ਭਗਵੰਤ ਮਾਨ ਨੇ ਕੈਪਟਨ ਨੂੰ ਕੀਤਾ ਟਵੀਟ, ਮੰਗਿਆ ਮਿਲਣ ਦਾ ਸਮਾਂ

05/28/2019 1:36:01 PM

ਸੰਗਰੂਰ : ਸੰਗਰੂਰ ਤੋਂ 'ਆਪ' ਦੇ ਦੂਜੀ ਵਾਰ ਸੰਸਦ ਮੈਂਬਰ ਬਣੇ ਭਗਵੰਤ ਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਟਵੀਟ ਕਰਕੇ ਮਿਲਣ ਦਾ ਸਮਾਂ ਮੰਗਿਆ ਹੈ। ਮਾਨ ਨੇ ਲਿਖਿਆ ਹੈ ਕਿ ਪੰਜਾਬ ਦੀ ਜਨਤਾ ਬਿਜਲੀ ਦੇ ਰੇਟ ਵਧਣ ਕਾਰਨ ਨਾਰਾਜ਼ ਹੈ, ਜਿਸ ਲਈ ਉਨ੍ਹਾਂ ਵੱਲੋਂ ਕੁੱਝ ਦੇਰ ਪਹਿਲਾਂ ਹੀ ਕੈਪਟਨ ਅਮਰਿੰਦਰ ਸਿੰਘ ਨੂੰ ਫੋਨ ਕੀਤਾ ਗਿਆ ਸੀ ਪਰ ਉਨ੍ਹਾਂ ਨਾਲ ਗੱਲ ਨਹੀਂ ਹੋ ਸਕਦੀ। ਇਸ ਲਈ ਹੁਣ ਉਨ੍ਹਾਂ ਨੇ ਕੈਪਟਨ ਕੋਲੋਂ ਮਿਲਣ ਲਈ ਸਮਾਂ ਮੰਗਿਆ ਹੈ ਅਤੇ ਉਨ੍ਹਾਂ ਨੇ ਉਮੀਦ ਜਤਾਈ ਹੈ ਕਿ ਉਨ੍ਹਾਂ ਨੂੰ ਜਲਦੀ ਮਿਲਣ ਦਾ ਸਮਾਂ ਦਿੱਤਾ ਜਾਵੇਗਾ।

cherry

This news is Content Editor cherry