ਸੰਗਰੂਰ ਜ਼ਿਮਨੀ ਚੋਣ : ਸਿਆਸੀ ਪਾਰਟੀਆਂ ਨੂੰ 10 ਦਿਨਾਂ 'ਚ ਕਰਨਾ ਪਵੇਗਾ ਉਮੀਦਵਾਰਾਂ ਦੇ ਨਾਂ ਦਾ ਫ਼ੈਸਲਾ
Thursday, May 26, 2022 - 03:43 PM (IST)
ਲੁਧਿਆਣਾ/ਸੰਗਰੂਰ (ਹਿਤੇਸ਼) : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਸਤੀਫ਼ਾ ਦੇਣ ਕਾਰਨ ਖ਼ਾਲੀ ਹੋਈ ਸੰਗਰੂਰ ਲੋਕ ਸਭਾ ਸੀਟ 'ਤੇ ਜ਼ਿਮਨੀ ਚੋਣ ਲਈ ਚੋਣ ਕਮਿਸ਼ਨ ਵੱਲੋਂ ਬੁੱਧਵਾਰ ਨੂੰ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਪੰਜਾਬ ਦੇ ਸਿਆਸੀ ਗਲਿਆਰਿਆਂ 'ਚ ਹਲਚਲ ਤੇਜ਼ ਹੋ ਗਈ ਹੈ। ਇਸ ਮਾਮਲੇ ਦਾ ਸਭ ਤੋਂ ਅਹਿਮ ਪਹਿਲੂ ਇਹ ਹੈ ਕਿ 23 ਜੂਨ ਨੂੰ ਹੋਣ ਵਾਲੀ ਜ਼ਿਮਨੀ ਚੋਣ ਨੂੰ ਲੈ ਕੇ ਤਿਆਰੀਆਂ ਕਰਨ ਲਈ ਸਿਆਸੀ ਪਾਰਟੀਆਂ ਨੂੰ ਇਕ ਮਹੀਨੇ ਤੋਂ ਵੀ ਘੱਟ ਦਾ ਸਮਾਂ ਮਿਲਿਆ ਹੈ। ਇੱਥੋਂ ਤੱਕ ਕਿ 6 ਜੂਨ ਤੱਕ ਨਾਮਜ਼ਦਗੀਆਂ ਦਾਖ਼ਲ ਕਰਨ ਦੀ ਡੈੱਡਲਾਈਨ ਹੋਣ ਦੇ ਮੱਦੇਨਜ਼ਰ ਸਿਆਸੀ ਪਾਰਟੀਆਂ ਨੂੰ 10 ਦਿਨਾਂ 'ਚ ਉਮੀਦਵਾਰਾਂ ਦੇ ਨਾਵਾਂ ਦਾ ਫ਼ੈਸਲਾ ਕਰਨਾ ਪਵੇਗਾ ਕਿਉਂਕਿ ਹੁਣ ਤੱਕ ਸਿਮਰਨਜੀਤ ਸਿੰਘ ਮਾਨ ਦੇ ਇਲਾਵਾ ਕਿਸੇ ਪਾਰਟੀ ਨੇ ਉਮੀਦਵਾਰਾਂ ਨੂੰ ਲੈ ਕੇ ਪੱਤੇ ਨਹੀਂ ਖੋਲ੍ਹੇ ਹਨ, ਜਿਸ ਕਾਰਨ ਜ਼ਿਮਨੀ ਚੋਣ ਲੜਨ ਵਾਲੇ ਉਮੀਦਵਾਰਾਂ ਨੂੰ ਲੈ ਕੇ ਅਟਕਲਾਂ ਦਾ ਬਜ਼ਾਰ ਗਰਮ ਹੋ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਲੋਕਾਂ ਲਈ ਪੁਲਸ ਵੱਲੋਂ ਐਡਵਾਈਜ਼ਰੀ ਜਾਰੀ, ਵਟਸਐਪ ’ਤੇ ਧੋਖਾਧੜੀ ਕਰਨ ਵਾਲਿਆਂ ਤੋਂ ਬਚੋ
ਇਨ੍ਹਾਂ ਨਾਵਾਂ ਨੂੰ ਲੈ ਕੇ ਹੋ ਰਹੀ ਚਰਚਾ
