CM ਮਾਨ ਦੀ ਚੋਣ ਕਮਿਸ਼ਨ ਨੂੰ ਕੀਤੀ ਅਪੀਲ ਦਾ ਭਾਜਪਾ ਉਮੀਦਵਾਰ ਕੇਵਲ ਢਿੱਲੋਂ ਨੇ ਜਤਾਇਆ ਵਿਰੋਧ
Thursday, Jun 23, 2022 - 05:20 PM (IST)
ਬਰਨਾਲਾ (ਵਿਵੇਕ ਸਿੰਧਵਾਨੀ)- ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇੱਕ ਟਵੀਟ ਕਰਕੇ ਚੋਣ ਕਮਿਸ਼ਨ ਨੂੰ ਵੋਟ ਦਾ ਸਮਾਂ ਇਕ ਘੰਟਾ ਵਧਾਉਣ ਦੀ ਮੰਗ ਰੱਖੀ ਗਈ ਹੈ। ਇਸ ਨੂੰ ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੇ ਗਲਤ ਕਰਾਰ ਦਿੱਤਾ ਹੈ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਚੋਣ ਕਮਿਸ਼ਨ ਨਿਰਧਾਰਤ ਸਮੇਂ ਅਨੁਸਾਰ ਹੀ ਵੋਟ ਕਰਵਾਏ।
ਇਹ ਵੀ ਪੜ੍ਹੋ: ਦਰਬਾਰ ਸਾਹਿਬ ਤੋਂ ਪਰਤ ਰਹੇ ਪਰਿਵਾਰ ਨਾਲ ਗੰਨ ਪੁਆਇੰਟ ’ਤੇ ਜਲੰਧਰ-ਅੰਮ੍ਰਿਤਸਰ ਹਾਈਵੇਅ ’ਤੇ ਲੁੱਟ
ਸੀ. ਐੱਮ. ਦੇ ਟਵੀਟ ਤੋਂ ਜ਼ਾਹਰ ਹੋ ਰਿਹਾ ਹੈ ਆਮ ਆਦਮੀ ਪਾਰਟੀ ਨੂੰ ਜ਼ਿਮਨੀ ਚੋਣ ਵਿੱਚ ਆਪਣੀ ਹਾਰ ਸਪੱਸ਼ਟ ਵਿਖਾਈ ਦੇ ਰਹੀ ਹੈ, ਜਿਸ ਕਰਕੇ ਸੀ. ਐੱਮ. ਮਾਨ ਵੋਟ ਪ੍ਰਕਿਰਿਆ ਇਕ ਘੰਟਾ ਵਧਾਉਣ ਦੀ ਗੱਲ ਆਖ ਰਹੇ ਹਨ। ਉਨ੍ਹਾਂ ਕਿਹਾ ਕਿ ਇਕ ਘੰਟਾ ਵੋਟ ਪ੍ਰਕਿਰਿਆ ਵਧਾ ਕੇ ਆਮ ਆਦਮੀ ਪਾਰਟੀ ਆਪਣੀ ਪੰਜਾਬ ਵਿੱਚ ਸੱਤਾ ਦੇ ਦਬਾਅ ਨਾਲ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰ ਸਕਦੀ ਹੈ, ਜਿਸ ਕਰਕੇ ਜਾਅਲੀ ਵੋਟਾਂ ਪਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਕੇਵਲ ਢਿੱਲੋਂ ਨੇ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਨਿਰਧਾਰਤ ਸਮੇਂ ਅਨੁਸਾਰ ਹੀ ਵੋਟਿੰਗ ਕਰਵਾਈ ਜਾਵੇ।
ਇਹ ਵੀ ਪੜ੍ਹੋ: ਗੈਂਗਸਟਰ ਗੋਲਡੀ ਬਰਾੜ ਦੇ ਨਜ਼ਦੀਕੀ ਸਾਥੀ ਸਣੇ 2 ਮੁਲਜ਼ਮ ਗ੍ਰਿਫ਼ਤਾਰ, ਹੋ ਸਕਦੇ ਵੱਡੇ ਖ਼ੁਲਾਸੇ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