ਤੀਜੀ ਵਾਰ ਲੋਕ ਸਭਾ ਦੀਆਂ ਪੌੜੀਆਂ ਚੜ੍ਹਣਗੇ ਸਿਮਰਨਜੀਤ ਮਾਨ, ਜਾਣੋ ਕੀ ਰਹੇ ਜਿੱਤ ਦੇ ਵੱਡੇ ਕਾਰਨ

06/26/2022 6:10:05 PM

ਜਲੰਧਰ/ਸੰਗਰੂਰ (ਵੈੱਬ ਡੈਸਕ) — ਸੰਗਰੂਰ ਜ਼ਿਮਨੀ ਚੋਣ ਨੂੰ ਲੈ ਕੇ ਅੱਜ ਨਤੀਜੇ ਐਲਾਨ ਦਿੱਤੇ ਗਏ ਹਨ। ਲੋਕ ਸਭਾ ਸੀਟ ਸੰਗਰੂਰ ਭਗੰਵਤ ਮਾਨ ਦੇ ਵਿਧਾਨ ਸਭਾ ਚੋਣਾਂ ਜਿੱਤਣ ਤੋਂ ਬਾਅਦ ਖ਼ਾਲੀ ਹੋਈ ਸੀ ਅਤੇ ਮੁੱਖ ਮੰਤਰੀ ਬਣਨ ਤੋਂ ਬਾਅਦ ਭਗੰਵਤ ਮਾਨ ਨੇ ਸੰਸਦ ਮੈਂਬਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਇਸ ਜ਼ਿਮਨੀ ਚੋਣ ’ਚ ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ 2 ਲੱਖ 53 ਹਜ਼ਾਰ 154 ਵੋਟਾਂ ਨਾਲ ਵੱਡੀ ਜਿੱਤ ਹਾਸਲ ਕਰ ਚੁੱਕੇ ਹਨ। ਉਥੇ ਹੀ ਦੂਜੇ ਨੰਬਰ ’ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਰਹੇ। ਗੁਰਮੇਲ ਸਿੰਘ ਨੂੰ 2 ਲੱਖ 47 ਹਜ਼ਾਰ 332 ਵੋਟਾਂ ਹਾਸਲ ਹੋਈਆਂ ਹਨ। ਸਿਮਰਨਜੀਤ ਸਿੰਘ ਮਾਨ ਲੋਕ ਸਭਾ ਦੀ ਸੀਟ 23 ਸਾਲਾ ਬਾਅਦ ਜਿੱਤੇ ਹਨ। ਇਸ ਦੇ ਪਹਿਲਾਂ ਮਾਨ 1999 ਤੋਂ ਸੰਗਰੂਰ ਦੀ ਸੀਟ ਜਿੱਤੇ ਸਨ ਅਤੇ ਸਾਲ 1989 ’ਚ ਪਹਿਲੀ ਵਾਰ ਤਰਨਤਾਰਨ ਤੋਂ ਲੋਕ ਸਭਾ ਸੀਟ ਜਿੱਤੇ ਸਨ।  

