ਪੂਰੇ ਪੰਜਾਬ 'ਚ ਚਮਕਿਆ ਸੰਗਰੂਰ ਦਾ ਨਾਂ, ਗ੍ਰੀਨ ਜ਼ੋਨ 'ਚ ਸ਼ਾਮਲ ਹੋ ਹਾਸਲ ਕੀਤਾ ਵੱਡਾ ਮੁਕਾਮ

Sunday, Apr 23, 2023 - 11:44 AM (IST)

ਪੂਰੇ ਪੰਜਾਬ 'ਚ ਚਮਕਿਆ ਸੰਗਰੂਰ ਦਾ ਨਾਂ, ਗ੍ਰੀਨ ਜ਼ੋਨ 'ਚ ਸ਼ਾਮਲ ਹੋ ਹਾਸਲ ਕੀਤਾ ਵੱਡਾ ਮੁਕਾਮ

ਸੰਗਰੂਰ (ਸਿੰਗਲਾ, ਵਿਵੇਕ ਸਿੰਧਵਾਨੀ, ਯਾਦਵਿੰਦਰ) : ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ ਪਿੰਡਾਂ ਨੂੰ ਓ. ਡੀ. ਐੱਫ. ਪਲੱਸ ਕਰਨ ਦੀ ਮੁਹਿੰਮ ’ਚ ਜ਼ਿਲ੍ਹਾ ਸੰਗਰੂਰ ਗ੍ਰੀਨ ਜ਼ੋਨ ’ਚ ਸ਼ਾਮਲ ਹੋਣ ਵਾਲਾ ਪੰਜਾਬ ਦਾ ਪਹਿਲਾ ਜ਼ਿਲ੍ਹਾ ਬਣ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਇਸ ਕਾਰਜ ਨੂੰ ਨੇਪਰੇ ਚੜ੍ਹਾਉਣ ਲਈ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ ਦੀ ਅਗਵਾਈ ਹੇਠ ਵਚਨਬੱਧਤਾ ਨਾਲ ਕਾਰਜਸ਼ੀਲ ਰਹਿਣ ਵਾਲੀ ਟੀਮ ਨੂੰ ਮੁਬਾਰਕਬਾਦ ਦਿੱਤੀ ਹੈ। ਡੀ. ਸੀ. ਨੇ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਦੇ ਬਹੁ ਗਿਣਤੀ ਪਿੰਡਾਂ ’ਚ ਸਵੱਛਤਾ ਮੁਹਿੰਮ ਨੂੰ ਸ਼ਾਨਦਾਰ ਹੁੰਗਾਰਾ ਮਿਲਿਆ ਹੈ ਜਿਸ ਤਹਿਤ ਇਹ ਮਾਣ ਹਾਸਲ ਹੋਇਆ ਹੈ। ਜੋਰਵਾਲ ਨੇ ਦੱਸਿਆ ਕਿ ਮੰਡਵੀ, ਮੰਗਵਾਲ, ਫਰਵਾਹੀ, ਰਾਏ ਧਰਾਨਾ, ਨੂਰਪੁਰਾ, ਖਨਾਲ ਕਲਾਂ, ਮਾਝੀ, ਬਖਤਰੀ, ਭੱਦਲਵੱਡ ਅਤੇ ਪੁੰਨਾਵਾਲ ਸਮੇਤ ਜ਼ਿਲ੍ਹੇ ਦੇ 108 ਅਜਿਹੇ ਪਿੰਡ ਹਨ, ਜਿੱਥੇ ਤਰਲ ਕੂੜਾ ਪ੍ਰਬੰਧਨ ਜਾਂ ਠੋਸ ਕੂੜਾ ਪ੍ਰਬੰਧਨ ਦੇ ਪ੍ਰਾਜੈਕਟ ਮੁਕੰਮਲ ਹੋ ਚੁੱਕੇ ਹਨ।

ਇਹ ਵੀ ਪੜ੍ਹੋ- ਇਨਕਮ ਟੈਕਸ ਦੇਣ ਵਾਲੇ ਜ਼ਰਾ ਸਾਵਧਾਨ, ਠੱਗ ਨੇ ਰਿਟਰਨਾਂ 'ਚ ਹੇਰਾ-ਫੇਰੀ ਕਰ ਮਾਰੀ ਐਸੀ ਠੱਗੀ ਕੇ ਅਧਿਕਾਰੀ ਵੀ ਹੈਰਾਨ

PunjabKesari

ਉਨ੍ਹਾਂ ਦੱਸਿਆ ਕਿ ਇਨ੍ਹਾਂ ਪਿੰਡਾਂ ਨੇ ਓ. ਡੀ. ਐੱਫ. ਪਲੱਸ ਦਾ ਦਰਜਾ ਹਾਸਲ ਕੀਤਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਨੂੰ ਭਾਰਤ ਸਰਕਾਰ ਦੇ ਜਲ ਸ਼ਕਤੀ ਮੰਤਰਾਲੇ ਵੱਲੋਂ ਓ. ਡੀ. ਐੱਫ. ਪਲੱਸ ਤਹਿਤ ਗ੍ਰੀਨ ਜ਼ੋਨ ’ਚ ਸ਼ਾਮਲ ਕਰਨ ਤੋਂ ਬਾਅਦ ਵਿਭਾਗੀ ਟੀਮਾਂ ਹੋਰ ਵੀ ਉਤਸ਼ਾਹ ਨਾਲ ਇਸ ਮਿਸ਼ਨ ਦੇ ਅਗਲੇ ਪੜਾਅ ਨੂੰ ਪੂਰਾ ਕਰਨ ਲਈ ਯਤਨਸ਼ੀਲ ਹੋ ਗਈਆਂ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ ਹੀ ਜ਼ਿਲ੍ਹਾ ਸੰਗਰੂਰ ਦੇ 107 ਹੋਰ ਪਿੰਡਾਂ ਵਿਖੇ ਠੋਸ ਕੂੜਾ ਪ੍ਰਬੰਧਨ ਲਈ ਅਤੇ 121 ਪਿੰਡਾਂ ਵਿਖੇ ਤਰਲ ਕੂੜਾ ਪ੍ਰਬੰਧਨ ਲਈ ਫੰਡ ਹਾਸਲ ਹੋ ਚੁੱਕੇ ਹਨ ਅਤੇ ਇਨ੍ਹਾਂ ਪਿੰਡਾਂ ਲਈ ਇਹ ਪ੍ਰਾਜੈਕਟ ਸ਼ੁਰੂ ਕਰਵਾਉਣ ਲਈ 15ਵੇਂ ਵਿੱਤ ਕਮਿਸ਼ਨ ਅਤੇ ਨਰੇਗਾ ਦੇ ਫੰਡ ਉਪਲੱਬਧ ਕਰਵਾਏ ਜਾ ਰਹੇ ਹਨ ਤਾਂ ਕਿ ਇਨ੍ਹਾਂ ਪਿੰਡਾਂ ਵਿਖੇ ਵੀ ਤਰਲ ਅਤੇ ਠੋਸ ਕੂੜਾ ਪ੍ਰਬੰਧਨ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕੀਤਾ ਜਾ ਸਕੇ।

ਇਹ ਵੀ ਪੜ੍ਹੋ- ਨਸ਼ੇ ਨੇ ਇਕ ਹੋਰ ਘਰ ’ਚ ਪਵਾਏ ਵੈਣ, ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਸੁੱਖਾਂ ਸੁੱਖ ਮੰਗਿਆ ਪੁੱਤ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News