ਸੰਗਰੂਰ ਜ਼ਿਮਨੀ ਚੋਣ ’ਚ ਬੁਰੀ ਤਰ੍ਹਾਂ ਹਾਰੀ ਸ਼੍ਰੋਮਣੀ ਅਕਾਲੀ ਦਲ ਤੋਂ ਲੋਕਾਂ ਦਾ ਹੋਇਆ ਮੋਹ ਭੰਗ

06/27/2022 6:08:35 PM

ਜਲੰਧਰ - ਪੰਜਾਬ ਦੀ ਸੰਗਰੂਰ ਲੋਕ ਸਭਾ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ (ਅ) ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਨੇ ਜਿੱਤ ਹਾਸਲ ਕਰ ਲਈ ਹੈ। ਸਿਮਰਨਜੀਤ ਮਾਨ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਨੂੰ ਹਰਾਇਆ ਹੈ, ਜਿਸ ਕਾਰਨ ਜ਼ਿਮਨੀ ਚੋਣ ’ਚ ਆਮ ਆਦਮੀ ਪਾਰਟੀ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਜ਼ਿਮਨੀ ਚੋਣ ’ਚ ਬੁਰੀ ਤਰ੍ਹਾਂ ਹਾਰੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਤੀ ਪੰਜਾਬ ਦੀ ਜਨਤਾ ਦਾ ਗੁੱਸਾ ਸਾਫ਼ ਜ਼ਾਹਿਰ ਹੋ ਰਿਹਾ ਹੈ। ਕਰੀਬ 25 ਸਾਲ ਪੰਜਾਬ ’ਤੇ ਰਾਜ ਕਰਨ ਦਾ ਦਾਅਵਾ ਕਰਨ ਵਾਲੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜ਼ਿਮਨੀ ਚੋਣ ’ਚ ਆਪਣੇ ਉਮੀਦਵਾਰ ਦੀ ਜ਼ਮਾਨਤ ਤੱਕ ਨਹੀਂ ਬਚਾ ਸਕੇ।

ਪੜ੍ਹੋ ਇਹ ਵੀ ਖ਼ਬਰ:  ਜਲੰਧਰ ਤੋਂ ਦੁਖ਼ਦ ਖ਼ਬਰ: ਜਨਮ ਦਿਨ ਦੀ ਪਾਰਟੀ ਦੌਰਾਨ ਤੀਜੀ ਮੰਜ਼ਿਲ ਤੋਂ ਹੇਠਾਂ ਡਿੱਗੇ 2 ਵਿਦਿਆਰਥੀ, 1 ਦੀ ਮੌਤ

ਦੱਸ ਦੇਈਏ ਕਿ 100 ਸਾਲ ਪੁਰਾਣੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਸੰਗਰੂਰ ਜ਼ਿਮਨੀ ਚੋਣ ’ਚ ਸ਼ਰਮਨਾਕ ਹਾਰ ਦਾ ਸਾਹਮਣਾ ਕਰਨਾ ਪਿਆ ਅਤੇ ਉਹ ਪੰਜਵੇਂ ਨੰਬਰ ’ਤੇ ਰਹੀ। ਇਸ ਦੇ ਉਮੀਦਵਾਰ ਕਮਲਦੀਪ ਕੌਰ ਦੀ ਜ਼ਮਾਨਤ ਜ਼ਬਤ ਹੋ ਗਈ ਹੈ। ਸੁਖਬੀਰ ਬਾਦਲ ਨੇ ਇਸ ਵਾਰ ਦੀ ਚੋਣ ’ਚ ਜੇਲ੍ਹ ’ਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਰਾਜੋਆਣਾ ਨੂੰ ਉਮੀਦਵਾਰ ਬਣਾ ਕੇ ਭਾਵਨਾਤਮਕ ਕਾਰਡ ਖੇਡਣ ਦੀ ਕੋਸ਼ਿਸ਼ ਕੀਤੀ ਸੀ, ਜਿਸ ਨੂੰ ਲੋਕਾਂ ਨੇ ਕੋਈ ਖ਼ਾਸ ਮੱਹਤਵ ਨਹੀਂ ਦਿੱਤਾ। ਇਸ ਚੋਣ ’ਚ ਬੀਜੇਪੀ ਚੰਗੇ ਵੋਟ ਹਾਸਲ ਕਰਕੇ ਮੈਦਾਨ ’ਚ ਆਪਣੀ ਥਾਂ ਬਣਾਉਣ ਦਾ ਕੰਮ ਕਰ ਗਈ। ਇਸ ਦਾ ਫ਼ਾਇਦਾ ਬੀਜੇਪੀ ਨੂੰ ਆਉਣ ਵਾਲੀਆਂ 2024 ਦੀਆਂ ਲੋਕ ਸਭਾ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਹੋ ਸਕਦਾ ਹੈ।