ਇਹ ਰਹੇ ਸੰਗਰੂਰ ਕਿਲ੍ਹੇ ਨੂੰ ਫਤਿਹ ਕਰਨ ਵਿਚ ਸਿਮਰਨਜੀਤ ਸਿੰਘ ਮਾਨ ਦੀ ਜਿੱਤ ਦੇ ਵੱਡੇ ਕਕਾਨ 

ਸਿਮਰਨਜੀਤ ਸਿੰਘ ਮਾਨ ਨੂੰ ਵੱਡੀ ਗਿਣਤੀ ’ਚ ਵੋਟਾਂ ਪੈਣ ਦਾ ਇਕ ਕਾਰਨ ਦੀਪ ਸਿੱਧੂ ਵੀ ਰਿਹਾ ਹੈ। ਹਾਲ ਹੀ ’ਚ ਹੋਈਆਂ ਵਿਧਾਨ ਸਭਾ ਚੋਣਾਂ ਦੌਰਾਨ ਦੀਪ ਸਿੱਧੂ ਨੇ ਸਿਮਰਨਜੀਤ ਸਿੰਘ ਮਾਨ ਦੀ ਕਾਫ਼ੀ ਸਪੋਰਟ ਕੀਤੀ ਸੀ। ਸਿਮਰਨਜੀਤ ਸਿੰਘ ਮਾਨ ਵਿਧਾਨ ਸਭਾ ਦੀ ਚੋਣ ਅਮਰਗੜ ਤੋਂ ਲੜੇ ਸਨ ਅਤੇ ਦੀਪ ਸਿੱਧੂ ਨੇ ਚੋਣਾਂ ਦੌਰਾਨ ਉਨ੍ਹਾਂ ਦੀ ਸਪੋਰਟ ’ਚ ਚੋਣ ਪ੍ਰਚਾਰ ਵੀ ਕੀਤਾ ਸੀ। ਬੇਸ਼ਕ ਸਿਮਰਨਜੀਤ ਸਿੰਘ ਮਾਨ ਇਹ ਚੋਣਾਂ ਹਾਰ ਗਏ ਸਨ ਪਰ ਦੀਪ ਸਿੱਧੂ ਦੀ ਮੌਤ ਤੋਂ ਬਾਅਦ ਲੋਕਾਂ ਦੀ ਹਮਦਰਦੀ ਮਾਨ ਨਾਲ ਕਾਫ਼ੀ ਜੁੜੀ ਅਤੇ ਉਨ੍ਹਾਂ ਦੇ ਹੱਕ ’ਚ ਪ੍ਰਚਾਰ ਕੀਤਾ। ਕਿਤੇ ਨਾ ਕਿਤੇ ਇਹ ਕਾਰਨ ਵੀ ਸਿਮਰਨਜੀਤ ਸਿੰਘ ਮਾਨ ਦੀ ਜਿੱਤ ਦਾ ਰਿਹਾ ਹੈ।  ਉਥੇ ਹੀ ਦੋ ਵਾਰ ਸੰਸਦ ਮੈਂਬਰ ਰਹਿ ਚੁੱਕੇ ਸਿਮਰਨਜੀਤ ਸਿੰਘ ਮਾਨ ਦੀ ਜਿੱਤ ਦਾ ਇਕ ਕਾਰਨ ਪੰਜਾਬ ਦੇ ਲੋਕਾਂ ਲਈ ਕੀਤੇ ਗਏ ਕੰਮ ਵੀ ਰਹੇ ਹਨ। ਸਾਲ 1999 ’ਚ ਜਦੋਂ ਸਿਮਰਨਜੀਤ ਸਿੰਘ ਮਾਨ ਸੰਸਦ ਮੈਂਬਰ ਬਣੇ ਸਨ ਤਾਂ ਉਸ ਤੋਂ ਬਾਅਦ ਪੰਜਾਬ ’ਚ ਕਈ ਥਾਵਾਂ ’ਤੇ ਗਊ ਸ਼ਾਲਾ ਵੀ ਖੁੱਲ੍ਹਵਾਈਆਂ ਸਨ। 

PunjabKesari

ਇਕ ਚੈਨਲ ਨੂੰ ਦਿੱਤੀ ਗਈ ਇੰਟਰਵਿਊ ’ਚ ਉਨ੍ਹਾਂ ਕਿਹਾ ਸੀ ਕਿ ਉਨ੍ਹਾਂ ਦੇ ਏਜੰਡੇ ਤੋਂ ਹਿੰਦੂ ਲੋਕਾਂ ਨੂੰ ਇਹ ਸਮੱਸਿਆ ਰਹੀ ਕਿ ਸਿਮਰਨਜੀਤ ਸਿੰਘ ਮਾਨ ਨੇ ਹਿੰਦੂਆਂ ਲਈ ਵੀ ਬਹੁਤ ਕੰਮ ਕੀਤੇ ਸਨ। ਉਨ੍ਹਾਂ ਕਿਹਾ ਸੀ ਕਿ ਭਾਜਪਾ ਅਤੇ ਆਰ. ਐੱਸ. ਐੱਸ. ਵੱਲੋਂ ਗਊਆਂ ਲਈ ਕੁਝ ਵੀ ਨਹੀਂ ਕੀਤਾ ਗਿਆ ਸੀ ਅਤੇ ਜਦੋਂ ਉਹ ਪਹਿਲਾਂ ਮੈਂਬਰ ਆਫ਼ ਪਾਰਲੀਮੈਂਟ ਸਨ ਤਾਂ ਉਨ੍ਹਾਂ ਨੇ ਸਾਰੇ ਕਸਬਿਆਂ ’ਚ ਗਊਸ਼ਾਲਾਵਾਂ ਬਣਵਾਈਆਂ ਸਨ। ਮੈਂ ਹਿੰਦੂਆਂ ਦੇ ਖ਼ਿਲਾਫ਼ ਨਹੀਂ ਹਾਂ। 

