ਸੰਗਰੂਰ ਜ਼ਿਮਨੀ ਚੋਣ : EC ਨੇ ਪੰਜਾਬ ਦੇ ਮੁੱਖ ਸਕੱਤਰ ਅਤੇ ਸੰਗਰੂਰ ਦੇ DC ਤੋਂ ਮੰਗਿਆ ਸਪੱਸ਼ਟੀਕਰਨ, ਜਾਣੋ ਵਜ੍ਹਾ

06/23/2022 8:41:01 PM

ਨਵੀਂ ਦਿੱਲੀ : ਚੋਣ ਕਮਿਸ਼ਨ (ਈ. ਸੀ.) ਨੇ ਵੀਰਵਾਰ ਨੂੰ ਪੰਜਾਬ ਦੇ ਮੁੱਖ ਸਕੱਤਰ ਅਤੇ ਸੰਗਰੂਰ ਦੇ ਡਿਪਟੀ ਕਮਿਸ਼ਨਰ ਨੂੰ ਇਹ ਸਪੱਸ਼ਟ ਕਰਨ ਲਈ ਕਿਹਾ ਹੈ ਕਿ ਜਦੋਂ ਪੋਲਿੰਗ ਦਾ ਸਮਾਂ ਖ਼ਤਮ ਹੋਣ ਵਾਲਾ ਸੀ ਤਾਂ ਉਨ੍ਹਾਂ ਨੇ ਸਮਾਂ ਵਧਾਉਣ ਦੀ ਮੰਗ ਕਿਉਂ ਕੀਤੀ। ਇਸ ਦੇ ਨਾਲ ਹੀ ਕਮਿਸ਼ਨ ਨੇ ਕਿਹਾ ਕਿ ਇਹ ‘‘ਚੋਣ ਪ੍ਰਕਿਰਿਆ ’ਚ ਬੇਲੋੜੀ ਦਖਲਅੰਦਾਜ਼ੀ ਅਤੇ ਵੋਟਰਾਂ ਦੇ ਕੁਝ ਵਰਗਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼’’ ਦੇ ਬਰਾਬਰ ਹੈ। ਕਮਿਸ਼ਨ ਨੇ ਕਿਹਾ ਕਿ ਰਿਟਰਨਿੰਗ ਅਫ਼ਸਰ ਦਾ ਪੱਤਰ ਤੇ ਉਸ ਤੋਂ ਬਾਅਦ ਸ਼ਾਮ 4:05 ਵਜੇ ਮੁੱਖ ਸਕੱਤਰ ਦੀ ਬੇਨਤੀ ‘ਚੋਣ ਪ੍ਰਕਿਰਿਆ ’ਚ ਬੇਲੋੜੀ ਦਖਲਅੰਦਾਜ਼ੀ ਦੀ ਕੋਸ਼ਿਸ਼ ਅਤੇ ਵੋਟਰਾਂ ਦੇ ਕੁਝ ਵਰਗਾਂ ਨੂੰ ਇਹ ਕਹਿੰਦੇ ਹੋੲੇ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਹੈ ਕਿ ਉਹ ਪੋਲਿੰਗ ’ਚ ਤੇਜ਼ੀ ਲਿਆਉਣ ਜਾਂ ਸਮਾਂ ਹੱਦ ਵਧਾਉਣ ਦੀ ਉਡੀਕ ਕਰਨ।

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘SYL’ ਯੂਟਿਊਬ ’ਤੇ ਛਾਇਆ, 30 ਮਿੰਟਾਂ ’ਚ ਹੋਏ 1 ਮਿਲੀਅਨ ਵਿਊ

