ਸੰਗਰੂਰ ''ਚ ਵੱਡੀ ਵਾਰਦਾਤ, ਏ. ਟੀ.ਐੱਮ. ''ਤੇ ਡਾਕਾ ਮਾਰ 36 ਲੱਖ ਰੁਪਿਆ ਲੁੱਟ ਕੇ ਲੈ ਗਏ ਲੁਟੇਰੇ
Sunday, Aug 16, 2020 - 06:31 PM (IST)
ਚੀਮਾ ਮੰਡੀ (ਦਲਜੀਤ ਸਿੰਘ ਬੇਦੀ) : ਸੰਗਰੂਰ ਜ਼ਿਲ੍ਹੇ ਦੇ ਥਾਣਾ ਚੀਮਾ ਅਧੀਨ ਪੈਂਦੇ ਪਿੰਡ ਸ਼ੇਰੋਂ 'ਚ ਲੁਟੇਰੇ ਐੱਸ. ਬੀ. ਆਈ. ਬੈਂਕ ਦਾ ਏ.ਟੀ.ਐਮ. ਪੁੱਟ ਕੇ ਲੈ ਗਏ। ਮਿਲੀ ਜਾਣਕਾਰੀ ਮੁਤਾਬਕ ਏ. ਟੀ. ਐੱਮ. ਵਿਚ ਲਗਭਗ 36 ਲੱਖ ਰੁਪਏ ਦੀ ਕਰੀਬ ਨਗਦੀ ਸੀ। ਜਾਣਕਾਰੀ ਅਨੁਸਾਰ ਰਾਤ ਕਰੀਬ 2 ਵਜੇ ਪਿੰਡ ਸ਼ੇਰੋਂ 'ਚ 4 ਲੁਟੇਰੇ ਇਕ ਬਲੈਰੋ ਪਿਕਅੱਪ ਗੱਡੀ ਵਿਚ ਆਏ ਅਤੇ ਪਿੰਡ 'ਚ ਸਥਿਤ ਐੱਸ.ਬੀ.ਆਈ. ਬੈਂਕ ਦਾ ਏ.ਟੀ.ਐੱਮ. ਦਾ ਸ਼ਟਰ ਤੋੜ ਕੇ ਅੰਦਰ ਦਾਖਲ ਹੋਏ। ਲੁਟੇਰਿਆਂ ਨੇ ਏ.ਟੀ. ਐੱਮ. ਵਾਲੇ ਕਮਰੇ 'ਚ ਲੱਗੇ ਸੀ. ਸੀ. ਟੀ. ਵੀ. ਕੈਮਰੇ ਵੀ ਤੋੜ ਦਿੱਤੇ ਅਤੇ ਏ.ਟੀ.ਐਮ. ਮਸ਼ੀਨ ਨੂੰ ਪੁੱਟ ਕੇ ਫਰਾਰ ਹੋ ਗਏ।
ਇਹ ਵੀ ਪੜ੍ਹੋ : ਸੁਨਾਮ 'ਚ ਦਿਲ ਕੰਬਾਊ ਵਾਰਦਾਤ, ਭਰੇ ਬਾਜ਼ਾਰ 'ਚ ਦਾਤਰ ਨਾਲ ਵੱਢਦਾ ਰਿਹਾ ਪਤਨੀ (ਦੇਖੋ ਤਸਵੀਰਾਂ)
ਉਧਰ ਬੈਂਕ ਮੈਨੇਜਰ ਵਿਵੇਕ ਕੁਮਾਰ ਨੇ ਦੱਸਿਆ ਕਿ ਏ. ਟੀ. ਐੱਮ. ਮਸ਼ੀਨ ਵਿਚ ਲਗਭਗ 36 ਲੱਖ ਰੁਪਏ ਦੇ ਕਰੀਬ ਨਗਦੀ ਸੀ। ਦੂਜੇ ਪਾਸੇ ਘਟਨਾ ਦਾ ਪਤਾ ਲੱਗਣ 'ਤੇ ਪੁਲਸ ਮੌਕੇ 'ਤੇ ਪਹੁੰਚੀ ਅਤੇ ਸੀ. ਸੀ. ਟੀ. ਵੀ. ਫੁਟੇਜ ਚੈੱਕ ਕਰ ਰਹੀ ਹੈ। ਜ਼ਿਲ੍ਹੇ 'ਚ ਲਗਾਤਾਰ ਹੋ ਰਹੀਆਂ ਏ. ਟੀ. ਐੱਮ. ਚੋਰੀ ਦੀਆਂ ਘਟਨਾਵਾਂ ਬਾਰੇ ਮੇਹਤਾਬ ਸਿੰਘ ਏ. ਐੱਸ. ਪੀ. ਸੁਨਾਮ ਨੇ ਕਿਹਾ ਕਿ ਬੈਂਕਾਂ ਵਲੋਂ ਏ.ਟੀ.ਐਮ. 'ਤੇ ਸਕਿਓਰਿਟੀ ਗਾਰਡਾਂ ਨੂੰ ਨਾ ਰੱਖਣਾ ਇਕ ਵੱਡੀ ਲਾਪਰਵਾਹੀ ਹੈ। ਉਨ੍ਹਾਂ ਕਿਹਾ ਕਿ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਤਪਾ ਮੰਡੀ ਦੇ ਮਸ਼ਹੂਰ ਜਿਊਲਰ ਦੇ 20 ਸਾਲਾ ਨੌਜਵਾਨ ਪੁੱਤ ਦੀ ਕੋਰੋਨਾ ਕਾਰਣ ਮੌਤ