ਸੰਗਰੂਰ ਜ਼ਿਮਨੀ ਚੋਣ : 4 ਉਮੀਦਵਾਰਾਂ ਨੂੰ 'ਸਿੱਧੂ ਮੂਸੇਵਾਲਾ' ਦੇ ਨਾਂ ਦਾ ਸਹਾਰਾ

Sunday, Jun 12, 2022 - 04:03 PM (IST)

ਸੰਗਰੂਰ ਜ਼ਿਮਨੀ ਚੋਣ : 4 ਉਮੀਦਵਾਰਾਂ ਨੂੰ 'ਸਿੱਧੂ ਮੂਸੇਵਾਲਾ' ਦੇ ਨਾਂ ਦਾ ਸਹਾਰਾ

ਲੁਧਿਆਣਾ (ਹਿਤੇਸ਼) : ਸਿੱਧੂ ਮੂਸੇਵਾਲਾ ਨੇ ਭਾਵੇਂ ਹੀ ਕਾਂਗਰਸ ਦੀ ਟਿਕਟ 'ਤੇ ਵਿਧਾਨ ਸਭਾ ਚੋਣਾਂ ਲੜੀਆਂ ਸਨ ਪਰ ਉਸ ਦੇ ਕਤਲ ਤੋਂ ਬਾਅਦ ਸੰਗਰੂਰ ਲੋਕ ਸਭਾ ਸੀਟ 'ਤੇ ਹੋਣ ਵਾਲੀ ਜ਼ਿਮਨੀ ਚੋਣ ਦੌਰਾਨ 4 ਉਮੀਦਵਾਰਾਂ ਨੂੰ ਸਿੱਧੂ ਮੂਸੇਵਾਲਾ ਦੇ ਨਾਂ ਦਾ ਸਹਾਰਾ ਲੈਣਾ ਪੈ ਰਿਹਾ ਹੈ। ਇੱਥੇ ਦੱਸਣਾ ਉਚਿਤ ਹੋਵੇਗਾ ਕਿ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਸਾਰੀਆਂ ਵਿਰੋਧੀ ਪਾਰਟੀਆਂ ਵੱਲੋਂ ਕਾਨੂੰਨ ਵਿਵਸਥਾ ਦੇ ਹਾਲਾਤ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਅਸਲਾ ਰੱਖਣ ਦੇ ਸ਼ੌਕੀਨ ਪੰਜਾਬੀ, ਲਾਈਸੈਂਸੀ ਹਥਿਆਰਾਂ ਦੇ ਮਾਮਲੇ ’ਚ ਪੰਜਾਬ ਦਾ ਦੇਸ਼ ਭਰ ’ਚੋਂ ਤੀਜਾ ਸਥਾਨ

ਇਸ ਦੀ ਸ਼ੁਰੂਆਤ ਕਾਂਗਰਸ ਵੱਲੋਂ ਕੀਤੀ ਗਈ ਪਰ ਬਾਅਦ 'ਚ ਅਕਾਲੀ ਦਲ, ਭਾਜਪਾ ਅਤੇ ਸਿਮਰਨਜੀਤ ਮਾਨ ਵੱਲੋਂ ਵੀ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਦੌਰਾਨ ਇਹੀ ਮੁੱਦਾ ਚੁੱਕਿਆ ਜਾ ਰਿਹਾ ਹੈ। ਇਸ 'ਚ ਸਿੱਧੂ ਮੂਸੇਵਾਲਾ ਦੀ ਸੁਰੱਖਿਆ 'ਚ ਕਟੌਤੀ ਕਰਨ ਦੀ ਗੱਲ ਜੱਗ ਜ਼ਾਹਰ ਕਰਨ ਤੋਂ ਇਲਾਵਾ ਅੰਤਿਮ ਸੰਸਕਾਰ 'ਤੇ ਆਮ ਆਦਮੀ ਪਾਰਟੀ ਵੱਲੋਂ ਕਿਸੇ ਦੇ ਨਾ ਪੁੱਜਣ ਦਾ ਪਹਿਲੂ ਮੁੱਖ ਤੌਰ 'ਤੇ ਸ਼ਾਮਲ ਹੈ। ਹਾਲਾਂਕਿ ਮਾਹੌਲ ਨੂੰ ਦੇਖ ਕੇ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਜਾਂ ਹੋਰ ਵੱਡੇ ਆਗੂਆਂ ਵੱਲੋਂ ਵੀ ਸਿੱਧੂ ਮੂਸੇਵਾਲਾ ਦੇ ਘਰ ਜਾ ਕੇ ਪਰਿਵਾਰ ਦੀਆਂ ਮੰਗਾਂ ਮੰਨਣ ਅਤੇ ਕਤਲ ਦੇ ਦੋਸ਼ੀਆਂ ਦੇ ਖ਼ਿਲਾਫ਼ ਕਾਰਵਾਈ ਕਰਨ ਦਾ ਦਾਅਵਾ ਕੀਤਾ ਗਿਆ ਹੈ ਪਰ ਲੋਕਾਂ ਦੇ ਰੋਸ ਦੇ ਮੁਕਾਬਲੇ ਡੈਮੇਜ ਕੰਟਰੋਲ ਕਰਨ 'ਚ ਆਮ ਆਦਮੀ ਪਾਰਟੀ ਨੂੰ ਓਨੀ ਸਫ਼ਲਤਾ ਨਹੀਂ ਮਿਲੀ ਕਿਉਂਕਿ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਲੋਕਾਂ 'ਚ ਅਸੁਰੱਖਿਆ ਦੀ ਭਾਵਨਾ ਦੇਖਣ ਨੂੰ ਮਿਲ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ ਦੇ 8 ਸਾਬਕਾ ਵਿਧਾਇਕਾਂ ਖ਼ਿਲਾਫ਼ ਕੇਸ ਦਰਜ ਕਰਨ ਦੀ ਤਿਆਰੀ! ਜਾਣੋ ਪੂਰਾ ਮਾਮਲਾ

ਇਸ ਨੂੰ ਸਰਕਾਰ ਖ਼ਿਲਾਫ਼ ਸੰਗਰੂਰ ਸੀਟ 'ਤੇ ਭੁਨਾਉਣ ਦੀ ਕੋਸ਼ਿਸ਼ ਸਾਰੇ 4 ਉਮੀਦਵਾਰ ਕਰ ਰਹੇ ਹਨ। ਇਨ੍ਹਾਂ 'ਚ ਕਾਂਗਰਸ ਅਤੇ ਭਾਜਪਾ ਤੋਂ ਇਲਾਵਾ ਬੰਦੀ ਸਿੰਘਾਂ ਦੀ ਰਿਹਾਈ ਅਤੇ ਪੰਥਕ ਮੁੱਦਿਆਂ 'ਤੇ ਚੋਣਾਂ ਲੜ ਰਹੇ ਅਕਾਲੀ ਦਲ ਅਤੇ ਸਿਮਰਨਜੀਤ ਸਿੰਘ ਮਾਨ ਵੀ ਸ਼ਾਮਲ ਹਨ। ਹੁਣ ਦੇਖਣਾ ਇਹ ਹੋਵੇਗਾ ਕਿ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਦਾ ਝੁਕਾਅ ਇਨ੍ਹਾਂ 'ਚੋਂ ਕਿਸ ਉਮੀਦਵਾਰ ਵੱਲ ਹੁੰਦਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


 


author

Babita

Content Editor

Related News