ਸੰਗਰੂਰ ਜ਼ਿਮਨੀ ਚੋਣ ’ਚ ਲੋਕਾਂ ਦੇ ਫ਼ਤਵੇ ਮਗਰੋਂ ‘ਆਪ’ ਦਾ ਪਹਿਲਾ ਬਿਆਨ ਆਇਆ ਸਾਹਮਣੇ

06/26/2022 6:14:55 PM

ਜਲੰਧਰ/ਸੰਗਰੂਰ (ਵੈੱਬ ਡੈਸਕ)— ਸੰਗਰੂਰ ਲੋਕ ਸਭਾ ਦੀ ਸੀਟ ਹਾਰਨ ਤੋਂ ਬਾਅਦ ਆਮ ਆਦਮੀ ਪਾਰਟੀ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ‘ਆਪ’ ਆਗੂ ਮਲਵਿੰਦਰ ਸਿੰਘ ਕੰਗ ਨੇ ਪ੍ਰੈੱਸ ਕਾਨਫ਼ਰੰਸ ਕਰਦੇ ਹੋਏ ਕਿਹਾ ਕਿ ਹਾਰ-ਜਿੱਤ ਤਾਂ ਸਿਆਸਤ ਦਾ ਹਿੱਸਾ ਹਨ ਅਤੇ ਉਤਰਾਅ ਚੜ੍ਹਾਅ ਆਉਂਦੇ ਰਹਿੰਦੇ ਹਨ। ਸਿਮਰਨਜੀਤ ਸਿੰਘ ਨੂੰ ਜਿੱਤ ਦੀ ਵਧਾਈ ਦਿੰਦੇ ਉਨ੍ਹਾਂ ਕਿਹਾ ਕਿ ਸੰਗਰੂਰ ਹਲਕੇ ਦੇ ਲੋਕਾਂ ਵੱਲੋਂ ਦਿੱਤੇ ਗਏ ਫ਼ਤਵੇ ਨੂੰ ਅਸੀਂ ਸਵੀਕਾਰ ਕਰਦੇ ਹਾਂ ਅਤੇ ਹਾਰ-ਜਿੱਤ ਦੇ ਕਾਰਨਾਂ ’ਤੇ ਪਾਰਟੀ ਵੱਲੋਂ ਪੂਰੀ ਤਰ੍ਹਾਂ ਸਮੀਖਿਆ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੰਗਰੂਰ ਹਲਕੇ ਦੀ ਹਾਰ ਨੂੰ ਲੈ ਕੇ ਜਿਹੜੀਆਂ ਵੀ ਕਮੀਆਂ ਰਹੀਆਂ ਹਨ, ਉਨ੍ਹਾਂ ’ਤੇ ਵਿਚਾਰ-ਵਟਾਂਦਰਾ ਕਰਕੇ ਦੂਰ ਕੀਤਾ ਜਾਵੇਗਾ। 

ਇਹ ਵੀ ਪੜ੍ਹੋ: ਕਰਤਾਰਪੁਰ ਵਿਖੇ ਗ਼ਰੀਬਾਂ ਦੇ ਸੜੇ ਆਸ਼ੀਆਨੇ, 38 ਮਜ਼ਦੂਰਾਂ ਦੀਆਂ ਝੁੱਗੀਆਂ ਸੜ ਕੇ ਹੋਈਆਂ ਸੁਆਹ

ਅੱਗੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਜੇਕਰ ਗੱਲ ਕੀਤੀ ਜਾਵੇ 2019 ’ਚ ਹੋਈਆਂ ਲੋਕ ਸਭਾ ਚੋਣਾਂ ਦੀ ਤਾਂ 2019 ਦੀਆਂ ਚੋਣਾਂ ਦੇ ਮੁਕਾਬਲੇ ਇਸ ਵਾਰ ਦੋ ਫ਼ੀਸਦੀ ਹੀ ਸਾਡੀ ਵੋਟ ਘਟੀ ਹੈ ਜਦਕਿ ਰਵਾਇਤੀ ਪਾਰਟੀਆਂ ਦੀ ਤਾਂ ਇਰ ਜ਼ਮਾਨਤਾਂ ਤੱਕ ਜ਼ਬਤ ਹੋਈਆਂ ਹਨ। ਸਿਆਸਤ ’ਚ ਉਤਰਾਅ-ਚੜ੍ਹਾਅ ਆਉਂਦੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਜਿੱਥੇ ਕਾਂਗਰਸ ਨੂੰ 2019 ’ਚ ਤਿੰਨ ਲੱਖ ਦੇ ਕਰੀਬ ਵੋਟਾਂ ਪਈਆਂ ਸਨ, ਉਹ ਹੁਣ 80 ਹਜ਼ਾਰ ਦੇ ਕਰੀਬ ਰਹਿ ਗਈਆਂ ਹਨ।

ਇਸੇ ਤਰ੍ਹਾਂ ਅਕਾਲੀ ਦਲ ਨੂੰ ਦੋ ਲੱਖ 60 ਹਜ਼ਾਰ ਦੇ ਕਰੀਬ ਵੋਟਾਂ ਪਈਆਂ ਸਨ, ਉਹ ਹੁਣ 50 ਹਜ਼ਾਰ ਤੋਂ ਵੀ ਹੇਠਾਂ ਖਿਸਕ ਗਈਆਂ ਹਨ। ਉਨ੍ਹਾਂ ਕਿਹਾ ਕਿ ਜਿਹੜੀਆਂ ਸਿਆਸੀ ਪਾਰਟੀਆਂ ਨਾਲ ਸਾਡਾ ਮੁਕਾਬਲਾ ਸੀ, ਉਸ ਸਥਿਤੀ ’ਚ ਆਮ ਆਦਮੀ ਪਾਰਟੀ ਨੇ ਬਿਹਤਰ ਤਰੀਕੇ ਨਾਲ ਲੋਕਾਂ ਦਾ ਦਿਲ ਜਿੱਤਿਆ ਹੈ। ਰਾਜਨੀਤਿਕ ਜ਼ਿੰਮੇਵਾਰੀ ਪਾਰਟੀ ਹੋਣ ਦੇ ਨਾਤੇ ਆਮ ਆਦਮੀ ਪਾਰਟੀ ਵੱਲੋਂ ਹਾਰ ਦੇ ਕਾਰਨਾਂ ਦੀ ਸਮੀਖਿਆ ਕੀਤੀ ਜਾਵੇਗੀ ਅਤੇ ਕਮੀਆਂ ਨੂੰ ਦੂਰ ਕੀਤਾ ਜਾਵੇਗਾ। 

ਇਹ ਵੀ ਪੜ੍ਹੋ: ਸੁਲਤਾਨਪੁਰ ਲੋਧੀ ਤੋਂ ਵੱਡੀ ਖ਼ਬਰ: ਨਹਾਉਂਦੇ ਸਮੇਂ 3 ਸਾਲ ਦਾ ਬੱਚਾ ਪਾਣੀ ਦੀ ਪਾਈਪ ਲਾਈਨ 'ਚ ਫਸਿਆ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News