ਸੰਗਰੂਰ ਪਹੁੰਚੇ ਅਰਵਿੰਦ ਕੇਜਰੀਵਾਲ, ਭਗਵੰਤ ਮਾਨ ਦੇ ਘਰ ਕਰਨਗੇ ਨਾਸ਼ਤਾ

Thursday, Oct 28, 2021 - 12:28 PM (IST)

ਸੰਗਰੂਰ ਪਹੁੰਚੇ ਅਰਵਿੰਦ ਕੇਜਰੀਵਾਲ, ਭਗਵੰਤ ਮਾਨ ਦੇ ਘਰ ਕਰਨਗੇ ਨਾਸ਼ਤਾ

ਸੰਗਰੂਰ (ਹਨੀ ਕੋਹਲੀ): ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 2 ਦਿਨ ਦੇ ਪੰਜਾਬ ਦੌਰੇ ’ਤੇ ਹਨ। ਅੱਜ ਅਰਵਿੰਦਰ ਕੇਜਰੀਵਾਲ ਸ਼ਤਾਬਦੀ ਤੋਂ ਸੰਗਰੂਰ ਪਹੁੰਚੇ, ਜਿਨ੍ਹਾਂ ਦਾ ਸਵਾਗਤ ਕਰਨ ਲਈ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਅਤੇ ਵਿਰੋਧੀ ਦਲ ਦੇ ਨੇਤਾ ਹਰਪਾਲ ਚੀਮਾ ਅਤੇ ਪੰਜਾਬ ਦੀ ਸਮੁੱਚੀ ਲੀਡਰਸ਼ਿਪ ਪਹੁੰਚੀ।

PunjabKesari

ਸੰਗਰੂਰ ’ਚ ਭਗਵੰਤ ਮਾਨ ਦੇ ਘਰ ’ਚ ਨਾਸ਼ਤਾ ਕਰਨ ਦੇ ਬਾਅਦ ਅਰਵਿੰਦਰ ਕੇਜਰੀਵਾਲ ਮਾਨਸਾ ਨੂੰ ਰਵਾਨਾ ਹੋਣਗੇ। ਜਿੱਥੇ ਉਹ ਨਰਮੇ ਦੀ ਫ਼ਸਲ ’ਤੇ ਹੋਏ ਗੁਲਾਬੀ ਸੁੰਡੀ ਦੇ ਹਮਲੇ ਤੋਂ ਪ੍ਰਭਾਵਿਤ ਕਿਸਾਨਾਂ ਨੂੰ ਮਿਲਣਗੇ । ਦੌਰੇ ਦੇ ਦੂਜੇ ਦਿਨ ਕੇਜਰੀਵਾਲ ਬਠਿੰਡਾ ਵਿਖੇ ਵਪਾਰੀਆਂ ਨਾਲ ਮਿਲਣੀ ਕਰਨਗੇ।

PunjabKesari


author

Shyna

Content Editor

Related News