’ਤੇ ਜੋ ਪ੍ਰਸ਼ਾਸਨਿਕ ਅਧਿਕਾਰੀ ਲੋਕਾਂ ਨੂੰ ਦਬਾ ਧਮਕਾ ਰਹੇ ਹਨ। ਉਨ੍ਹਾਂ ਅਧਿਕਾਰੀਆਂ ਦੀ ਵੀ ਖ਼ਬਰ ਲਈ ਜਾਵੇਗੀ। ਇਨ੍ਹਾਂ ਅਧਿਕਾਰੀਆਂ ਨੂੰ ਨਹੀਂ ਬਖਸ਼ਿਆ ਜਾਵੇਗਾ। ਉਨ੍ਹਾਂ ਨੇ ਲੋਕਾਂ ਅਪੀਲ ਕੀਤੀ ਕਿ ਅਕਾਲੀ ਦਲ ਹਮੇਸ਼ਾ ਹੀ ਲੋਕਾਂ ਨਾਲ ਖਡ਼੍ਹਾ ਹੈ। ਉਹ ਡਰਾਉਣ ਵਾਲੇ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਡਟਕੇ ਮੁਕਾਬਲਾ ਕਰਨ।

Related News