ਸੰਗਰੂਰ ਜ਼ਿਮਨੀ ਚੋਣ : ‘ਆਪ’ ਉਮੀਦਵਾਰ ਦੇ ਹੱਕ 'ਚ ਅੱਜ ਰੋਡ ਸ਼ੋਅ ਕਰਨਗੇ ਮੁੱਖ ਮੰਤਰੀ ਮਾਨ

Thursday, Jun 16, 2022 - 09:07 AM (IST)

ਸੰਗਰੂਰ ਜ਼ਿਮਨੀ ਚੋਣ : ‘ਆਪ’ ਉਮੀਦਵਾਰ ਦੇ ਹੱਕ 'ਚ ਅੱਜ ਰੋਡ ਸ਼ੋਅ ਕਰਨਗੇ ਮੁੱਖ ਮੰਤਰੀ ਮਾਨ

ਚੰਡੀਗੜ੍ਹ: ਸੰਗਰੂਰ ਜ਼ਿਮਨੀ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਨੇ ਆਪੋ ਆਪਣੇ ਚੋਣ ਪ੍ਰਚਾਰ ’ਚ ਤੇਜ਼ੀ ਲਿਆਂਦੀ ਹੋਈ ਹੈ। ਦੂਜੇ ਪਾਸੇ ਸੰਗਰੂਰ ਸੀਟ ਲਈ ਸਿਆਸਤ ਵੀ ਪੂਰੀ ਤਰ੍ਹਾਂ ਨਾਲ ਭਖੀ ਹੋਈ ਹੈ। ਜ਼ਿਮਨੀ ਚੋਣ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਵੀ ਆਪਣਾ ਜ਼ੋਰਦਾਰ ਚੋਣ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਆਮ ਆਦਮੀ ਪਾਰਟੀ ਅੱਜ ਉਮੀਦਵਾਰ ਗੁਰਮੇਲ ਸਿੰਘ ਦੇ ਹੱਕ 'ਚ ਰੋਡ ਸ਼ੋਅ ਕਰਨ ਜਾ ਰਹੀ ਹੈ।

ਪੜ੍ਹੋ ਇਹ ਵੀ ਖ਼ਬਰ: ਮੂਸੇਵਾਲਾ ਕਤਲਕਾਂਡ ’ਚ 7 ਦਿਨਾਂ ਰਿਮਾਂਡ 'ਤੇ ਲਾਰੈਂਸ ਬਿਸ਼ਨੋਈ, ਪੰਜਾਬ ਪੁਲਸ ਪੁੱਛ ਸਕਦੀ ਹੈ ਇਹ ਸਵਾਲ

PunjabKesari

ਮਿਲੀ ਜਾਣਕਾਰੀ ਅਨੁਸਾਰ ਜ਼ਿਮਨੀ ਚੋਣਾਂ ਦੇ ਚੋਣ ਪ੍ਰਚਾਰ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਫੇਸਬੁੱਕ ਪੇਜ ’ਤੇ ਇਕ ਪੋਸਟ ਸਾਂਝੀ ਕੀਤੀ ਗਈ ਹੈ। ਸਾਂਝੀ ਕੀਤੀ ਇਸ ਪੋਸਟ ’ਚ ਸੰਗਰੂਰ ਜਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਨੌਜਵਾਨ ਉਮੀਦਵਾਰ ਗੁਰਮੇਲ ਸਿੰਘ ਦੇ ਹੱਕ 'ਚ ਰੋਡ ਸ਼ੋਅ ਕਰਨ ਦਾ ਪ੍ਰੋਗਰਾਮ ਜਾਰੀ ਕੀਤਾ ਹੈ। ਰੋਡ ਸ਼ੋਅ ਦਾ ਇਹ ਪ੍ਰੋਗਰਾਮ ਅੱਜ ਭਦੌੜ ਅਤੇ ਬਰਨਾਲਾ ਹਲਕੇ ’ਚ ਕੀਤਾ ਜਾ ਰਿਹਾ ਹੈ, ਜਿਥੇ ਪਾਰਟੀ ਦੇ ਕਈ ਮੈਂਬਰ ਅਤੇ ਜ਼ਿਮਨੀ ਚੋਣ ਉਮੀਦਵਾਰ ਲੋਕਾਂ ਦੇ ਰੂਬਰੂ ਹੋਣਗੇ।

ਪੜ੍ਹੋ ਇਹ ਵੀ ਖ਼ਬਰ: ਸ਼ਰਾਬੀ ASI ਨੇ ਮੋਟਰਸਾਈਕਲ ਸਵਾਰ ਪਿਓ-ਪੁੱਤਰ 'ਚ ਮਾਰੀ ਕਾਰ, ਟੁੱਟੀਆਂ ਲੱਤਾਂ, ਵੀਡੀਓ ਵਾਇਰਲ

ਜ਼ਿਕਰਯੋਗ ਹੈ ਕਿ ਪੰਜਾਬ ਵਿਚ ਇਕ ਵਾਰ ਫਿਰ ਤੋਂ ਚੋਣਾਂ ਦਾ ਬਿਗੁਲ ਵੱਜ ਰਿਹਾ ਹੈ। ਸੰਗਰੂਰ ਲੋਕ ਸਭਾ ਹਲਕੇ ਤੋਂ ਜ਼ਿਮਨੀ ਚੋਣ ਹੋਣ ਜਾ ਰਹੀ ਹੈ। ਚੋਣ ਕਮਿਸ਼ਨ ਅਨੁਸਾਰ 23 ਜੂਨ ਨੂੰ ਸੰਗਰੂਰ ਲੋਕ ਸਭਾ ਹਲਕੇ ਲਈ ਜ਼ਿਮਨੀ ਚੋਣ ਹੋਵੇਗੀ, ਜਿਸਦੇ ਨਤੀਜੇ 26 ਜੂਨ ਨੂੰ ਐਲਾਨੇ ਜਾਣਗੇ। ਇਸ ਚੋਣ ਲਈ ਸਾਰੀਆਂ ਪਾਰਟੀਆਂ ਨੇ ਆਪੋ-ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਚੋਣਾਂ ਨੂੰ ਲੈ ਕੇ ਸਾਰੀਆਂ ਹੀ ਪਾਰਟੀਆਂ ਆਪਣਾ ਪੂਰਾ ਜ਼ੋਰਾ ਲਗਾ ਰਹੀਆਂ ਹਨ। 

ਪੜ੍ਹੋ ਇਹ ਵੀ ਖ਼ਬਰ: ਪ੍ਰੋਗਰਾਮ ਦੌਰਾਨ ਭੰਗੜਾ ਪਾਉਂਦਿਆਂ ਖ਼ੁਸ਼ੀ ’ਚ ਚਲਾਈ ਗੋਲੀ, ਨੌਜਵਾਨ ਦੀ ਛਾਤੀ ’ਚ ਵੱਜੀ

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ ’ਚ ਜਾ ਕੇ ਦਿਓ ਆਪਣਾ ਜਵਾਬ


author

rajwinder kaur

Content Editor

Related News