ਇਹ ਵੀ ਪੜ੍ਹੋ: ਸੰਗਰੂਰ ਜ਼ਿਮਨੀ ਚੋਣ ’ਚ ਲੋਕਾਂ ਦੇ ਫ਼ਤਵੇ ਮਗਰੋਂ ‘ਆਪ’ ਦਾ ਪਹਿਲਾ ਬਿਆਨ ਆਇਆ ਸਾਹਮਣੇ

PunjabKesari

ਸਿੱਧੂ ਮੂਸੇਵਾਲਾ ਕਤਲ ਕਾਂਡ ਛਾਇਆ ਰਿਹਾ, ਮਾਨ ਬਣੇ ਚੁਣੌਤੀ 
ਸੰਗਰੂਰ ਸੀਟ ’ਤੇ ਹੋਈ ਜ਼ਿਮਨੀ ਚੋਣ ’ਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਾਂਡ ਵੀ ਛਾਇਆ ਰਿਹਾ। ਵਿਰੋਧੀ ਪਾਰਟੀਆਂ ਨੇ ਇਸ ਦੇ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਜ਼ਿੰਮੇਵਾਰ ਠਹਿਰਾਇਆ। ਸਿੱਧੂ ਮੂਸੇਵਾਲਾ ਸੰਗਰੂਰ ਜ਼ਿਮਨੀ ਚੋਣ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਲਈ ਚੋਣ ਪ੍ਰਚਾਰ ਕਰਨ ਵਾਲੇ ਸਨ ਪਰ ਜ਼ਿਮਨੀ ਚੋਣ ਤੋਂ ਪਹਿਲਾਂ ਹੀ ਸਿੱਧੂ ਮੂਸੇਵਾਲਾ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸੇ ਕਾਰਨ ਸੰਗਰੂਰ ਸੀਟ ’ਤੇ ਯੂਥ ‘ਆਪ’ ਦਾ ਪ੍ਰਚਾਰ ਛੱਡ ਕੇ ਮਾਨ ਦਾ ਪ੍ਰਚਾਰ ਕਰਦਾ ਰਿਹਾ। 

