ਅਸ਼ਵਨੀ ਸ਼ਰਮਾ ਦੇ ਸੰਗਰੂਰ ਪਹੁੰਚਣ ਤੋਂ ਪਹਿਲਾਂ ਕਿਸਾਨਾਂ ਦਾ ਵਿਰੋਧ, ਤੋੜੇ ਬੈਰੀਕੇਡ

01/03/2021 6:21:51 PM

ਸੰਗਰੂਰ (ਦਲਜੀਤ ਬੇਦੀ,ਹਨੀ ਕੋਹਲੀ): ਭਾਜਪਾ ਦੇ ਸੀਨੀਅਰ ਨੇਤਾ ਅਸ਼ਵਨੀ ਸ਼ਰਮਾ ਅੱਜ ਜ਼ਿਲ੍ਹਾ ਸੰਗਰੂਰ ’ਚ ਸੰਗਰੂਰ ਦੇ ਬੀ.ਜੇ.ਪੀ. ਦੇ ਜ਼ਿਲ੍ਹਾ ਪ੍ਰਧਾਨ ਰਣਦੀਪ ਦਿਓਲ ਦੇ ਘਰ ਆ ਰਹੇ ਸਨ, ਜਿੱਥੇ ਕਿਸਾਨਾਂ ਵਲੋਂ ਵਿਰੋਧ ਕੀਤਾ ਗਿਆ ਅਤੇ ਕਿਸਾਨਾਂ ਨੇ ਅੱਗੇ ਵੱਧਣ ਦੀ ਕੋਸ਼ਿਸ਼ ਕੀਤੀ ਪਰ ਪੁਲਸ ਪ੍ਰਸ਼ਾਸਨ ਵਲੋਂ ਉਨ੍ਹਾਂ ਨੂੰ ਰੋਕਿਆ ਗਿਆ, ਜਿਸ ਦੇ ਬਾਅਦ ਪ੍ਰਸ਼ਾਸਨ ਅਤੇ ਕਿਸਾਨਾਂ ’ਚ ਧੱਕਾ-ਮੁੱਕੀ ਵੀ ਹੋਈ ਅਤੇ ਕੁੱਝ ਕਿਸਾਨਾਂ ’ਤੇ ਪੁਲਸ ਪ੍ਰਸ਼ਾਸਨ ਵਲੋਂ ਵੀ ਲਾਠੀ ਚਾਰਜ ਕੀਤਾ ਗਿਆ। 

ਇਹ ਵੀ ਪੜ੍ਹੋ: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਪੰਡਿਤ ਬਾਲਮੁਕੁੰਦ ਸ਼ਰਮਾ ਦਾ ਜਨਮ ਦਿਨ ਮੌਕੇ ਦਿਹਾਂਤ

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮੋਗਾ ਪਹੁੰਚੇ ਭਾਜਪਾ ਦੇ ਸੂਬੇ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਕਿਸਾਨਾਂ ਵਲੋਂ ਘਿਰਾਓ ਕਰਦੇ ਹੋਏ ਤਿੱਖਾ ਵਿਰੋਧ ਕੀਤਾ ਗਿਆ। ਇਸ ਦੌਰਾਨ ਭਾਜਪਾ ਵਰਕਰਾਂ ਵਲੋਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਤਲਖ਼ੀ ’ਚ ਆਏ ਭਾਜਪਾ ਵਰਕਰਾਂ ਦੀ ਪੁਲਸ ਨਾਲ ਹਲਕੀ ਝੜਪ ਵੀ ਹੋ ਗਈ।

ਇਹ ਵੀ ਪੜ੍ਹੋ:  ਦਿੱਲੀ ਕਿਸਾਨ ਮੋਰਚੇ ਤੋਂ ਘਰ ਵਾਪਸ ਆ ਰਹੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ

ਇਹ ਵੀ ਪੜ੍ਹੋ:  ਦਿੱਲੀ ਕਿਸਾਨ ਮੋਰਚੇ ਤੋਂ ਘਰ ਵਾਪਸ ਆ ਰਹੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ

Shyna

This news is Content Editor Shyna