ਸੰਗਰੂਰ ਜ਼ਿਮਨੀ ਚੋਣ ’ਚ ਹਾਰ ਤੋਂ ਨਿਰਾਸ਼ ‘ਆਪ’ ਜਲਦ ਲੈ ਸਕਦੀ ਹੈ ਇਹ ਵੱਡਾ ਫ਼ੈਸਲਾ

Tuesday, Jun 28, 2022 - 05:25 PM (IST)

ਸੰਗਰੂਰ ਜ਼ਿਮਨੀ ਚੋਣ ’ਚ ਹਾਰ ਤੋਂ ਨਿਰਾਸ਼ ‘ਆਪ’ ਜਲਦ ਲੈ ਸਕਦੀ ਹੈ ਇਹ ਵੱਡਾ ਫ਼ੈਸਲਾ

ਲੁਧਿਆਣਾ (ਵਿੱਕੀ) : ਸੰਗਰੂਰ ਲੋਕ ਸਭਾ ਉਪ ਚੋਣ ’ਚ ਮਿਲੀ ਹੈਰਾਨ ਕਰਨ ਵਾਲੀ ਹਾਰ ਤੋਂ ਬਾਅਦ ਜਿੱਥੇ ਆਮ ਆਦਮੀ ਪਾਰਟੀ ਮੰਥਨ ਕਰਨ ਦੀ ਗੱਲ ਕਹਿ ਰਹੀ ਹੈ, ਨਾਲ ਹੀ ਸੂਬੇ ’ਚ ਜਥੇਬੰਦੀ ਨੂੰ ਫਿਰ ਮਜ਼ਬੂਤ ਕਰਨ ਲਈ ਵੀ ਵਰਕਿੰਗ ਸ਼ੁਰੂ ਹੋਣ ਦੀ ਗੱਲ ਸਾਹਮਣੇ ਆਈ ਹੈ। ਇਸੇ ਲੜੀ ਤਹਿਤ ਸਰਕਾਰ ਬਣਨ ਤੋਂ ਬਾਅਦ ਹੀ ਅਣਦੇਖੀ ਕਾਰਨ ਘਰ ਬੈਠੇ ਪੁਰਾਣੇ ਵਾਲੰਟੀਅਰਾਂ ਨੂੰ ਐਕਟਿਵ ਕਰਨ ਲਈ ਜਿੱਥੇ ਇਸੇ ਹਫ਼ਤੇ ਤੋਂ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਹੋਵੇਗਾ, ਉਥੇ ਪੰਜਾਬ ’ਚ ਆਉਣ ਵਾਲੇ ਦਿਨਾਂ ਵਿਚ ਪਾਰਟੀ ਨੂੰ ਨਵਾਂ ਪ੍ਰਧਾਨ ਵੀ ਮਿਲਣ ਦੀਆਂ ਚਰਚਾਵਾਂ ਸ਼ੁਰੂ ਹੋ ਗਈਆਂ ਹਨ।

ਇਹ ਵੀ ਪੜ੍ਹੋ-  ਮੂਸੇਵਾਲਾ ਦੇ ਫੋਨ ਦੀ ਫਾਰੈਂਸਿਕ ਜਾਂਚ ਤੋਂ ਹੋਇਆ ਵੱਡਾ ਖ਼ੁਲਾਸਾ, ਇਸੇ ਆਧਾਰ 'ਤੇ ਹੋਵੇਗੀ ਲਾਰੈਂਸ ਕੋਲੋਂ ਪੁੱਛਗਿੱਛ

ਦੱਸਿਆ ਜਾ ਰਿਹਾ ਹੈ ਕਿ ਆਉਣ ਵਾਲੇ 2-3 ਮਹੀਨਿਆਂ ’ਚ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਦੀ ਜ਼ਿੰਮੇਵਾਰੀ ਕਿਸੇ ਸੀਨੀਅਰ ਨੇਤਾ ਨੂੰ ਸੌਂਪੀ ਜਾ ਸਕਦੀ ਹੈ। ਜਾਣਕਾਰੀ ਮੁਤਾਬਕ ਸਾਲ 2014 ’ਚ ਆਮ ਆਦਮੀ ਪਾਰਟੀ ਤੋਂ ਐੱਮ. ਪੀ. ਬਣਨ ਵਾਲੇ ਭਗਵੰਤ ਸਿੰਘ ਮਾਨ 2017 ਤੋਂ ਹੀ ਪੰਜਾਬ ’ਚ ਪਾਰਟੀ ਦੇ ਪ੍ਰਧਾਨ ਦੀ ਜ਼ਿੰਮੇਵਾਰੀ ਵੀ ਸੰਭਾਲ ਰਹੇ ਹਨ ਪਰ ਮੁੱਖ ਮੰਤਰੀ ਬਣਨ ਤੋਂ ਬਾਅਦ ਉਨ੍ਹਾਂ ਦੇ ਮੋਢਿਆਂ ’ਤੇ ਸਰਕਾਰ ਚਲਾਉਣ ਦੀ ਵੱਡੀ ਜ਼ਿੰਮੇਵਾਰੀ ਵੀ ਆ ਗਈ ਹੈ, ਜਿਸ ਕਾਰਨ ਜਥੇਬੰਦੀ ਨੂੰ ਪਹਿਲਾਂ ਵਾਂਗ ਸਮਾਂ ਨਾ ਦੇ ਸਕਣ ਕਾਰਨ ਪਾਰਟੀ ਦੀਆਂ ਗਤੀਵਿਧੀਆ ਪਿਛਲੇ 3 ਮਹੀਨਿਆਂ ਤੋਂ ਰੁਕ ਜਿਹੀਆਂ ਗਈਆਂ ਹਨ।