ਸੋਸ਼ਲ ਮੀਡੀਆ 'ਤੇ ਮਿਲਿਆ ਹੁੰਗਾਰਾ ਵੀ ਰਿਹਾ ਮੁੱਖ ਕਾਰਨ
ਉਥੇ ਹੀ ਸਿਮਰਨਜੀਤ ਸਿੰਘ ਮਾਨ ਦੀ ਜਿੱਤ ਦਾ ਇਕ ਕਾਰਨ ਸੋਸ਼ਲ ਮੀਡੀਆ ’ਤੇ ਮਿਲਿਆ ਹੁੰਗਾਰਾ ਵੀ ਰਿਹਾ ਹੈ। ਸਿਮਰਨਜੀਤ ਸਿੰਘ ਮਾਨ ਨੂੰ ਉਨ੍ਹਾਂ ਵੱਲੋਂ ਕੀਤੀ ਗਈ ਕਾਰਗੁਜ਼ਾਰੀ ਕਰਕੇ ਦੂਜੀਆਂ ਪਾਰਟੀਆਂ ਨਾਲੋਂ ਜ਼ਿਆਦਾ ਹੁੰਗਾਰਾ ਮਿਲਿਆ। ਸੋਸ਼ਲ ਮੀਡੀਆ ਪੰਜਾਬ ਦੇ ਵੱਖ-ਵੱਖ ਹਲਕਿਆਂ ਤੋਂ ਇਲਾਵਾ ਹਰਿਆਣਾ ਦੇ ਲੋਕਾਂ ਨੇ ਵੀ ਸੋਸ਼ਲ ਮੀਡੀਆ ਜ਼ਰੀਏ ਉਨ੍ਹਾਂ ਨੂੰ ਸਪੋਰਟ ਕਰਦੇ ਰਹੇ ਹਨ। 
ਉਥੇ ਹੀ ਮਾਨ ਦੀ ਜਿੱਤ ਦਾ ਇਕ ਕਾਰਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਲਗਾਤਾਰ ਆਵਾਜ਼ ਉਠਾਉਣਾ ਵੀ ਰਿਹਾ ਹੈ। ਮਾਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਲਗਾਤਾਰ ਆਵਾਜ਼ ਉਠਾਉਂਦੇ ਰਹੇ ਹਨ।ਇਥੇ ਦੱਸ ਦੇਈਏ ਕਿ ਬੇਸ਼ੱਕ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਇਥੇ ਪੰਥਕ ਏਜੰਡੇ ਦਾ ਦਾਅ ਚਲਿਆ ਸੀ। ਉਨ੍ਹਾਂ ਨੇ ਬੰਦੀ ਸਿੰਘਾਂ ਦੀ ਰਿਹਾਈ ਦੇ ਨਾਂ ’ਤੇ ਚੋਣ ਲੜੀ। ਜੇਲ੍ਹ ’ਚ ਬੰਦ ਬੇਅੰਤ ਸਿੰਘ ਕਤਲ ਕਾਂਡ ਦੇ ਦੋਸ਼ੀ ਬਲਵੰਤ ਰਾਜੋਆਣਾ ਦੀ ਭੈਣ ਕਮਲਜੀਤ ਕੌਰ ਰਾਜੋਆਣਾ ਨੂੰ ਆਪਣਾ ਉਮੀਦਵਾਰ ਐਲਾਨਿਆ ਸੀ। ਕਮਲਜੀਤ ਕੌਰ ਰਾਜੋਆਣਾ ਨੂੰ ਇਸ ਚੋਣ ’ਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ। 

ਇਹ ਵੀ ਪੜ੍ਹੋ: ਕਰਤਾਰਪੁਰ ਵਿਖੇ ਗ਼ਰੀਬਾਂ ਦੇ ਸੜੇ ਆਸ਼ੀਆਨੇ, 38 ਮਜ਼ਦੂਰਾਂ ਦੀਆਂ ਝੁੱਗੀਆਂ ਸੜ ਕੇ ਹੋਈਆਂ ਸੁਆਹ