ਆਮ ਆਦਮੀ ਪਾਰਟੀ : ਭਗਵੰਤ ਮਾਨ ਦੀ ਭੈਣ ਜਾਂ ਅਮਨ ਅਰੋੜਾ
ਭਾਜਪਾ : ਅਰਵਿੰਦ ਖੰਨਾ ਜਾਂ ਸੁਨੀਲ ਜਾਖੜ
ਕਾਂਗਰਸ : ਦਲਬੀਰ ਗੋਲਡੀ, ਵਿਜੇ ਇੰਦਰ ਸਿੰਗਲਾ ਜਾਂ ਰਾਜਿੰਦਰ ਕੌਰ ਭੱਠਲ
ਅਕਾਲੀ ਦਲ : ਰਾਜੋਆਣਾ ਦੀ ਭੈਣ ਜਾਂ ਗੋਬਿੰਦ ਸਿੰਘ ਲੌਂਗੋਵਾਲ
ਇਹ ਵੀ ਪੜ੍ਹੋ : ਅਹਿਮ ਖ਼ਬਰ : ਹੁਣ ਪੰਜਾਬ ਦੇ ਸਰਕਾਰੀ ਹਸਪਤਾਲ PGI 'ਚ ਸਿੱਧਾ ਰੈਫ਼ਰ ਨਹੀਂ ਕਰ ਸਕਣਗੇ ਮਰੀਜ਼, ਜਾਣੋ ਕਾਰਨ
ਕਿਸਾਨਾਂ ਦੀ ਪਾਰਟੀ ਨੂੰ ਲੈ ਕੇ ਸਸਪੈਂਸ ਬਰਕਰਾਰ
ਕਿਸਾਨਾਂ ਵੱਲੋਂ ਵਿਧਾਨ ਸਭਾ ਚੋਣਾਂ ਦੌਰਾਨ ਵੱਖਰੀ ਪਾਰਟੀ ਬਣਾ ਕੇ ਉਮੀਦਵਾਰਾਂ ਨੂੰ ਮੈਦਾਨ 'ਚ ਉਤਾਰਿਆ ਗਿਆ ਸੀ ਪਰ ਕਿਸੇ ਨੂੰ ਵੀ ਜਿੱਤ ਹਾਸਲ ਨਹੀਂ ਹੋਈ। ਇਸ ਤੋਂ ਬਾਅਦ ਕਿਸਾਨ ਆਗੂਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਤਾਂ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ ਪਰ ਸਿਆਸੀ ਭਵਿੱਖ ਬਾਰੇ ਕੋਈ ਵੀ ਖੁੱਲ੍ਹ ਕੇ ਬੋਲਣ ਨੂੰ ਤਿਆਰ ਨਹੀਂ ਹੈ। ਇਸ ਦੇ ਮੱਦੇਨਜ਼ਰ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਦੌਰਾਨ ਕਿਸਾਨਾਂ ਦੀ ਪਾਰਟੀ ਆਪਣੀ ਉਮੀਦਵਾਰ ਖੜ੍ਹਾ ਕਰਦੀ ਹੈ ਜਾਂ ਕਿਸੇ ਨੂੰ ਸਮਰਥਨ ਦਿੰਦੀ ਹੈ, ਇਸ ਨੂੰ ਲੈ ਕੇ ਸਸਪੈਂਸ ਬਰਕਰਾਰ ਹੈ।
ਇਹ ਵੀ ਪੜ੍ਹੋ : ਪੰਜਾਬ 'ਚ 'ਕਮਰਸ਼ੀਅਲ ਡਰਾਈਵਿੰਗ ਲਾਈਸੈਂਸ' ਰਿਨਿਊ ਕਰਵਾਉਣਾ ਹੋਇਆ ਔਖਾ, ਚੱਲ ਰਿਹਾ ਲੰਬਾ Waiting Period
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