ਇਹ ਵੀ ਪੜ੍ਹੋ- 47 ਫੋਨ ਨੰਬਰਾਂ ਜ਼ਰੀਏ ਮੂਸੇਵਾਲਾ ਦੇ ਕਾਤਲਾਂ ਤੱਕ ਪੁਹੰਚੀ ਐੱਸ.ਆਈ.ਟੀ. , ਵੱਡੇ ਖੁਲਾਸੇ ਹੋਣ ਦੀ ਉਮੀਦ 

ਪਾਰਟੀ ਸੂਤਰਾਂ ਦੀ ਮੰਨੀਏ ਤਾਂ ਜਦੋਂ ਤੋਂ ਸੂਬੇ ’ਚ ਸਰਕਾਰ ਬਣੀ ਹੈ, ਉਦੋਂ ਤੋਂ ਲੈ ਕੇ ਅੱਜ ਤੱਕ ਸਿਰਫ਼ ਜ਼ਿਲ੍ਹਾ ਪ੍ਰਧਾਨਾਂ ਅਤੇ ਲੋਕ ਸਭਾ ਹਲਕਾ ਇੰਚਾਰਜਾਂ ਦੇ ਨਾਲ ਮਾਨ ਦੀ ਇਕ-ਇਕ ਹੀ ਸੰਯੁਕਤ ਮੀਟਿੰਗ ਹੋਈ ਹੈ। ਇਹੀ ਨਹੀਂ ਚੋਣਾਂ ਤੋਂ ਪਹਿਲਾਂ ਤੱਕ ਗਰਾਊਂਡ ਪੱਧਰ ’ਤੇ ਕਾਰਜ ਕਰਨ ਵਾਲਾ ਵਾਲੰਟੀਅਰ ਵੀ ਪਾਰਟੀ ਦੀਆਂ ਗਤੀਵਿਧੀਆਂ ਨਾ ਹੋਣ ਕਾਰਨ ਨਿਰਾਸ਼ ਹੋ ਕੇ ਘਰ ਬੈਠ ਗਿਆ, ਜੋ ਕਿ ਸੰਗਰੂਰ ਉਪ ਚੋਣਾਂ ਵਿਚ ਵੀ ਪ੍ਰਚਾਰ ਲਈ ਪੂਰੀ ਉਤਸੁਕਤਾ ਨਾਲ ਨਹੀਂ ਨਿਕਲਿਆ, ਜਿਸ ਦਾ ਨਤੀਜਾ ਅੱਜ ਸਭ ਦੇ ਸਾਹਮਣੇ ਹੈ।

ਇਹ ਵੀ ਪੜ੍ਹੋ-ਸਿੱਧੂ ਮੂਸੇਵਾਲਾ ਕਤਲ ਕਾਂਡ 'ਚ ਹੁਣ ਪੰਜਾਬ ਪੁਲਸ ਦੀ ਹਿੱਟਲਿਸਟ 'ਤੇ ਕੁੱਸਾ ਅਤੇ ਰੂਪਾ

ਪਾਰਟੀ ਦੇ ਇਕ ਵੱਡੇ ਨੇਤਾ ਨੇ ਦੱਸਿਆ ਕਿ ਨਵਾਂ ਪੰਜਾਬ ਪ੍ਰਧਾਨ ਬਣਾਉਣ ਨੂੰ ਲੈ ਕੇ ਸਰਕਾਰ ਬਣਨ ਤੋਂ ਬਾਅਦ 2-3 ਵਾਰ ਚਰਚਾ ਹੋ ਚੁੱਕੀ ਹੈ। ਹੁਣ ਪਾਰਟੀ ਹਾਈਕਮਾਨ ਵਲੋਂ ਕਿਸੇ ਸੀਨੀਅਰ ਵਰਕਰ ਨੂੰ ਹੀ ਇਹ ਜ਼ਿੰਮੇਵਾਰੀ ਸੌਂਪੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਉਮੀਦ ਹੈ ਕਿ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਪਾਰਟੀ ਪ੍ਰਧਾਨ ਦੇ ਰੂਪ ’ਚ ਕੋਈ ਨਵਾਂ ਚਿਹਰਾ ਦੇ ਸਕਦੀ ਹੈ।

ਇਹ ਵੀ ਪੜ੍ਹੋ- ਪੰਜਾਬ ਦੀ ਜ਼ਰਖੇਜ਼ ਮਿੱਟੀ ਦਾ ਜਣਿਆ 'ਟਿੱਬਿਆਂ ਦਾ ਪੁੱਤ ਸਿੱਧੂ ਮੂਸੇਵਾਲਾ'

ਨੋਟ ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਆਪਣੀ ਰਾਏ


author

Harnek Seechewal

Content Editor

Related News