PunjabKesari

ਲੋਕ ਸਭਾ ’ਚ ਜਾਣ ਨੂੰ ਲੈ ਕੇ ਦੱਸ ਚੁੱਕੇ ਨੇ ਆਪਣੇ ਏਜੰਡੇ 
ਵੱਡੀ ਲੀਡ ਨਾਲ ਜਿੱਤ ਹਾਸਲ ਕਰ ਚੁੱਕੇ ਸਿਮਰਨਜੀਤ ਸਿੰਘ ਮਾਨ ਨੇ ਇਕ ਇੰਟਰਵਿਊ ’ਚ ਲੋਕ ਸਭਾ ’ਚ ਜਾਣ ਦਾ ਕਾਰਨ ਵੀ ਦੱਸਿਆ ਸੀ। ਉਨ੍ਹਾਂ ਲੋਕ ਸਭਾ ’ਚ ਜਾਣ ਨੂੰ ਲੈ ਕੇ ਆਪਣੇ ਏਜੰਡੇ ਦੱਸਦੇ ਹੋਏ ਕਿਹਾ ਸੀ ਕਿ ਸਾਡੇ ਸਿੱਖ ਜੋ 30-30 ਸਾਲਾਂ ਤੋਂ ਬੰਦੀ ਬਣੇ ਹੋਏ ਹਨ, ਉਨ੍ਹਾਂ ਨੂੰ ਜੇਲ੍ਹਾ ’ਚੋਂ ਛੁਡਵਾਉਣਾ ਹੈ। ਦੂਜਾ ਸਾਡੇ ਧਰਮ ਦੀ ਬੇਅਦਬੀ ਬੇਹੱਦ ਹੋਈ ਹੈ। ਮੇਰਾ ਪਾਲੀਮੈਂਟ ’ਚ ਜਾਣਾ ਬੇਹੱਦ ਜ਼ਰੂਰੀ ਹੈ। ਸਰਹੱਦੀ ਖੇਤਰਾਂ ’ਚ ਬੀ. ਐੱਸ. ਐੱਫ਼. ਦੇ ਦਾਇਰੇ ਨੂੰ ਪੰਜਾਬ ’ਚ 50 ਕਿਲੋਮੀਟਰ ਤੱਕ ਹੋਰ ਵਧਾ ਦਿੱਤਾ ਗਿਆ, ਜੋਕਿ ਸੰਵਿਧਾਨ ਦੇ ਬਿਲਕੁਲ ਖ਼ਿਲਾਫ਼ ਹੈ ਅਤੇ ਇਹ ਇਕ ਸਟੇਟ ਸਬਜੈਕਟ ਹੈ। ਉਨ੍ਹਾਂ ਕਿਹਾ ਕਿ ਇਸ ਦੇ ਇਲਾਵਾ ਹੋਰ ਵੀ ਕਈ ਮਸਲੇ ਹਨ, ਜਿਨ੍ਹਾਂ ਨੂੰ ਉਹ ਲੋਕ ਸਭਾ ’ਚ ਚੁੱਕਣਾ ਚਾਹੁੰਦੇ ਹਨ। ਉਨ੍ਹਾਂ ਇਹ ਵੀ ਕਿਹਾ ਸੀ ਕਿ ਮੇਰੇ ਏਜੰਡੇ ਤੋਂ ਹਿੰਦੂ ਲੋਕਾਂ ਨੂੰ ਇਹ ਸਮੱਸਿਆ ਹੈ ਕਿ ਮਾਨ ਨੇ ਇਨ੍ਹਾਂ ਲਈ ਵੀ ਬਹੁਤ ਕੰਮ ਕੀਤੇ ਸਨ। ਉਨ੍ਹਾਂ ਕਿਹਾ ਸੀ ਕਿ ਭਾਜਪਾ ਅਤੇ ਆਰ. ਐੱਸ. ਐੱਸ. ਵੱਲੋਂ ਗਊਆਂ ਲਈ ਕੁਝ ਵੀ ਨਹੀਂ ਕੀਤਾ ਗਿਆ ਸੀ ਅਤੇ ਜਦੋਂ ਉਹ ਪਹਿਲਾਂ ਮੈਂਬਰ ਆਫ਼ ਪਾਰਲੀਮੈਂਟ ਸਨ ਤਾਂ ਉਨ੍ਹਾਂ ਨੇ ਸਾਰੇ ਕਸਬਿਆਂ ’ਚ ਗਊਸ਼ਾਲਾਵਾਂ ਬਣਵਾਈਆਂ ਸਨ। ਮੈਂ ਹਿੰਦੂਆਂ ਦੇ ਖ਼ਿਲਾਫ਼ ਨਹੀਂ ਹਾਂ। 

ਇਹ ਵੀ ਪੜ੍ਹੋ: ਸੁਲਤਾਨਪੁਰ ਲੋਧੀ ਤੋਂ ਵੱਡੀ ਖ਼ਬਰ: ਨਹਾਉਂਦੇ ਸਮੇਂ 3 ਸਾਲ ਦਾ ਬੱਚਾ ਪਾਣੀ ਦੀ ਪਾਈਪ ਲਾਈਨ 'ਚ ਫਸਿਆ