PunjabKesari

ਕਮਿਸ਼ਨ ਨੇ ਕਿਹਾ ਕਿ ਉਹ ਚੋਣ ਪ੍ਰਕਿਰਿਆ ਦੌਰਾਨ ਅਧਿਕਾਰੀਆਂ ਦੇ ਅਜਿਹੇ ਵਤੀਰੇ ਦੀ ਨਿੰਦਾ ਕਰਦਾ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੂੰ ਲਿਖੇ ਇਕ ਤਿੱਖੇ ਸ਼ਬਦਾਂ ਵਾਲੇ ਪੱਤਰ ’ਚ ਕਮਿਸ਼ਨ ਨੇ ਉਪ-ਚੋਣ ਵਾਲੇ ਦਿਨ ਚੋਣ ਦੀ ਸਮਾਂ ਹੱਦ ਵਧਾਉਣ ਦੀ ਬੇਨਤੀ ’ਤੇ ਆਪਣੀ ‘ਨਾਰਾਜ਼ਗੀ’ ਜ਼ਾਹਿਰ ਕੀਤੀ, ਜਿਸ ਬਾਰੇ ਉਹ ਨੋਟੀਫਿਕੇਸ਼ਨ ਜਾਰੀ ਹੋਣ ਸਮੇਂ ਵੀ ਜਾਣੂ ਸੀ। ਅਧਿਕਾਰੀਆਂ ਨੇ ਕਿਹਾ ਕਿ ਸਮਾਂ ਵਧਾਉਣ ਲਈ ਦਲੀਲ ਇਹ ਸੀ ਕਿ ਲੋਕ ਅਜੇ ਵੀ ਝੋਨੇ ਦੇ ਖੇਤਾਂ ’ਚ ਕੰਮ ਕਰ ਰਹੇ ਹਨ। ਇਹ ਇਕ ਤੱਥ ਹੈ, ਜਿਸ ਬਾਰੇ ਨੋਟੀਫਿਕੇਸ਼ਨ ਜਾਰੀ ਕਰਨ ਸਮੇਂ ਵੀ ਪਤਾ ਸੀ।

ਇਹ ਵੀ ਪੜ੍ਹੋ : ਮੂਸੇਵਾਲਾ ਕਤਲਕਾਂਡ 'ਚ ਪੰਜਾਬ ਪੁਲਸ ਦਾ ਵੱਡਾ ਖ਼ੁਲਾਸਾ, ਪਿਛਲੇ ਸਾਲ ਅਗਸਤ ਤੋਂ ਰਚੀ ਜਾ ਰਹੀ ਸੀ ਸ਼ਾਜ਼ਿਸ਼

ਕਮਿਸ਼ਨ ਦੇ ਇਕ ਸਕੱਤਰ ਵੱਲੋਂ ਭੇਜੇ ਗਏ ਪੱਤਰ ’ਚ ਕਿਹਾ ਗਿਆ ਹੈ, ‘‘ਮੈਨੂੰ ਇਹ ਦੱਸਣ ਦਾ ਨਿਰਦੇਸ਼ ਦਿੱਤਾ ਗਿਆ ਹੈ ਕਿ ਮੁੱਖ ਸਕੱਤਰ ਅਤੇ ਰਿਟਰਨਿੰਗ ਅਫਸਰ ਤੋਂ ਪੋਲਿੰਗ ਵਾਲੇ ਦਿਨ ਬਾਅਦ ਦੁਪਹਿਰ ਸਮੇਂ ਪੈਦਾ ਹੋਏ ਕਾਰਨਾਂ ਅਤੇ ਹਾਲਾਤ ਅਤੇ ਨਵੇਂ ਤੱਥਾਂ ਬਾਰੇ ਵਿਸਥਾਰਪੂਰਵਕ ਸਪੱਸ਼ਟੀਕਰਨ ਮੰਗਿਆ ਜਾਵੇ, ਜਿਸ ਕਾਰਨ ਅਜਿਹਾ ਪੱਤਰ ਲਿਖਣ ਦੀ ਲੋੜ ਪਈ। ਕਮਿਸ਼ਨ ਨੇ ਕੱਲ੍ਹ (ਸ਼ੁੱਕਰਵਾਰ) ਦੁਪਹਿਰ 1.00 ਵਜੇ ਤੱਕ ਜਵਾਬ ਦੇਣ ਲਈ ਕਿਹਾ ਹੈ। ਵਰਣਨਯੋਗ ਹੈ ਕਿ ਹਾਲ ਹੀ ’ਚ ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ ’ਚ ਭਗਵੰਤ ਮਾਨ ਦੇ ਇਕ ਸੀਟ ਤੋਂ ਜਿੱਤ ਕੇ ਸੂਬੇ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਸੰਗਰੂਰ ਲੋਕ ਸਭਾ ਸੀਟ ਦੀ ਉਪ ਚੋਣ ਕਰਾਉਣ ਪਈ।
 


Manoj

Content Editor

Related News