ਪੜ੍ਹੋ ਇਹ ਵੀ ਖ਼ਬਰ: ਸਿੱਖ ਨੌਜਵਾਨ ਦੀ ਕੁੱਟਮਾਰ ਦੇ ਮਾਮਲੇ 'ਚ ਆਇਆ ਨਵਾਂ ਮੋੜ, ਸੱਚਾਈ ਜਾਣ ਹੋਵੋਗੇ ਹੈਰਾਨ (ਵੀਡੀਓ)

ਦੱਸ ਦੇਈਏ ਕਿ ਅਕਾਲੀ-ਭਾਜਪਾ ਦਾ ਗਠਜੋੜ ਖ਼ਤਮ ਹੋਣ ਤੋਂ ਬਾਅਦ ਅਕਾਲੀ ਦਲ ਦੇ ਪੈਰ ਫਿਸਲਣ ਲਗ ਪਏ ਹਨ। ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਸ਼੍ਰੋਮਣੀ ਅਕਾਲੀ ਦਲ ਨੇ ਭਾਜਪਾ ਨਾਲੋਂ ਗੱਠਜੋੜ ਤੋੜ ਲਿਆ ਸੀ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਬਸਪਾ ਨਾਲ ਮਿਲ ਕੇ ਲੜੀਆਂ। ਇਨ੍ਹਾਂ ਚੋਣਾਂ ’ਚ ਇਸ ਗੱਠਜੋੜ ਨੂੰ ਚਾਰ ਸੀਟਾਂ ਮਿਲੀਆਂ ਸਨ। ਸੰਗਰੂਰ ਜ਼ਿਮਨੀ ਚੋਣ ’ਚ ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੂੰ 66,298 ਵੋਟਾਂ ਮਿਲੀਆਂ ਹਨ, ਜਦਕਿ ਅਕਾਲੀ ਉਮੀਦਵਾਰ ਕਮਲਦੀਪ ਕੌਰ ਰਾਜੋਆਣਾ ਨੂੰ 44,428 ਵੋਟਾਂ ਮਿਲੀਆਂ।   

ਪੜ੍ਹੋ ਇਹ ਵੀ ਖ਼ਬਰ:  ਦੁਖਦ ਖ਼ਬਰ: 3 ਦਿਨ ਤੋਂ ਲਾਪਤਾ ਅਜਨਾਲਾ ਦੇ ਨੌਜਵਾਨ ਦੀ ਮਿਲੀ ਲਾਸ਼, ਘਰ ’ਚ ਪਿਆ ਚੀਕ ਚਿਹਾੜਾ

ਫਰਵਰੀ 2022 ’ਚ ਹੋਈਆਂ ਵਿਧਾਨ ਸਭਾ ਚੋਣਾਂ ’ਚ ਸ਼੍ਰੋਮਣੀ ਅਕਾਲੀ ਦਲ ਨੂੰ ਬਹੁਤ ਹੀ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਨ੍ਹਾਂ ਚੋਣਾਂ ’ਚ ਇਸ ਦੇ 3 ਉਮੀਦਵਾਰ ਹੀ ਵਿਧਾਨ ਸਭਾ ’ਚ ਪਹੁੰਚ ਸਕੇ ਸਨ। ਅਕਾਲੀ ਦਲ ਦੀ ਕਰਾਰੀ ਹਾਰ ਦਾ ਅੰਦਾਜ਼ਾ ਇਸ ਗੱਲ ਤੋਂ ਲਾਇਆ ਜਾ ਸਕਦਾ ਹੈ ਕਿ ਇਨ੍ਹਾਂ ਚੋਣਾਂ ’ਚ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਨੂੰ ਵੀ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਵਿਧਾਨ ਸਭਾ ਚੋਣਾਂ ’ਚ ਸ਼੍ਰੋਮਣੀ ਅਕਾਲੀ ਦਲ ਦਾ ਵੋਟ ਬੈਂਕ ਬਹੁਤ ਘਟ ਗਿਆ।


rajwinder kaur

Content Editor

Related News