ਸੰਗਰੂਰ ਜ਼ਿਮਨੀ ਚੋਣ ਵਿਚਾਲੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੋਣ ਕਮਿਸ਼ਨ ਤੋਂ ਕੀਤੀ ਇਹ ਮੰਗ

06/23/2022 4:25:45 PM

ਸ਼ੇਰਪੁਰ/ਭਵਾਨੀਗੜ੍ਹ (ਅਨੀਸ਼ ਗਰਗ, ਵਿਕਾਸ)-ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਪ੍ਰਕਿਰਿਆ ਚੱਲ ਰਹੀ ਹੈ ਤੇ ਇਸ ਵਿਚਾਲੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਾਰਤ ਦੇ ਚੋਣ ਕਮਿਸ਼ਨ ਤੋਂ ਵੋਟਾਂ ਪਾਉਣ ਦਾ ਸਮਾਂ ਇਕ ਘੰਟਾ ਵਧਾਉਣ ਭਾਵ ਸ਼ਾਮ 6 ਤੋਂ ਵਧਾ ਕੇ 7 ਵਜੇ ਤੱਕ ਕਰਨ ਦੀ ਮੰਗ ਕੀਤੀ ਹੈ। ਇਸ ਸਬੰਧੀ ਮੁੱਖ ਮੰਤਰੀ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ’ਤੇ ਵੀ ਲਿਖਿਆ ਗਿਆ ਕਿ ਉਹ ਭਾਰਤੀ ਚੋਣ ਕਮਿਸ਼ਨ ਤੋਂ ਮੰਗ ਕਰਦੇ ਹਨ ਕਿ ਸਮਾਂ ਝੋਨੇ ਦੇ ਸੀਜ਼ਨ ਦਾ ਹੈ ਤੇ ਬਹੁਤ ਲੋਕ ਦਿਹਾੜੀ ਜਾਂ ਹੋਰ ਕੰਮ ’ਤੇ ਗਏ ਹੋਏ ਹਨ, ਇਸ ਲਈ ਕਿਰਪਾ ਕਰਕੇ ਵੋਟਾਂ ਪਾਉਣ ਦਾ ਸਮਾਂ 6 ਵਜੇ ਤੋਂ ਵਧਾ ਕੇ 7 ਵਜੇ ਤੱਕ ਦਾ ਕਰ ਦਿੱਤਾ ਜਾਵੇ ਤਾਂ ਕਿ ਉਹ ਵੀ ਬਾਬਾ ਭੀਮ ਰਾਓ ਅੰਬੇਦਕਰ ਵੱਲੋਂ ਰਚਿਤ ਸੰਵਿਧਾਨ ਅਨੁਸਾਰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰ ਸਕਣ।

ਇਹ ਵੀ ਪੜ੍ਹੋ : ਪਟਿਆਲਾ ਜੇਲ੍ਹ ’ਚ ਬੰਦ ਬਿਕਰਮ ਮਜੀਠੀਆ ਨੂੰ ਮਿਲੇ ਸੁਖਬੀਰ ਬਾਦਲ, 1 ਘੰਟੇ ਤਕ ਕੀਤੀ ਮੁਲਾਕਾਤ

PunjabKesari

ਜ਼ਿਕਰਯੋਗ ਹੈ ਕਿ ਸੰਗਰੂਰ ਜ਼ਿਮਨੀ ਚੋਣ ’ਚ ਹਲਕੇ ਦੇ ਲੋਕਾਂ ਅੰਦਰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ’ਚ ਉਤਸ਼ਾਹ ਹੁਣ ਤੱਕ ਬਿਲਕੁਲ ਘੱਟ ਦੇਖਣ ਨੂੰ ਮਿਲਿਆ ਹੈ। ਹਲਕੇ ਅੰਦਰ ਦੁਪਹਿਰ 3 ਵਜੇ ਤੱਕ ਦੀ ਵੋਟਿੰਗ ਪ੍ਰਤੀਸ਼ਤਤਾ ਮਹਿਜ਼ 29.07 ਫੀਸਦੀ ਰਹੀ। ਹੁਣ ਦੇਖਣਾ ਇਹ ਹੋਵੇਗਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੋਟਿੰਗ ਦਾ ਸਮਾਂ ਵਧਾਉਣ ਦੀ ਕੀਤੀ ਗਈ ਮੰਗ ਨੂੰ ਭਾਰਤੀ ਚੋਣ ਕਮਿਸ਼ਨ ਮੰਨਦਾ ਹੈ ਜਾਂ ਨਹੀਂ।


Manoj

Content Editor

Related News