ਜ਼ਿਕਰਯੋਗ ਹੈ ਕਿ ਸਿਮਰਨਜੀਤ ਮਾਨ ਨੇ 1966 ਵਿੱਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਅਧੀਨ ਆਉਂਦੇ ਸਰਕਾਰੀ ਕਾਲਜ ਤੋਂ ਬੀ. ਏ. ਆਨਰਜ਼ ਤੱਕ ਪੜ੍ਹਾਈ ਕੀਤੀ ਹੈ। ਸ਼ਿਮਲਾ ਵਿੱਚ ਪੈਦਾ ਹੋਏ ਸਿਮਰਨਜੀਤ ਸਿੰਘ ਮਾਨ ਆਈ. ਪੀ. ਐੱਸ. ਰਹਿ ਚੁੱਕੇ ਹਨ ਅਤੇ ਉਨ੍ਹਾਂ ਆਪਰ੍ਰੇਸ਼ਨ ਬਲਿਊ ਸਟਾਰ ਖ਼ਿਲਾਫ਼ ਮੁਜ਼ਾਹਰੇ ਦੇ ਪ੍ਰਤੀਕ ਵਜੋਂ ਇਨ੍ਹਾਂ ਨੇ ਅਸਤੀਫ਼ਾ ਦੇ ਦਿੱਤਾ ਸੀ। 2019 ਵਿੱਚ ਆਮ ਚੋਣਾਂ ਦੌਰਾਨ ਉਹ ਚੋਣ ਮੈਦਾਨ ਵਿੱਚ ਸਨ ਅਤੇ ਹਾਰ ਗਏ ਸਨ। ਇਸ ਚੋਣ ਵਿੱਚ ਭਗਵੰਤ ਮਾਨ ਜੇਤੂ ਰਹੇ ਸਨ।

31 ਸਾਲਾਂ ਤੋਂ ਬਾਅਦ ਸੰਗਰੂਰ ਸੀਟ ’ਤੇ ਹੋਈ ਸਭ ਤੋਂ ਘੱਟ ਵੋਟਿੰਗ
ਸੰਗਰੂਰ ਸੀਟ ’ਤੇ 31 ਸਾਲ ਬਾਅਦ ਸਭ ਤੋਂ ਘੱਟ 45.50 ਫ਼ੀਸਦੀ ਵੋਟਾਂ ਹੋਈਆਂ ਹਨ। ਇਸ ਤੋਂ ਪਹਿਲਾਂ 1991 ’ਚ 10.9 ਫ਼ੀਸਦੀ ਵੋਟਿੰਗ ਹੋਈ ਸੀ। ਇਸੇ ਨੂੰ ਲੈ ਕੇ ਆਗੂਆਂ ਦੀ ਚਿੰਤਾ ਕਾਫ਼ੀ ਵਧੀ ਰਹੀ। ਖ਼ਾਸ ਕਰਕੇ ਭਗਵੰਤ ਮਾਨ ਲਗਾਤਾਰ 2 ਵਾਰ ਇਥੋਂ ਚੋਣਾਂ ਜਿੱਤੇ ਤਾਂ 2014 ’ਚ 77.21 ਫ਼ੀਸਦੀ ਅਤੇ 2019 ’ਚ 72.40 ਫ਼ੀਸਦੀ ਵੋਟਿੰਗ ਹੋਈ ਸੀ। ਇਸ ਵਾਰ ਘੱਟ ਵੋਟਿੰਗ ਨਾਲ ਸਾਰੇ ਚਿੰਤਾ ’ਚ ਸਨ ਕਿ ਘੱਟ ਵੋਟਿੰਗ ਦਾ ਨੁਕਸਾਨ ਕਿਸ ਨੂੰ ਚੁਕਾਉਣਾ ਪਵੇਗਾ।

ਇਹ ਵੀ ਪੜ੍ਹੋ: ਮਾਨ ਸਰਕਾਰ ਦੇ 100 ਦਿਨ ਪੂਰੇ, ਜਾਣੋ ਹੁਣ ਤੱਕ CM ਭਗਵੰਤ ਮਾਨ ਵੱਲੋਂ ਲਏ ਗਏ ਫ਼ੈਸਲਿਆਂ ਬਾਰੇ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News