ਮਾਨ ਨੇ ਜਿੱਤ ਤੋਂ ਪਹਿਲਾਂ ਹੀ ਕਰ ਦਿੱਤਾ ਸੀ ਵੱਡਾ ਐਲਾਨ

05/24/2019 12:34:48 PM

ਸੰਗਰੂਰ(ਬੇਦੀ, ਸਿੰਗਲਾ) : ਭਗਵੰਤ ਮਾਨ ਨੇ ਚੋਣ ਨਤੀਜੇ ਸ਼ੁਰੂ ਹੋਣ ਤੋਂ ਪਹਿਲਾਂ ਸੋਸ਼ਲ ਮੀਡੀਆ ਰਾਹੀਂ ਇਕ ਸੰਦੇਸ਼ ਦਿੱਤਾ ਸੀ ਕਿ ਪੰਜਾਬੀਓ ਮੈਂ ਸੰਗਰੂਰ ਤੋਂ ਜਿੱਤਾਂ ਜਾਂ ਹਾਰਾਂ ਪਰ ਹਰ ਸਾਲ 21 ਵਿਦਿਆਰਥੀਆਂ ਦੀ ਬੀ.ਟੈੱਕ, ਬੀ.ਬੀ.ਏ., ਬੀ.ਸੀ.ਏ., ਨਰਸਿੰਗ, ਬੀ.ਐੱਸ.ਸੀ. ਨਾਨ-ਮੈਡੀਕਲ ਅਤੇ ਐੱਮ.ਬੀ.ਏ. ਦੀ ਪੜ੍ਹਾਈ ਮੁਫਤ ਕਰਵਾਈ ਜਾਵੇਗੀ।

ਦੱਸ ਦੇਈਏ ਕਿ ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਦੂਜੀ ਵਾਰ ਮੈਂਬਰ ਪਾਰਲੀਮੈਂਟ ਬਣਕੇ ਇਤਿਹਾਸ ਰਚਿਆ ਹੈ। ਇਸ ਵਾਰ ਉਨ੍ਹਾਂ ਦਾ ਮੁਕਾਬਲਾ ਕਾਂਗਰਸ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ, ਅਕਾਲੀ-ਭਾਜਪਾ ਦੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ, ਅਕਾਲੀ ਦਲ (ਅ) ਦੇ ਪ੍ਰਧਾਨ ਤੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਅਤੇ ਪੀ.ਡੀ.ਏ. ਦੇ ਉਮੀਦਵਾਰ ਜੱਸੀ ਜਸਰਾਜ ਸਮੇਤ 25 ਉਮੀਦਵਾਰਾਂ ਨਾਲ ਸੀ ਪਰ ਭਗਵੰਤ ਮਾਨ ਨੇ 1,07,679 ਵੋਟਾਂ ਦੇ ਵੱਡੇ ਫਰਕ ਨਾਲ ਕਾਂਗਰਸ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੂੰ ਹਰਾ ਕੇ ਸ਼ਾਨਦਾਰ ਜਿੱਤ ਪ੍ਰਾਪਤ ਕਰਦਿਆਂ ਦੂਜੀ ਵਾਰ ਲੋਕ ਸਭਾ ਹਲਕਾ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਬਣ ਕੇ ਇਤਿਹਾਸ ਰਚ ਦਿੱਤਾ ਹੈ। ਜਦਕਿ ਈ. ਵੀ. ਐੱਮ. ਦੇ ਨਤੀਜੇ ਅਨੁਸਾਰ ਭਗਵੰਤ ਮਾਨ ਨੂੰ 4,01,701 ਵੋਟਾਂ, ਕੇਵਲ ਸਿੰਘ ਢਿੱਲੋਂ ਨੂੰ 2,94,022 ਵੋਟਾਂ, ਪਰਮਿੰਦਰ ਸਿੰਘ ਢੀਂਡਸਾ ਨੂੰ 2,56,366 ਵੋਟਾਂ ਅਤੇ ਸਿਮਰਨਜੀਤ ਸਿੰਘ ਮਾਨ ਨੂੰ 49,897 ਵੋਟਾਂ ਪ੍ਰਪਾਤ ਹੋਈਆਂ।


cherry

Content Editor

Related News